Carry on Jatta-3: ਹਿੰਦੂ ਸੰਗਠਨ ਨੇ ਕੈਰੀ ਆਨ ਜੱਟਾ-3 ਫਿਲਮ ਦਾ ਕੀਤਾ ਜ਼ੋਰਦਾਰ ਵਿਰੋਧ
Carry on Jatta-3: ਕੈਰੀ ਆਨ ਜੱਟਾ-3 ਫਿਲਮ ਵਿਵਾਦਾਂ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਹਿੰਦੂ ਸੰਗਠਨ ਨੇ ਫਿਲਮ ਦੇ ਨਿਰਦੇਸ਼ਕ ਅਤੇ ਕਲਾਕਾਰਾਂ ਦਾ ਵਿਰੋਧ ਕੀਤਾ।
Carry on Jatta-3: ਹਿੰਦੂ ਸੰਗਠਨ ਦੇ ਆਗੂਆਂ ਨੇ Carry on Jatta-3 ਫਿਲਮ ਦਾ ਜ਼ੋਰਦਾਰ ਵਿਰੋਧ ਕੀਤਾ। ਸ਼ਿਵ ਸੈਨਾ ਹਿੰਦ ਦੇ ਆਗੂਆਂ ਵੱਲੋਂ ਮੋਹਾਲੀ ਵਿੱਚ ਫਿਲਮ ਦੇ ਪੋਸਟਰ ਲਗਾ ਕੇ ਰੋਸ ਜ਼ਾਹਿਰ ਕੀਤਾ। ਫਿਲਮ ਵਿੱਚ ਦਰਸਾਏ ਗਏ ਇੱਕ ਸੀਨ ਜਿਸ ਵਿੱਚ ਕਲਾਕਾਰਾਂ ਵੱਲੋਂ ਹਵਨ ਕੁੰਡ ਵਿੱਚ ਪਾਣੀ ਦੀਆਂ ਬਾਲਟੀਆਂ ਸੁੱਟੀਆਂ ਜਾ ਰਹੀਆਂ ਹਨ।
ਇੱਕ ਕਲਾਕਾਰ ਵੱਲੋਂ ਪੰਡਤ ਦੀ ਵੇਸ਼ਭੂਸ਼ਾ ਧਾਰਨ ਕਰਕੇ ਗ਼ਲਤ ਮੰਤਰ ਉਚਾਰਨ ਕੀਤੇ ਜਾਣ ਦਾ ਦੋਸ਼ ਲਗਾਉਂਦੇ ਹੋਏ ਸ਼ਿਵ ਸੈਨਾ ਹਿੰਦ ਦੇ ਸੀਨੀਅਰ ਉਪ ਪ੍ਰਧਾਨ ਵੱਲੋਂ ਫਿਲਮ ਦੇ ਨਿਰਦੇਸ਼ਕ ਤੇ ਨਿਰਮਾਤਾ ਨੂੰ ਲੀਗਲ ਨੋਟਿਸ ਭੇਜ ਹਫ਼ਤੇ ਦੀ ਚਿਤਾਵਨੀ ਦਿੱਤੀ ਗਈ ਹੈ ਕਿ ਇੱਕ ਹਫ਼ਤੇ ਅੰਦਰ ਫ਼ਿਲਮ ਵਿੱਚੋਂ ਉਹ ਸੀਨ ਕੱਟੇ ਜਾਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਜਲੰਧਰ ਵਿੱਚ ਸ਼ਿਵ ਸੈਨਾ ਹਿੰਦ ਯੁਵਾ ਸਮਿਤੀ ਦੇ ਪ੍ਰਧਾਨ ਇਸ਼ਾਂਤ ਸ਼ਰਮਾ ਤੇ ਪੰਜਾਬ ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਨੀਲ ਕੁਮਾਰ ਬੰਟੀ ਨੇ ਫਿਲਮ 'ਕੈਰੀ ਆਨ ਜੱਟਾ 3' ਦੇ ਨਿਰਦੇਸ਼ਕ ਤੇ ਕਲਾਕਾਰਾਂ ਖਿਲਾਫ਼ ਜਲੰਧਰ ਪੁਲਿਸ ਸਟੇਸ਼ਨ 'ਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਬੰਟੀ ਨੇ ਇੱਕ ਇੰਟਰਵਿਊ 'ਚ ਦੱਸਿਆ ਸੀ, 'ਅਸੀਂ ਸ਼ਿਵ ਸੈਨਾ ਹਿੰਦ ਵੱਲੋਂ ਸ਼ਿਕਾਇਤ ਦਰਜ ਕਰਵਾਈ ਹੈ।
ਇਹ ਵੀ ਪੜ੍ਹੋ : ਆਹ ਲਓ ਰੰਧਾਵਾ ਸਾਹਬ ਤੁਹਾਡੇ “ਅੰਸਾਰੀ” ਵਾਲਾ ਨੋਟਿਸ: CM ਭਗਵੰਤ ਮਾਨ
ਫਿਲਮ ਕੈਰੀ ਆਨ ਜੱਟਾ 3 ਦਾ ਇੱਕ ਦ੍ਰਿਸ਼, ਜੋ ਹਿੰਦੂਆਂ 'ਤੇ ਕੇਂਦਰਿਤ ਹੈ ਤੇ ਬ੍ਰਾਹਮਣ ਨੂੰ ਅਪਮਾਨਿਤ ਕਰਦਾ ਹੈ ਜੋ ਹਵਨ ਦੀ ਰਸਮ ਨਿਭਾਉਂਦਾ ਦਿਖਾਈ ਦਿੰਦਾ ਹੈ। ਇਸ ਸੀਨ 'ਚ ਗਿੱਪੀ ਗਰੇਵਾਲ, ਬਿੰਨੂ ਢਿੱਲੋਂ ਤੇ ਗੁਰਪ੍ਰੀਤ ਘੁੱਗੀ ਨੇ ਹਵਨ ਕੁੰਡ 'ਤੇ ਪਾਣੀ ਸੁੱਟ ਕੇ ਲੱਖਾਂ ਹਿੰਦੂਆਂ ਦੀ ਆਸਥਾ ਨੂੰ ਠੇਸ ਪਹੁੰਚਾਈ ਹੈ। ਬੰਟੀ ਨੇ ਅੱਗੇ ਕਿਹਾ ਸੀ, 'ਹਿੰਦੂ ਧਰਮ ਵਿੱਚ ਜੇਕਰ ਕੋਈ ਰਸਮ ਕਰਨੀ ਹੋਵੇ ਤਾਂ ਪਹਿਲਾਂ ਹਵਨ ਕੀਤਾ ਜਾਂਦਾ ਹੈ। ਇਸ ਲਈ ਅੱਜ ਅਸੀਂ ਇਨ੍ਹਾਂ ਸਾਰਿਆਂ ਖਿਲਾਫ਼ ਪਰਚਾ ਦਰਜ ਕਰਕੇ ਮੰਗ ਕੀਤੀ ਸੀ ਕਿ ਉਨ੍ਹਾਂ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਧਾਰਾ 295 ਲਗਾਈ ਜਾਵੇ।
ਇਹ ਵੀ ਪੜ੍ਹੋ : Punjab News: ਸੁਖਜਿੰਦਰ ਰੰਧਾਵਾ ਦਾ CM ਭਗਵੰਤ ਮਾਨ ਨੂੰ ਚੈਲੰਜ, 'ਪਹਿਲਾਂ ਰਿਕਵਰੀ ਨੋਟਿਸ ਭੇਜਣ ਮੁੱਖ ਮੰਤਰੀ'