Karan Help Tarun: ਖੰਨਾ ਜਿਲ੍ਹੇ ਤੋਂ ਆਉਂਦੇ ਅੰਤਰਰਾਸ਼ਟਰੀ ਪੈਰਾ ਐਥਲੀਟ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ 9 ਲੱਖ ਰੁਪਏ ਦਾ ਕਰਜ਼ਾ ਮੋੜਿਆ ਹੈ।
Trending Photos
Karan Aujla Help Tarun Sharma: ਪੰਜਾਬੀ ਗਾਇਕ ਕਰਨ ਔਜਲਾ ਆਪਣੇ ਗੀਤਾਂ ਨੂੰ ਲੈ ਕੇ ਕਾਫੀ ਚਰਚਾ ਵਿੱਚ ਰਹਿੰਦੇ ਹਨ। ਇਨ੍ਹੀਂ ਦਿਨੀਂ ਆਪਣੇ ਗੀਤ ‘ਤੌਬਾ ਤੌਬਾ’ ਦੇ ਕਾਰਨ ਉਹ ਕਾਫੀ ਚਰਚਾ ‘ਚ ਚੱਲ ਰਹੇ ਹਨ। ਉਨ੍ਹਾਂ ਦੇ ਇਸ ਗੀਤ ਨੇ ਹਰ ਪਾਸੇ ਧਮਾਲ ਪਾਈ ਹੋਈ ਹੈ। ਕਰਨ ਔਜਲਾ ਨੇ ਦਰਿਆਦਿਲੀ ਦਿਖਾਉਂਦੇ ਹੋਏ ਆਪਣੇ ਸ਼ਹਿਰ ਖੰਨਾ ਦੇ ਅੰਤਰਰਾਸ਼ਟਰੀ ਕਰਾਟੇ ਖਿਡਾਰੀ ਤਰੁਣ ਸ਼ਰਮਾ ਦੀ ਆਰਥਿਕ ਪੱਖੋਂ ਮਦਦ ਕੀਤੀ ਹੈ। ਇਹ ਜਾਣਕਾਰੀ ਖੁਦ ਤਰੁਣ ਸ਼ਰਮਾ ਵੱਲੋਂ ਵੀਡੀਓ ਪਾ ਕੇ ਸਾਂਝੀ ਕੀਤੀ ਗਈ ਹੈ।
ਕਰਨ ਨੇ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ ਕਰੀਬ 9 ਲੱਖ ਰੁਪਏ ਦਾ ਬੈਂਕ ਕਰਜ਼ਾ ਮੋੜਿਆ ਹੈ। ਜਿਸ ਤੋਂ ਬਾਅਦ ਇਸ ਖਿਡਾਰੀ ਅਤੇ ਉਸਦੇ ਪਰਿਵਾਰ ਨੂੰ ਆਪਣੇ ਘਰ ਦਾ ਮਾਲਕੀ ਹੱਕ ਦੁਬਾਰਾ ਮਿਲ ਗਿਆ ਹੈ। ਇਸ ਤੋਂ ਪਹਿਲਾਂ ਤਰੁਣ ਆਪਣਾ ਘਰ ਗਿਰਵੀ ਰੱਖ ਕੇ ਦੇਸ਼ ਲਈ ਖੇਡ ਰਿਹਾ ਸੀ।
ਕਰਨ ਔਜਲਾ ਵੱਲੋਂ ਬੈਂਕ ਦਾ ਕਰਜ਼ਾ ਵਾਪਸ ਕਰਨ ਤੋਂ ਬਾਅਦ ਤਰੁਣ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਪੋਸਟ ਕੀਤੀ ਹੈ। ਜਿਸ ਵਿੱਚ ਤਰੁਣ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕਰਨ ਔਜਲਾ ਨੇ ਉਸ ਦਾ 9 ਲੱਖ ਰੁਪਏ ਦਾ ਕਰਜ਼ਾ ਬੈਂਕ ਵਿੱਚ ਜਮ੍ਹਾਂ ਕਰਵਾ ਦਿੱਤਾ ਹੈ। ਹੁਣ ਉਸਦਾ ਘਰ ਕਰਜ਼ਾ ਮੁਕਤ ਹੋ ਗਿਆ ਹੈ। ਇਸ ਦੇ ਲਈ ਤਰੁਣ ਨੇ ਕਰਨ ਔਜਲਾ ਦਾ ਧੰਨਵਾਦ ਕੀਤਾ।
ਬੀਤੇ ਦਿਨੀਂ ਕਰਨ ਔਜਲਾ ਇੱਕ ਗਾਣੇ ਦੀ ਸ਼ੂਟਿੰਗ ਦੌਰਾਨ ਕਰਨ ਔਜਲਾ ਹਾਦਸੇ ਦਾ ਸ਼ਿਕਾਰ ਹੋ ਗਏ। ਸ਼ੂਟਿੰਗ ਦੌਰਾਨ ਗਾਇਕ ਦੀ ਕਾਰ ਪਲਟ ਗਈ ਹੈ ਅਤੇ ਹਾਦਸੇ ਦੌਰਾਨ ਕਰਨ ਔਜਲਾ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਸ ਹਾਦਸੇ ਵਿੱਚ ਉਨ੍ਹਾਂ ਦੀ ਗਰਦਨ ਦੀ ਹੱਡੀ ਮਸਾਂ ਟੁੱਟਣੋ ਬਚੀ ਹੈ।
ਇਹ ਜਾਣਕਾਰੀ ਖੁਦ ਕਰਨ ਔਜਲਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ। ਕਰਨ ਔਜਲਾ ਨੇ ਦੱਸਿਆ ਕਿ ਇਕ ਗਾਣੇ ਦੀ ਸ਼ੂਟਿੰਗ ਦੌਰਾਨ ਉਹ ਹਦਸੇ ਦਾ ਸ਼ਿਕਾਰ ਹੋ ਗਏ ਹਨ ਅਤੇ ਉਨ੍ਹਾਂ ਦੀ ਗਰਦਨ ਟੁੱਟਣੋ ਮਸਾਂ ਬਚੀ ਹੈ। ਇੰਨਾ ਹੀ ਨਹੀਂ ਕਰਨ ਔਜਲਾ ਨੇ ਇਸ ਹਾਦਸੇ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ।