Punjabi singer Ranjit Bawa raid news: ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ 4 ਠਿਕਾਣਿਆਂ 'ਤੇ ਇਨਕਮ ਟੈਕਸ ਦੀ ਰੇਡ ਮਾਰੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਇਹ ਰੇਡ ਅਚਨਚੇਤ ਕੀਤੀ ਗਈ ਹੈ।
Trending Photos
Punjabi singer Ranjit Bawa raid news: ਪੰਜਾਬੀ ਇੰਡਸਟਰੀ ਤੋਂ ਬੇਹੱਦ ਵੱਡੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਦਰਅਸਲ ਅੱਜ ਰਣਜੀਤ ਬਾਵਾ ਦੇ 4 ਠਿਕਾਣਿਆਂ ਉੱਤੇ ਇਨਕਮ ਟੈਕਸ ਦੀ ਰੇਡ ਮਾਰੀ ਗਈ ਹੈ। ਜਿਨ੍ਹਾਂ ਵਿਚ ਇਕ ਉਹਨਾਂ ਦੇ ਪੀ ਏ ਡਿਪਟੀ ਵੋਹਰਾ ਦੇ ਘਰ ਬਟਾਲਾ ਅਤੇ ਇਕ ਚੰਡੀਗੜ੍ਹ ਦਫਤਰ ਵਿਖੇ ਅਤੇ 2 ਉਹਨਾਂ ਦੇ ਆਪਣੇ ਘਰ ਇਕ ਬਟਾਲਾ ਵਿਖੇ ਅਤੇ ਦੂਸਰੇ ਉਹਨਾਂ ਦੇ ਬਟਾਲਾ ਦੇ ਨੇੜੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਰੇਡ ਮਾਰੀ ਗਈ ਹੈ।
ਸੂਤਰਾਂ ਦੇ ਹਵਾਲੇ ਤੋਂ ਖ਼ਬਰ ਨਿਕਲ ਕੇ ਸਾਮਣੇ ਆਈ ਕਿ ਜਿਹੜੇ ਗਾਇਕਾਂ ਨੇ ਕਿਸਾਨੀ ਅੰਦੋਲਨ ਦੌਰਾਨ ਯੋਗਦਾਨ ਦਿੱਤਾ ਸੀ ਉਹਨਾਂ ਦੇ ਘਰਾਂ ਵਿੱਚ ਇਨਕਮ ਟੈਕਸ ਦੀ ਰੇਡ ਚੱਲ ਰਹੀ ਹੈ। ਪੰਜਾਬ ਦੇ ਮਸ਼ਹੂਰ ਗਾਇਕ ਦੇ ਘਰ ਰੇਡ ਹੋਣਾ ਵੱਡੇ ਸਵਾਲ ਖੜ੍ਹੇ ਕਰਦਾ ਹੈ। ਦੂਜੇ ਪਾਸੇ ਸੂਤਰਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ NIA ਨੇ ਕੰਵਰ ਗਰੇਵਾਲ (Kanwar Grewal) ਦੀ ਮੋਹਾਲੀ ਸਥਿਤ ਰਿਹਾਇਸ਼ ਨੂੰ ਸੀਲ ਕੀਤਾ ਗਿਆ ਹੈ ਅਤੇ ਰੇਡ ਮਾਰੀ ਗਈ ਹੈ। ਇਸ ਦੌਰਾਨ ਟੀਮ ਕਲਾਕਾਰ ਦੇ ਮੋਹਾਲੀ ਵਾਲੇ ਅਪਾਰਟਮੈਂਟ ਵਿੱਚ ਪੁੱਜੀ ਹੈ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਸੰਪਰਕ ਨਾਮੀ ਗੈਂਗਸਟਰਾਂ ਅਤੇ ਗਾਇਕਾਂ ਨਾਲ ਹਨ।
ਇਹ ਵੀ ਪੜ੍ਹੋ: ਪੰਜਾਬ ਲਈ ਮਾਣ ਵਾਲੀ ਗੱਲ; ਦੋ ਧੀਆਂ ਬਣੀਆਂ ਏਅਰ ਫੋਰਸ 'ਚ ਫਲਾਇੰਗ ਅਫਸਰ
ਕਿਸਾਨਾਂ ਦੇ ਸੰਘਰਸ਼ ਦੌਰਾਨ ਕੰਵਰ ਗਰੇਵਾਲ ਕਿਸਾਨਾਂ ਦੇ ਮੰਚ 'ਤੇ ਨਜ਼ਰ ਆਏ ਸਨ। ਉਹ ਆਪਣੇ ਗੀਤਾਂ ਰਾਹੀਂ ਨਿਡਰ ਹੋ ਕੇ ਬੋਲਦੇ ਰਹੇ ਸਨ। ਕੰਵਰ ਗਰੇਵਾਲ ਨੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰਦਾ ਇੱਕ ਰਿਲੀਜ਼ ਗੀਤ ਵੀ ਗਾਇਆ ਜਿਸ 'ਤੇ ਬਾਅਦ 'ਚ ਪਾਬੰਦੀ ਲਗਾ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਮਸ਼ਹੂਰ ਗਾਇਕ ਬੱਬੂ ਮਾਨ, ਮਨਕੀਰਤ ਔਲਖ ਅਤੇ ਅਫਸਾਨਾ ਖਾਨ ਤੋਂ ਵੀ ਪੁੱਛਗਿੱਛ ਹੋ ਚੁੱਕੀ ਹੈ। NIA ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਗੈਂਗਸਟਰਾਂ ਦੀ ਫੰਡਿੰਗ ਦੀ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਗੈਂਗਸਟਰਾਂ ਦੇ ਇਸ਼ਾਰੇ 'ਤੇ ਕਿਸ ਨੇ ਕਿੱਥੇ ਪ੍ਰਦਰਸ਼ਨ ਕੀਤਾ।
(ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ)