Punjabi singer Mankirt Aulakh Dubai show cancelled news: ਭਾਰਟੀ ਜਾਂਚ ਏਜੰਸੀ NIA ਵੱਲੋਂ ਸ਼ੁੱਕਰਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਦੁਬਈ ਜਾਣ ਤੋਂ ਰੋਕ ਦਿੱਤਾ ਗਿਆ (NIA stops Punjabi singer Mankirt Aulakh at Chandigarh airport)। ਮਿਲੀ ਜਾਣਕਾਰੀ ਮੁਤਾਬਕ ਗਾਇਕ ਇੱਕ ਸ਼ੋਅ ਕਰਨ ਲਈ ਦੁਬਈ ਜਾ ਰਿਹਾ ਸੀ ਅਤੇ ਇਸ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਗਈ। 


COMMERCIAL BREAK
SCROLL TO CONTINUE READING

ਪੁੱਛਗਿੱਛ ਤੋਂ ਬਾਅਦ ਮਨਕੀਰਤ ਔਲਖ ਨੇ ਘਰ ਪਹੁੰਚਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵੀਡੀਓ ਸਾਂਝੀ ਕੀਤੀ ਅਤੇ ਆਪਣੇ ਦੁਬਈ ਸ਼ੋਅ ਨੂੰ ਰੱਦ ਕਰਨ ਦੀ ਜਾਣਕਾਰੀ ਦਿੱਤੀ।


ਦੱਸ ਦਈਏ ਕਿ ਮਨਕੀਰਤ ਔਲਖ ਸ਼ੁੱਕਰਵਾਰ ਸ਼ਾਮ ਨੂੰ ਦੁਬਈ ਦੇ ‘ਵੀ’ ਕਲੱਬ ਵਿੱਚ ਸ਼ੋਅ ਕਰਨ ਲਈ ਚੰਡੀਗੜ੍ਹ ਤੋਂ ਰਵਾਨਾ ਹੋਣ ਵਾਲਾ ਸੀ ਪਰ ਜਦੋਂ ਉਹ ਇਮੀਗ੍ਰੇਸ਼ਨ ਲਈ ਚੰਡੀਗੜ੍ਹ ਏਅਰਪੋਰਟ ਪਹੁੰਚਿਆ ਤਾਂ ਐਨਆਈਏ ਦੀ ਟੀਮ ਉੱਥੇ ਪਹਿਲਾਂ ਤੋਂ ਹੀ ਮੌਜੂਦ ਸੀ। 


ਮਨਕੀਰਤ ਔਲਖ ਨੂੰ ਏਅਰਪੋਰਟ 'ਤੇ ਰੋਕ ਲਿਆ ਗਿਆ (NIA stops Punjabi singer Mankirt Aulakh at Chandigarh airport) ਅਤੇ ਐਨਆਈਏ ਨੇ ਉਸ ਤੋਂ ਪੁੱਛਗਿੱਛ ਕੀਤੀ ਅਤੇ ਬਾਅਦ ਵਿੱਚ ਦੇਰ ਸ਼ਾਮ ਉਸ ਦਾ ਪਾਸਪੋਰਟ ਉਸ ਨੂੰ ਵਾਪਸ ਕਰ ਦਿੱਤਾ ਗਿਆ। ਹਾਲਾਂਕਿ ਫਲਾਈਟ ਉਦੋਂ ਤੱਕ ਰਵਾਨਾ ਹੋ ਚੁੱਕੀ ਸੀ ਜਿਸ ਤੋਂ ਬਾਅਦ ਮਨਕੀਰਤ ਨੂੰ ਵਾਪਸ ਆਪਣੇ ਫਲੈਟ 'ਤੇ ਆਉਣਾ ਪਿਆ।


ਇਹ ਵੀ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਜ਼ ਦੇ ਦੂਜੇ ਬੈਚ ਨੂੰ ਕੀਤਾ ਰਵਾਨਾ


ਮਨਕੀਰਤ ਔਲਖ ਨੇ ਰਾਤ ਨੂੰ ਇਸ ਦੀ ਵੀਡੀਓ ਰਿਕਾਰਡ ਕਰਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰ ਦਿੱਤੀ। ਜਿਸ 'ਚ ਉਨ੍ਹਾਂ ਨੇ ਦੁਬਈ 'ਚ ਆਪਣੇ ਪ੍ਰਸ਼ੰਸਕਾਂ ਤੋਂ ਮੁਆਫੀ ਮੰਗੀ। ਹਾਲਾਂਕਿ ਮਨਕੀਰਤ ਨੇ ਆਪਣੇ ਪ੍ਰਸ਼ੰਸਕਾਂ ਨੂੰ ਚੰਡੀਗੜ੍ਹ ਤੋਂ ਉਡਾਣ ਨਾ ਭਰਨ ਦਾ ਕਾਰਨ ਤਾਂ ਸਪੱਸ਼ਟ ਨਹੀਂ ਕੀਤਾ ਪਰ ਤਕਨੀਕੀ ਕਾਰਨ ਦੱਸਦਿਆਂ ਸ਼ੋਅ ਨੂੰ ਰੱਦ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਲਦੀ ਹੀ ਉਹ ਇਸ ਸ਼ੋਅ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕਰਨਗੇ।


ਇਸ ਘਟਨਾ ਤੋਂ ਬਾਅਦ ਨਾ ਤਾਂ ਮਨਕੀਰਤ ਨੇ ਤੇ ਨਾ ਹੀ ਐਨਆਈਏ ਨੇ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ। ਐਨਆਈਏ ਨੇ ਮਨਕੀਰਤ ਨੂੰ ਕਿਉਂ ਰੋਕਿਆ ਅਤੇ ਕਿਸ ਮਾਮਲੇ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਗਈ, ਇਸ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Punjab Budget Session 2023: "ਗਲਤ ਸ਼ਬਦਾਂ ਦੀ ਵਰਤੋਂ ਤੇ ਕਿਸੇ ਨੂੰ ਬਦਨਾਮ ਨਹੀਂ ਕਰਨਾ ਚਾਹੀਦਾ," ਰਾਜਪਾਲ ਦਾ ਵਿਧਾਨ ਸਭਾ ਨੂੰ ਸੰਬੋਧਨ


(For more news apart from Punjabi singer Mankirt Aulakh Dubai show cancelled, stay tuned to Zee PHH)