Diljit Dosanjh:  ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਮਹਾਰਾਸ਼ਟਰ ਬਾਲ ਕਮਿਸ਼ਨ ਨੇ ਵੀ ਦਿਲਜੀਤ ਦੁਸਾਂਝ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਮਹਾਰਾਸ਼ਟਰ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਨੇ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਅਤੇ ਉਨ੍ਹਾਂ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਕਿਸੇ ਵੀ ਸ਼ੋਅ ਦੌਰਾਨ ਸਟੇਜ 'ਤੇ ਬੱਚਿਆਂ ਦਾ ਇਸਤੇਮਾਲ ਕਰਨ ਤੋਂ ਗੁਰੇਜ਼ ਕਰਨ।


COMMERCIAL BREAK
SCROLL TO CONTINUE READING

ਨੋਟਿਸ 'ਚ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਹੈ ਕਿ ਸ਼ਰਾਬ, ਨਸ਼ੇ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਪੇਸ਼ ਨਹੀਂ ਕੀਤੇ ਜਾਣੇ ਚਾਹੀਦੇ। ਕਮਿਸ਼ਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 22 ਜੁਲਾਈ, 2019 ਦੇ ਹੁਕਮ ਦਾ ਹਵਾਲਾ ਦਿੱਤਾ, ਜੋ ਜਨਤਕ ਪ੍ਰਦਰਸ਼ਨਾਂ ਅਤੇ ਬੱਚਿਆਂ 'ਤੇ ਉਨ੍ਹਾਂ ਦੇ ਸੰਭਾਵੀ ਪ੍ਰਭਾਵ ਬਾਰੇ ਚਿੰਤਾਵਾਂ ਦਾ ਜ਼ਿਕਰ ਕਰਦਾ ਹੈ। ਇਹ ਨੋਟਿਸ ਪੰਡਿਤਰਾਓ ਧਰੇਨਵਰ ਦੁਆਰਾ ਦਾਇਰ ਸ਼ਿਕਾਇਤ ਦੇ ਜਵਾਬ ਵਿੱਚ ਆਇਆ ਹੈ, ਜਿਸ ਨੇ ਸਟੇਜ ਪ੍ਰਦਰਸ਼ਨ ਵਿੱਚ ਬੱਚਿਆਂ ਦੀ ਵਰਤੋਂ ਅਤੇ ਦਿਲਜੀਤ ਦੇ ਕੁਝ ਗੀਤਾਂ ਦੀ ਸਮੱਗਰੀ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ ਸਨ।


ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਅਜਿਹੀ ਪੇਸ਼ਕਾਰੀ ਨੌਜਵਾਨਾਂ ਦੇ ਦਿਮਾਗ਼ 'ਤੇ ਮਾੜਾ ਅਸਰ ਪਾ ਸਕਦੀਆਂ ਹਨ। ਇੱਕ ਦਿਨ ਪਹਿਲਾਂ, ਮੁੰਬਈ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ (ਡੀਸੀਪੀਓ) ਨੇ ਵੀ ਦਿਲਜੀਤ ਦੁਸਾਂਝ ਦੇ ਪ੍ਰਬੰਧਨ ਨੂੰ ਇੱਕ ਨੋਟਿਸ ਜਾਰੀ ਕੀਤਾ ਸੀ, ਜਿਸ ਵਿੱਚ ਉਸ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਅਤੇ ਗੁਟਕਾ ਵਰਗੇ ਪਦਾਰਥਾਂ ਦੇ ਕਿਸੇ ਵੀ ਪ੍ਰਮੋਸ਼ਨ ਦੀ ਇਜਾਜ਼ਤ ਦੇਣ ਵਿਰੁੱਧ ਚਿਤਾਵਨੀ ਦਿੱਤੀ ਗਈ ਸੀ। ਹਾਲਾਂਕਿ ਦਿਲਜੀਤ ਦੁਸਾਂਝ ਅਤੇ ਉਨ੍ਹਾਂ ਦੀ ਟੀਮ ਨੇ ਅਜੇ ਤੱਕ ਨੋਟਿਸ ਦਾ ਜਵਾਬ ਨਹੀਂ ਦਿੱਤਾ ਹੈ।


ਇਹ ਵੀ ਪੜ੍ਹੋ : SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ; ਅਹਿਮ ਮੁੱਦੇ ਜਾਣਗੇ ਵਿਚਾਰੇ


ਨੋਟਿਸ ਵਿੱਚ ਮੁੱਖ ਨਿਰਦੇਸ਼
1. ਕਿਸੇ ਵੀ ਰੂਪ ਵਿੱਚ ਲਾਈਵ ਸਟੇਜ ਪ੍ਰਦਰਸ਼ਨ ਵਿੱਚ ਬੱਚਿਆਂ ਨੂੰ ਸ਼ਾਮਲ ਕਰਨ 'ਤੇ ਪਾਬੰਦੀ।
2. ਸ਼ਰਾਬ, ਨਸ਼ੇ, ਗੁਟਕਾ ਜਾਂ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਜਾਂ ਕੰਮਾਂ 'ਤੇ ਪਾਬੰਦੀ।
3. ਜਨਤਕ ਸਮਾਗਮਾਂ ਦੌਰਾਨ ਬਾਲ ਸੁਰੱਖਿਆ ਕਾਨੂੰਨਾਂ ਅਤੇ ਅਦਾਲਤੀ ਹੁਕਮਾਂ ਦੀ ਪਾਲਣਾ।


ਇਹ ਵੀ ਪੜ੍ਹੋ : Weather News: ਪੰਜਾਬ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਨੇ ਠਾਰੇ ਲੋਕ; ਪਿੰਡਾਂ 'ਚ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲਿਆ