Shree Brar: ਪੰਜਾਬੀ ਗਾਇਕਾ ਗੁਰਲੇਜ਼ ਅਖ਼ਤਰ ਤੇ ਸ਼੍ਰੀ ਬਰਾੜ ਵਿਵਾਦਾਂ 'ਚ ਘਿਰਦੇ ਨਜ਼ਰ ਆ ਰਹੇ ਹਨ। ਦਰਅਸਲ, ਗੁਰਲੇਜ਼ ਤੇ ਸ਼੍ਰੀ ਬਰਾੜ ਦੇ ਨਵੇਂ ਆਏ ਗੀਤ ‘ਮਰਡਰ’ ਨੂੰ ਹਿੰਸਾ ਨੂੰ ਪ੍ਰਫੁੱਲਿਤ ਕਰਨ ਵਾਲਾ ਗੀਤ ਦੱਸਦਿਆਂ ਐਡਵੋਕੇਟ ਹਾਰਦਿਕ ਆਹਲੂਵਾਲੀਆ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਡੀ. ਜੀ. ਪੀਜ਼ ਵਿਰੁੱਧ ਉਲੰਘਣਾ ਪਟੀਸ਼ਨ ਦਾਖ਼ਲ ਕੀਤੀ ਹੈ। 


COMMERCIAL BREAK
SCROLL TO CONTINUE READING

ਹਾਈ ਕੋਰਟ ਦੇ ਜਸਟਿਸ ਹਕਕੇਸ਼ ਮਨੂਜਾ ਦੇ ਬੈਂਚ ਨੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ, ਚੰਡੀਗੜ੍ਹ ਦੇ ਡੀ. ਜੀ. ਪੀ. ਸੁਰਿੰਦਰ ਯਾਦਵ ਤੇ ਹਰਿਆਣਾ ਦੇ ਡੀ. ਜੀ. ਪੀ. ਸ਼ਤਰੂਜੀਤ ਕਪੂਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ ਕਿ ਹਥਿਆਰਾਂ, ਨਸ਼ਿਆਂ ਤੇ ਅਸ਼ਲੀਲਤਾ ਨੂੰ ਪ੍ਰਫੁੱਲਿਤ ਕਰਨ ਵਾਲੇ ਗੀਤ ਨਾ ਚੱਲਣ ਦੇਣ ਸਬੰਧੀ ਹਾਈ ਕੋਰਟ ਦੇ ਹੁਕਮ ਦੀ ਪਾਲਣਾ ਨਾ ਹੋਣ ਕਾਰਨ ਉਲੰਘਣਾ ਕਾਰਵਾਈ ਕਿਉਂ ਨਾ ਕੀਤੀ ਜਾਵੇ। ਪਟੀਸ਼ਨਰ ਨੇ ਹਾਈ ਕੋਰਟ ਦੇ ਧਿਆਨ 'ਚ ਲਿਆਂਦਾ ਕਿ ਉਕਤ ਗੀਤ ਦੇ ਚੱਲਣ ਕਾਰਨ ਹਾਈ ਕੋਰਟ ਦੇ ਹੁਕਮ ਦੀ ਪਾਲਣਾ ਕਰਵਾਉਣ ਦੀ ਮੰਗ ਨੂੰ ਲੈ ਕੇ ਤਿੰਨੇ DGP’s ਨੂੰ ਕਾਨੂੰਨੀ ਨੋਟਿਸ ਭੇਜੇ ਗਏ ਸੀ ਕਿ ਜੇਕਰ ਪਾਲਣਾ ਨਾ ਹੋਈ ਤਾਂ ਉਹ ਕਾਨੂੰਨੀ ਕਾਰਵਾਈ ਕਰਨ ਲਈ ਮਜ਼ਬੂਰ ਹੋ ਜਾਣਗੇ ਤੇ ਇਸੇ ਕਰਕੇ ਹੁਣ ਪਟੀਸ਼ਨ ਦਾਖ਼ਲ ਕੀਤੀ ਗਈ ਹੈ।


ਇਹ ਵੀ ਪੜ੍ਹੋ: CSK MS Dhoni: ਧੋਨੀ IPL 2025 'ਚ ਖੇਡਣਗੇ ਜਾਂ ਨਹੀਂ? ਇਸ ਬਾਰੇ ਮਾਹੀ ਨੇ ਖੁਦ ਕੀਤਾ ਵੱਡਾ ਖੁਲਾਸਾ


 


ਨੋਟਿਸ ਰਾਹੀਂ ਕਿਹਾ ਗਿਆ ਹੈ ਕਿ ‘ਮਰਡਰ’ ਗੀਤ ਨੂੰ ਹਰ ਤਰ੍ਹਾਂ ਦੇ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਹਟਾਇਆ ਜਾਵੇ ਤੇ ਅਪਰਾਧ ਤੇ ਨਸ਼ਿਆਂ ਨੂੰ ਪ੍ਰਫੁੱਲਿਤ ਕਰਨ ਵਾਲੇ ਗੀਤਾਂ ਦੀ ਵਾਈਵ ਪੇਸ਼ਕਾਰੀਆਂ ਤੇ ਹੋਰ ਚੱਲਣ ’ਤੇ ਰੋਕ ਲਗਾਈ ਜਾਣ ਸਬੰਧੀ ਹਾਈ ਕੋਰਟ ਦੀ ਹਦਾਇਤਾਂ ਦੀ ਪਾਲਣਾ ਕਰਵਾਈ ਜਾਵੇ।


ਇਹ ਵੀ ਪੜ੍ਹੋ: NIT Vacancy 2024: ਜਲੰਧਰ ਐਨਆਈਟੀ 'ਚ 132 ਫੈਕਲਟੀ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ