Kangana Ranaut Slapped: ਥੱਪੜ ਦੀ ਘਟਨਾ ਤੋਂ ਬਾਅਦ ਕੰਗਨਾ ਰਣੌਤ ਨੂੰ ਆਈ ਇੰਦਰਾ ਗਾਂਧੀ ਦੀ ਯਾਦ! ਸੋਸ਼ਲ ਮੀਡੀਆ `ਤੇ ਲਿਖ ਦਿੱਤੀ ਇਹ ਗੱਲ
Kangana Ranaut Slapped: ਥੱਪੜ ਦੀ ਘਟਨਾ ਤੋਂ ਬਾਅਦ ਕੰਗਨਾ ਰਣੌਤ ਨੂੰ ਇੰਦਰਾ ਗਾਂਧੀ ਦੀ ਯਾਦ ਆਈ ਹੈ। ਇਸ ਦੌਰਾਨ ਸੋਸ਼ਲ ਮੀਡੀਆ ਉੱਤੇ ਕੰਗਨਾ ਨੇ ਇੱਕ ਹੋਰ ਪੋਸਟ ਪਾਈ ਹੈ।
Kangana Ranaut Slapped: ਚੰਡੀਗੜ੍ਹ ਏਅਰਪੋਰਟ 'ਤੇ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੌਰਾਨ ਚੰਡੀਗੜ੍ਹ ਏਅਰਪੋਰਟ 'ਤੇ ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਨਵੀਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੋਸ਼ਲ ਮੀਡੀਆ 'ਤੇ ਖੂਬ ਟ੍ਰੋਲ ਕੀਤਾ ਜਾ ਰਿਹਾ ਹੈ। ਹਾਲ ਹੀ ਵਿੱਚ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ 'ਤੇ ਇੱਕ ਨਵੀਂ ਪੋਸਟ (Kangana Ranaut latest post) ਸਾਂਝੀ ਸ਼ੇਅਰ ਕੀਤੀ ਹੈ।
ਦਰਅਸਲ ਕੰਗਨਾ ਰਣੌਤ ਨੇ ਇੱਕ ਵਾਰ ਫਿਰ ਖਾਲਿਸਤਾਨ ਦਾ ਰਾਗ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕੰਗਨਾ ਰਣੌਤ ਨੇ ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਕੰਗਨਾ ਨੇ ਇੰਦਰਾ ਗਾਂਧੀ ਨੂੰ ਯਾਦ ਕੀਤਾ ਹੈ। ਇਸ ਫੋਟੋ ਦੇ ਕੈਪਸ਼ਨ 'ਤੇ ਕੰਗਨਾ ਨੇ ਲਿਖਿਆ ਹੈ- ਜਲਦ ਹੀ ਐਮਰਜੈਂਸੀ ਜਾਰੀ ਕੀਤੀ ਜਾਵੇਗੀ ਅਤੇ ਇਹ ਦਿਖਾਇਆ ਜਾਵੇਗਾ ਕਿ ਕਿਵੇਂ ਵਰਦੀ 'ਚ ਲੋਕਾਂ ਨੇ ਇਕ ਨਿਹੱਥੇ ਬਜ਼ੁਰਗ ਔਰਤ ਨੂੰ ਘਰ ਦੇ ਅੰਦਰ ਮਾਰ ਦਿੱਤਾ ਜਿਸ 'ਤੇ ਉਸ ਨੂੰ ਆਪਣੀ ਸੁਰੱਖਿਆ ਦਾ ਪੂਰਾ ਭਰੋਸਾ ਸੀ। ਉਨ੍ਹਾਂ ਨੇ ਬਜ਼ੁਰਗ ਔਰਤ ਨੂੰ ਮਾਰਨ ਲਈ 35 ਗੋਲੀਆਂ ਚਲਾਈਆਂ ਸਨ।
Kangana Ranaut Slapped Facebook post
ਇਹ ਵੀ ਪੜ੍ਹੋ: Kangana Ranaut Slapped: ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕੁਲਵਿੰਦਰ ਕੌਰ ਨੂੰ ਜ਼ੀਰਕਪੁਰ ਦੇ ਕਾਰੋਬਾਰੀ ਵੱਲੋਂ ਇਕ ਲੱਖ ਰੁਪਏ ਦੇਣ ਦਾ ਐਲਾਨ
ਦੱਸ ਦਈਏ ਕਿ ਬੀਤੇ ਦਿਨੀ ਬਾਲੀਵੁੱਡ ਅਭਿਨੇਤਰੀ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ (Kangana Ranaut Slapped) ਨੂੰ ਚੰਡੀਗੜ੍ਹ ਏਅਰਪੋਰਟ 'ਤੇ CISF ਦੀ ਮਹਿਲਾ ਮੁਲਾਜ਼ਮ ਵੱਲੋਂ ਥੱਪੜ ਮਾਰ ਦਿੱਤਾ ਸੀ। ਅਦਾਕਾਰਾ ਨੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਥੱਪੜ ਮਾਰਨ ਵਾਲੀ ਮੁਲਾਜ਼ਮ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ।
ਜਾਣੋ ਕੌਣ ਹੈ ਕੁਲਵਿੰਦਰ ਕੌਰ
ਗੌਰਤਲਬ ਹੈ ਕਿ ਮਹਿਲਾ ਮੁਲਾਜ਼ਮ ਦਾ ਨਾਂ ਕੁਲਵਿੰਦਰ ਕੌਰ ਹੈ, ਜੋ ਕਿ ਕਪੂਰਥਲਾ, ਪੰਜਾਬ ਦੀ ਰਹਿਣ ਵਾਲੀ ਹੈ। ਕੁਲਵਿੰਦਰ ਕੌਰ ਦਾ ਵਿਆਹ ਕਰੀਬ 6 ਸਾਲ ਪਹਿਲਾਂ ਜੰਮੂ 'ਚ ਹੋਇਆ ਸੀ। ਉਸ ਦਾ ਪਤੀ ਵੀ ਸੀਆਈਐਸਐਫ ਵਿੱਚ ਹੈ। ਕੁਲਵਿੰਦਰ ਦੇ 2 ਬੱਚੇ ਹਨ। ਬੇਟੀ ਦੀ ਉਮਰ 6 ਤੋਂ 7 ਸਾਲ ਅਤੇ ਪੁੱਤਰ ਦੀ ਉਮਰ 5 ਤੋਂ 6 ਸਾਲ ਹੈ। ਉਹ ਢਾਈ ਸਾਲ ਤੋਂ ਚੰਡੀਗੜ੍ਹ ਵਿੱਚ ਤਾਇਨਾਤ ਸੀ।