Happy Birthday Simi Chahal: ਪੰਜਾਬੀ ਅਦਾਕਾਰਾ ਸਿੰਮੀ ਚਾਹਲ (Simi Chahal) ਸੋਸ਼ਲ ਮੀਡੀਆ ਉੱਤੇ ਕਾਫ਼ੀ ਜ਼ਿਆਦਾ ਐਕਟਿਵ ਰਹਿੰਦੀ ਹੈ। ਅੱਜ ਅਦਾਕਾਰਾ ਸਿੰਮੀ ਚਾਹਲ ਦਾ ਜਨਮ ਦਿਨ ਹੈ ਅਤੇ ਇਸ ਖਾਸ ਮੌਕੇ ਫੈਨਸ ਉਸਨੂੰ ਸੋਸ਼ਲ ਮੀਡੀਆ ਉੱਤੇ ਵਧਾਈ ਦੇ ਰਹੇ ਹਨ। ਦੱਸ ਦੇਈਏ ਕਿ ਅਦਾਕਾਰਾ ਸਿੰਮੀ ਚਾਹਲ ਪੰਜਾਬੀ ਇੰਡਸਟਰੀ ਦੀ ਖੂਬਸੂਰਤ ਤੇ ਚੁਲਬੁਲੇ ਸੁਭਾਅ ਵਾਲੀ ਅਦਾਕਾਰਾ ਹੈ। ਅਦਾਕਾਰਾ ਸਿੰਮੀ ਚਾਹਲ (Simi Chahal birthday) ਜੋ ਕਿ ਅੱਜ ਆਪਣਾ 31ਵਾਂ ਜਨਮਦਿਨ ਮਨਾ ਰਹੀ ਹੈ।


COMMERCIAL BREAK
SCROLL TO CONTINUE READING

ਜੇਕਰ ਸਿੰਮੀ ਚਾਹਲ ਦੀ ਨਿੱਜੀ ਲਾਇਫ ਦੀ ਗੱਲ ਕਰੀਏ ਤਾਂ ਸਿੰਮੀ ਚਾਹਲ ਦਾ ਜਨਮ 9 ਮਈ 1992 ਨੂੰ ਅੰਬਾਲਾ ਕੈਂਟ, ਹਰਿਆਣਾ ਵਿਖੇ ਹੋਇਆ ਸੀ। ਅੱਜ ਸਮੇਂ ਵਿੱਚ ਸਿੰਮੀ ਚਾਹਲ ਪੰਜਾਬੀ ਫ਼ਿਲਮੀ ਜਗਤ ਦੀ ਮਸ਼ਹੂਰ ਅਦਾਕਾਰਾ ਹੈ। ਆਏ ਦਿਨ ਸਿੰਮੀ ਚਾਹਲ ਸੋਸ਼ਲ ਮੀਡੀਆ ਉੱਤੇ ਨਿੱਤ ਨਵੀਆਂ ਫੋਟੋਆਂ ਪੋਸਟ ਕਰਦੀ ਰਹਿੰਦੀ ਹੈ ਅਤੇ ਉਸਦੀ ਫੈਨ ਫਾਲਵਿੰਗ ਬਹੁਤ ਜ਼ਿਆਦਾ ਹੈ। ਅੱਜ ਸਿੰਮੀ ਚਾਹਲ ਦੇ ਪ੍ਰਸ਼ੰਸਕ ਪੋਸਟਾਂ ਪਾ ਕੇ ਸਿੰਮੀ ਚਾਹਲ (Happy Birthday Simi Chahal)ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ।


ਇਹ ਵੀ ਪੜ੍ਹੋ: Salman Khan death threat: ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਖਿਲਾਫ਼ ਲੁੱਕਆਊਟ ਨੋਟਿਸ ਜਾਰੀ 

ਸਿੰਮੀ ਚਾਹਲ ਜਿੰਨ੍ਹਾਂ ਦਾ ਪੂਰਾ ਨਾਂਅ ਸਿਮਰਪ੍ਰੀਤ ਕੌਰ ਹੈ। ਉਨ੍ਹਾਂ ਨੇ ਚੰਡੀਗੜ੍ਹ ਵਿਖੇ ਆਪਣੀ ਕਾਲਜ ਦੀ ਪੜ੍ਹਾਈ ਪੂਰੀ ਕੀਤੀ ਹੈ ਜਿੱਥੋਂ ਉਹਨਾਂ ਨੇ ਆਪਣੇ ਐਕਟਿੰਗ ਦੀ ਸ਼ੁਰੂਆਤ ਕੀਤੀ ਸੀ।  ਇਸ ਵਿਚਕਾਰ ਸਿੰਮੀ ਚਾਹਲ ਵੱਲੋਂ ਇੱਕ ਵੀਡੀਓ ਸਾਂਝਾ ਕੀਤਾ ਗਿਆ ਹੈ, ਜਿਸ ਵਿੱਚ ਉਹ ਆਪਣੀ ਮਾਂ ਨਾਲ ਮਿਠਾਈ ਦਾ ਸਵਾਦ ਚੱਖਦੀ ਨਜ਼ਰ ਆ ਰਹੀ ਹੈ।



ਜੇਕਰ ਪੰਜਾਬੀ ਫ਼ਿਲਮਾਂ ਦੀ ਗੱਲ ਤਾਂ ਸਿੰਮੀ ਚਾਹਲ ਨੇ ਸਰਵਣ, ਰੱਬ ਦਾ ਰੇਡੀਓ, ‘ਗੋਲਕ, ਬੁਗਨੀ ਬੈਂਕ ‘ਤੇ ਬਟੂਆ’, ‘ਦਾਣਾ-ਪਾਣੀ’, ‘ਭੱਜੋ ਵੀਰੋ ਵੇ’, ‘ਮੰਜੇ ਬਿਸਤਰੇ 2’, ‘ਚੱਲ ਮੇਰਾ ਪੁੱਤ’, ‘ਚੱਲ ਮੇਰਾ ਪੁੱਤ-2’ ਵਰਗੀ ਸੁਪਰ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ। ਇਸ ਫਿਲਮਾਂ ਵਿੱਚ ਫੈਨਸ ਨੇ ਸਿੰਮੀ ਚਾਹਲ ਦੀ ਅਦਾਕਾਰੀ ਦਾੀ ਤਾਰੀਫ਼ ਕੀਤੀ ਹੈ ।


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਫਿਰ ਤੋਂ ਹੋਵੇਗੀ ਗਰਮੀ, 40 ਤੱਕ ਪਹੁੰਚਿਆ ਪਾਰਾ, IMD ਨੇ ਜਾਰੀ ਕੀਤਾ ਅਲਰਟ