Kangana Ranaut: ਕੰਗਨਾ ਨੇ ਕਿਹਾ ਕਿ ਬੰਗਾਲ ਵਰਗੇ ਰਾਜਾਂ 'ਚ ਧੀਆਂ 'ਤੇ ਅੱਤਿਆਚਾਰ ਹੋ ਰਹੇ ਹਨ ਪਰ ਹਿਮਾਚਲ ਪ੍ਰਦੇਸ਼ 'ਚ ਕੋਈ ਅਜਿਹੀ ਹਰਕਤ ਕਰਨ ਬਾਰੇ ਸੋਚ ਵੀ ਨਹੀਂ ਸਕਦਾ।
Trending Photos
Kangana Ranaut: ਮੰਡੀ ਸੰਸਦੀ ਹਲਕੇ ਦੀ ਸੰਸਦ ਮੈਂਬਰ ਕੰਗਨਾ ਰਣੌਤ ਨਿੱਤ ਨਵੇਂ ਬਿਆਨਾਂ ਨੂੰ ਲੈ ਕੇ ਚਰਚਾਂ ਵਿੱਚ ਰਹਿੰਦੇ ਹਨ। ਕੰਗਨਾ ਨੇ ਮੁੜ ਤੋਂ ਇੱਕ ਬਿਆਨ ਦਿੱਤਾ ਹੈ ਜੋ ਕਿ ਚਰਚਾ ਦਾ ਵਿਸ਼ਾ ਬਣਾਇਆ ਹੋਇਆ ਹੈ। ਕੰਗਨਾ ਨੇ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਸੂਬਾ ਵਾਸੀਆਂ ਨੂੰ ਗੁਆਂਢੀ ਰਾਜਾਂ ਤੋਂ ਆਉਣ ਵਾਲੇ ਨਸ਼ਿਆਂ ਤੋਂ ਬਚਣ ਦੀ ਸਲਾਹ ਦਿੰਦੀ ਨਜ਼ਰ ਆ ਰਹੀ ਹੈ।
ਕੰਗਨਾ ਦੀ ਇਹ ਵੀਡੀਓ ਆਪਣੇ ਲੋਕ ਸਭਾ ਹਲਕੇ ਵਿੱਚ ਪੈਂਦੇ ਸਰਕਾਘਾਟ ਖੇਤਰ ਦੀ ਗ੍ਰਾਮ ਪੰਚਾਇਤ ਸੁਲਪੁਰ ਜਬੋਥ ਵਿਖੇ ਰੱਖੇ ਗਏ ਇੱਕ ਪ੍ਰੋਗਰਾਮ ਦੀ ਹੈ। ਇਸ ਦੌਰਾਨ ਵਿਧਾਇਕ ਦਲੀਪ ਠਾਕੁਰ ਵੀ ਮੌਜੂਦ ਸਨ। ਕੰਗਨਾ ਰਣੌਤ ਨੇ ਕਿਹਾ ਕਿ ਚਰਸ ਅਤੇ ਚਿਟਾ ਗੁਆਂਢੀਆਂ ਰਾਜਾਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਆ ਰਹੇ ਹਨ, ਜਿਸ ਕਾਰਨ ਪਹਾੜਾਂ ਦੀ ਜਵਾਨੀ ਬਰਬਾਦ ਹੋ ਰਹੀ ਹੈ। ਸਾਨੂੰ ਇਹ ਪ੍ਰਣ ਲੈਣਾ ਪਵੇਗਾ ਕਿ ਸਾਡੇ ਬੱਚੇ ਨਸ਼ਿਆਂ ਦਾ ਸ਼ਿਕਾਰ ਨਾ ਹੋਣ।
ਇਹ ਵੀ ਪੜ੍ਹੋ: T20 World Cup: ਅੱਜ ਤੋਂ ਮਹਿਲਾ ਟੀ-20 ਵਿਸ਼ਵ ਕੱਪ ਦੀ ਸ਼ੁਰੂਆਤ, ਭਾਰਤ ਦਾ ਪਹਿਲਾ ਮੁਕਾਬਲਾ ਨਿਊਜ਼ੀਲੈਂਡ ਨਾਲ
ਕੰਗਨਾ ਨੇ ਕਿਹਾ ਕਿ ਸਾਨੂੰ ਸਾਫ਼-ਸਫ਼ਾਈ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ, ਸਾਫ਼-ਸਫ਼ਾਈ ਸਿਰਫ਼ ਬਾਹਰੀ ਨਹੀਂ ਹੋਣੀ ਚਾਹੀਦੀ, ਸਗੋਂ ਅੰਦਰਲੇ ਸੁਭਾਅ 'ਚ ਵੀ ਸਾਫ਼-ਸਫ਼ਾਈ ਹੋਣੀ ਚਾਹੀਦੀ ਹੈ। ਕੰਗਨਾ ਨੇ ਕਿਹਾ ਕਿ ਬੰਗਾਲ ਵਰਗੇ ਰਾਜਾਂ 'ਚ ਧੀਆਂ 'ਤੇ ਅੱਤਿਆਚਾਰ ਹੋ ਰਹੇ ਹਨ ਪਰ ਹਿਮਾਚਲ ਪ੍ਰਦੇਸ਼ 'ਚ ਕੋਈ ਅਜਿਹੀ ਹਰਕਤ ਕਰਨ ਬਾਰੇ ਸੋਚ ਵੀ ਨਹੀਂ ਸਕਦਾ। ਰਾਤ ਦੇ 9 ਵਜੇ ਵੀ ਜੇਕਰ ਕੋਈ ਧੀ ਲਿਫਟ ਮੰਗਦੀ ਹੈ ਤਾਂ ਹਿਮਾਚਲ ਪ੍ਰਦੇਸ਼ ਦੇ ਲੋਕ ਉਸ ਨੂੰ ਘਰ ਛੱਡ ਕੇ ਵਾਪਸ ਆਉਂਦੇ ਹਨ।
ਇਹ ਵੀ ਪੜ੍ਹੋ: Haryana Assembly Elections 2024: ਹਰਿਆਣਾ ਵਿਧਾਨ ਸਭਾ ਚੋਣ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ, ਸਿਆਸੀ ਪਾਰਟੀਆਂ ਨੇ ਲਾਇਆ ਪੂਰਾ ਜ਼ੋਰ