Anant Ambani-Radhika Merchant Pre-Wedding: ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਜਾਮਨਗਰ, ਗੁਜਰਾਤ ਵਿੱਚ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਤਿੰਨ ਦਿਨਾਂ ਪ੍ਰੀ-ਵੈਡਿੰਗ ਸਮਾਰੋਹ ਵਿੱਚ ਸ਼ਾਮਲ ਹੋਣ ਆਈ। ਦੱਸ ਦਈਏ ਕਿ ਕਿਆਰਾ ਆਪਣੇ ਪਤੀ ਅਤੇ ਅਦਾਕਾਰ ਸਿਧਾਰਥ ਮਲਹੋਤਰਾ ਨਾਲ ਜਾਮਨਗਰ ਪਹੁੰਚੀ। ਹਾਲ ਹੀ 'ਚ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਆਪਣਾ ਲੇਟੈਸਟ ਲੁੱਕ ਸ਼ੇਅਰ ਕੀਤਾ ਹੈ। ਫੈਨਜ਼ ਉਸ ਦੇ ਲੁੱਕ ਦੀ ਕਾਫੀ ਤਾਰੀਫ ਕਰ ਰਹੇ ਹਨ।


COMMERCIAL BREAK
SCROLL TO CONTINUE READING

Kiara Advani Photos



ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਤਿੰਨ ਦਿਨਾਂ ਪ੍ਰੀ-ਵੈਡਿੰਗ ਸਮਾਰੋਹ ਵਿੱਚ ਕਿਆਰਾ ਅਡਵਾਨੀ ਦੇ ਲੁੱਕ ਨੇ ਹਰ ਕਿਸੇ ਦਾ ਦਿੱਲ ਜਿੱਤ ਲਿਆ ਹੈ। ਅੰਬਾਨੀ ਪਰਿਵਾਰ ਨੇ 1 ਫਰਵਰੀ ਨੂੰ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਸਨਮਾਨ ਵਿੱਚ (Anant Ambani-Radhika Merchant Pre-Wedding) ਆਯੋਜਿਤ ਸੋਰੀ ਦਾ ਹਿੱਸਾ ਬਣਨ ਲਈ ਪੂਰੇ ਬਾਲੀਵੁੱਡ ਨੂੰ ਬੁਲਾਇਆ ਹੈ। ਉਨ੍ਹਾਂ ਵਿੱਚ ਇੰਡਸਟਰੀ ਦੇ ਆਈਟੀ ਜੋੜੇ, ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਵੀ ਸਨ।



ਇਹ ਵੀ ਪੜ੍ਹੋ:. Ultra-Processed Food: ਕਈ ਜਾਨਲੇਵਾ ਬਿਮਾਰੀਆਂ ਦਾ ਕਾਰਨ ਬਣਦੇ ਹਨ ਅਲਟਰਾ-ਪ੍ਰੋਸੈਸਡ ਫੂਡਜ਼, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ


ਫਿਲਮਾਂ 'ਚ ਹੀ ਨਹੀਂ ਸਗੋਂ ਸੋਸ਼ਲ ਮੀਡੀਆ 'ਤੇ ਵੀ ਅਦਾਕਾਰਾ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨ ਦਾ ਕੋਈ ਮੌਕਾ ਨਹੀਂ ਛੱਡਦੀ। ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਤੋਂ ਪਹਿਲਾਂ ਦੀ ਉਸ ਦੀ ਪਹਿਲੀ ਝਲਕ ਵੀ ਪ੍ਰਸ਼ੰਸਕਾਂ ਨੂੰ ਉਸ ਦਾ ਦੀਵਾਨਾ ਬਣਾ ਰਹੀ ਹੈ।



ਕਿਆਰਾ ਨੇ ਹਾਲ ਹੀ 'ਚ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਸਮਾਰੋਹ  (Anant Ambani-Radhika Merchant Pre-Wedding)  'ਚ ਸ਼ਿਰਕਤ ਕਰਨ ਤੋਂ ਬਾਅਦ ਬਲੈਕ ਡਰੈੱਸ 'ਚ ਆਪਣਾ ਲੁੱਕ ਸ਼ੇਅਰ ਕੀਤਾ ਹੈ। ਇਸ ਕਾਲੇ ਗਾਊਨ 'ਚ ਅਦਾਕਾਰਾ ਕਾਫੀ ਖੂਬਸੂਰਤ ਲੱਗ ਰਹੀ ਹੈ।


ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ ਦਾ ਔਰੇਂਜ ਅਲਰਟ, ਘਰ ਤੋਂ ਨਿਕਲਣ ਤੋਂ ਪਹਿਲਾ ਜਾਣੋ ਆਪਣੋ ਸ਼ਹਿਰਾ ਦਾ ਹਾਲ


ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਸ਼ਾਨਦਾਰ ਪ੍ਰੀ-ਵੈਡਿੰਗ ਜਸ਼ਨ 1 ਮਾਰਚ ਤੋਂ ਸ਼ੁਰੂ ਹੋ ਗਿਆ ਹੈ, ਅਜਿਹੇ 'ਚ ਬਾਲੀਵੁੱਡ ਦੀ ਪ੍ਰਤਿਭਾਸ਼ਾਲੀ ਅਭਿਨੇਤਰੀ ਕਿਆਰਾ ਅਡਵਾਨੀ ਨੇ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਸ ਸਮਾਰੋਹ ਦੇ ਪਹਿਲੇ ਹੀ ਦਿਨ ਅਦਾਕਾਰਾ ਨੇ ਆਪਣੀ ਪਹਿਲੀ ਲੁੱਕ ਸ਼ੇਅਰ ਕਰਕੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ।