Surinder Shinda News: ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪੁੱਜੇ ਹੰਸ ਰਾਜ ਹੰਸ
Surinder Shinda News: ਮਰਹੂਮ ਸ਼੍ਰੋਮਣੀ ਗਾਇਕ ਸੁਰਿੰਦਰ ਸ਼ਿੰਦਾ ਦੇਹਾਂਤ ਮਗਰੋਂ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਹੈ। ਕਈ ਗਾਇਕ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪੁੱਜ ਰਹੇ ਹਨ।
Surinder Shinda News: ਮਰਹੂਮ ਸ਼੍ਰੋਮਣੀ ਗਾਇਕ ਸੁਰਿੰਦਰ ਸ਼ਿੰਦਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪੰਜਾਬੀ ਸੂਫੀ ਗਾਇਕ ਹੰਸ ਰਾਜ ਹੰਸ ਪੁੱਜੇ। ਉਨ੍ਹਾਂ ਨੇ ਸਤਿਗੁਰੂ ਨਗਰ ਸਥਿਤ ਸ਼ਿੰਦਾ ਦੀ ਰਿਹਾਇਸ਼ ਉਤੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਨੂੰ ਪਰਿਵਾਰ ਤੇ ਸੰਗੀਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।
ਹੰਸਰਾਜ ਨੇ ਕਿਹਾ ਕਿ ਸ਼ਿੰਦੇ ਦੇ ਆਖਰੀ ਸ਼ਬਦ ਅੱਜ ਵੀ ਉਨ੍ਹਾਂ ਦੇ ਕੰਨਾਂ ਵਿੱਚ ਗੂੰਜ ਰਹੇ ਹਨ।
ਹਸਪਤਾਲ ਵਿੱਚ ਦਾਖ਼ਲ ਹੋਣ ਦੇ ਬਾਵਜੂਦ ਉਸ ਨੇ ਹਿੰਮਤ ਨਹੀਂ ਹਾਰੀ ਸੀ। ਹਸਪਤਾਲ ਵਿੱਚ ਜਦੋਂ ਉਹ ਜਦ ਸ਼ਿੰਦੇ ਨੂੰ ਮਿਲੇ ਤਾਂ ਉਨ੍ਹਾਂ ਦੀਆਂ ਅੱਖਾਂ ਵਿੱਚ ਹੰਝੂ ਸਨ। ਉਹ ਹੱਥ ਫੜ ਕੇ ਬੋਲਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਦੀ ਜ਼ੁਬਾਨ ਸਾਥ ਨਹੀਂ ਦੇ ਰਹੀ ਸੀ। ਉਹ ਵੀ ਕਲਮ ਨਾਲ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ। ਸ਼ਿੰਦਾ ਨੇ ਆਖ਼ਰੀ ਗੱਲ ਨੂੰ ਇਸ਼ਾਰਿਆਂ ਨਾਲ ਸਮਝਾਇਆ ਅਤੇ ਕਿਹਾ ਕਿ ਹਾਰ ਨਾ ਮੰਨੋ, ਮੈਂ ਜਲਦੀ ਠੀਕ ਹੋ ਜਾਵਾਂਗਾ।
ਹੰਸਰਾਜ ਨੇ ਕਿਹਾ ਕਿ ਅੱਜ ਪੰਜਾਬੀ ਫਿਲਮ ਇੰਡਸਟਰੀ ਵਿੱਚ ਸੋਗ ਹੈ। ਸ਼ਿੰਦੇ ਵੱਲੋਂ ਪਹਿਨੇ ਪੰਜਾਬੀ ਪਹਿਰਾਵੇ ਦੀ ਕੋਈ ਰੀਸ ਨਹੀਂ ਕਰ ਸਕਦਾ। ਜਦੋਂ ਉਹ ਸਟੇਜ 'ਤੇ ਅਖਾੜਾ ਲਗਾਉਂਦਾ ਸਨ ਤਾਂ ਉਨ੍ਹਾਂ ਨੂੰ ਸੁਣਨ ਲਈ ਕਈ ਕਿਲੋਮੀਟਰ ਦੂਰੋਂ ਲੋਕ ਆਉਂਦੇ ਸਨ। ਪੰਜਾਬੀ ਭਾਸ਼ਾ ਵਿੱਚ ਸ਼ਿੰਦਾ ਦਾ ਅਰਥ ਹੈ ਪਿਆਰਾ। ਸ਼ਿੰਦੇ ਦਾ ਕੋਈ ਤੋੜ ਨਹੀਂ ਹੈ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਗਾਇਕੀ ਦੇ ਖੇਤਰ 'ਤੇ ਗਹਿਰਾ ਪਰਛਾਵਾਂ ਪੈ ਗਿਆ ਹੈ।
ਮਰਹੂਮ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ 26 ਜੁਲਾਈ 2023 ਨੂੰ ਦੇਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਸੀ। ਇਸ ਦੌਰਾਨ ਬੀਤੇ ਦਿਨੀਂ ਸੁਰਿੰਦਰ ਛਿੰਦਾ ਦੇ ਫੁੱਲ ਚੁੱਗਣ ਤੋਂ ਬਾਅਦ ਉਨ੍ਹਾਂ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਗਿਆ ਅਤੇ ਨਾਲ ਹੀ ਭੋਗ ਅਤੇ ਅੰਤਿਮ ਅਰਦਾਸ ਦੀ ਤਾਰੀਕ ਦਾ ਐਲਾਨ ਕੀਤਾ ਗਿਆ।
ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 4 ਅਗਸਤ, 2023 ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਈ-ਬਲਾਕ, ਭਾਈ ਰਣਧੀਰ ਸਿੰਘ ਨਗਰ (ਨਜ਼ਦੀਕ ਓਰੀਐਂਟ ਸਿਨੇਮਾ), ਲੁਧਿਆਣਾ ਵਿਖੇ ਹੋਵੇਗੀ। 20 ਮਈ 1953 ਨੂੰ ਪੈਦਾ ਹੋਏ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ 26 ਜੁਲਾਈ 2023 ਨੂੰ ਦੇਹਾਂਤ ਹੋ ਗਿਆ। ਆਪਣੇ 70 ਸਾਲ ਦੇ ਸਫਰ ਵਿੱਚ ਉਨ੍ਹਾਂ ਬਹੁਤ ਕੁਝ ਦੇਖਿਆ ਤੇ ਇੱਕ ਬਹੁਤ ਵੱਡਾ ਨਾਮ ਕਮਾਇਆ। ਉਨ੍ਹਾਂ ਦੀ ਮੌਤ ਤੋਂ ਬਾਅਦ ਮਿਊਜ਼ਿਕ ਇੰਡਸਟਰੀ ਦੇ ਕਈ ਵੱਡੇ ਸਿਤਾਰਿਆਂ ਵੱਲੋਂ ਵੀ ਉਨ੍ਹਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Punjab News: ਪੰਜਾਬ ਵਿੱਚ ਇਸ ਸਾਲ ਜੁਲਾਈ ਦੇ ਮਹੀਨੇ 'ਚ ਪਏ ਭਾਰੀ ਮੀਂਹ ਨੇ ਬਣਾਇਆ ਰਿਕਾਰਡ, 2000 ਤੋਂ ਬਾਅਦ...