Entertainment News: ਅਦਾਕਾਰਾ ਪਰਿਣੀਤੀ ਚੋਪੜਾ ਨੇ ਆਮ ਆਦਮੀ ਪਾਰਟੀ ਦੇ ਨੇਤਾ ਨਾਲ ਆਪਣੇ ਰਿਸ਼ਤਿਆਂ ਨੂੰ ਲੈ ਕੇ ਪਹਿਲੀ ਵਾਰ ਪ੍ਰਤੀਕਿਰਿਆ ਦਿੱਤੀ। ਅਦਾਕਾਰਾ ਦੀ ਇਸ ਪ੍ਰਤੀਕਿਰਿਆ ਨੇ ਸਭ ਕੁਝ ਸਪੱਸ਼ਟ ਕਰ ਦਿੱਤਾ ਹੈ।
Trending Photos
Entertainment News: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਅਭਿਨੇਤਰੀ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਲਗਾਤਾਰ ਚਰਚਾ ਵਿੱਚ ਹੈ। ਹਾਲਾਂਕਿ ਇਨ੍ਹਾਂ ਸਾਰੀਆਂ ਖ਼ਬਰਾਂ 'ਤੇ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ ਪਰ ਹੁਣ ਪਹਿਲੀ ਵਾਰ ਅਦਾਕਾਰਾ ਨੇ ਇਨ੍ਹਾਂ ਸਾਰੀਆਂ ਖ਼ਬਰਾਂ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਖਬਰਾਂ ਮੁਤਾਬਕ ਪਰਿਣੀਤੀ ਚੋਪੜਾ ਅਤੇ 'ਆਪ' ਨੇਤਾ ਰਾਘਵ ਚੱਢਾ ਜਲਦੀ ਹੀ ਵਿਆਹ ਕਰਨ ਜਾ ਰਹੇ ਹਨ। ਇਨ੍ਹਾਂ ਖਬਰਾਂ ਵਿਚਾਲੇ ਪਰਿਣੀਤੀ ਚੋਪੜਾ ਨੂੰ ਹਵਾਈ ਅੱਡੇ 'ਤੇ ਦੇਖਿਆ ਗਿਆ। ਇਸ ਦੌਰਾਨ ਮੀਡੀਆ ਨੇ ਅਭਿਨੇਤਰੀ ਤੋਂ ਉਸ ਦੇ ਵਿਆਹ ਬਾਰੇ ਸਵਾਲ ਕੀਤੇ। ਹਾਲਾਂਕਿ ਅਭਿਨੇਤਰੀ ਨੇ ਰਾਘਵ ਚੱਢਾ ਨਾਲ ਆਪਣੇ ਵਿਆਹ ਨੂੰ ਲੈ ਕੇ ਕੋਈ ਬਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸ਼ਰਮੀਲੀ ਮੁਸਕਰਾਹਟ ਨੇ ਸਭ ਕੁਝ ਸਾਫ਼ ਕਰ ਦਿੱਤਾ। ਵਾਇਰਲ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਪਰਿਣੀਤੀ ਚੋਪੜਾ ਵਿਆਹ ਦੇ ਸਵਾਲ 'ਤੇ ਹੀ ਸ਼ਰਮਾਉਣ ਲੱਗਦੀ ਹੈ। ਉਹ ਸ਼ਰਮਿੰਦਾ ਹੋ ਕੇ ਬਿਨਾਂ ਕੁਝ ਕਹੇ ਉਥੋਂ ਚਲੀ ਜਾਂਦੀ ਹੈ। ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਜਾਣ ਮਗਰੋਂ ਉਥੇ ਹੀ ਇਸ ਸਬੰਧੀ ਰਾਘਵ ਚੱਢਾ ਇਹ ਕਹਿ ਕੇ ਪੱਤਰਕਾਰਾਂ ਦੇ ਸਵਾਲਾਂ ਤੋਂ ਟਾਲਾ ਵੱਟਦੇ ਰਹਿੰਦੇ ਹਨ ਕਿ ਉਨ੍ਹਾਂ ਨਾਲ ਸਿਆਸਤ ਬਾਰੇ ਗੱਲ ਕਰੋ ਨਾ ਕਿ ਪਰਿਣੀਤੀ ਬਾਰੇ।
ਇਹ ਵੀ ਪੜ੍ਹੋ : Punjab Weather Update: ਪੰਜਾਬ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਅਲਰਟ ਜਾਰੀ
ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਵੀ ਟਵੀਟ ਕਰਕੇ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਨੂੰ ਵਧਾਈ ਦਿੱਤੀ ਸੀ। ਅਰੋੜਾ ਨੇ ਟਵੀਟ ਦੇ ਨਾਲ ਰਾਘਵ ਅਤੇ ਪਰਿਣੀਤੀ ਦੀ ਫੋਟੋ ਵੀ ਸ਼ੇਅਰ ਕੀਤੀ ਸੀ। ਉਨ੍ਹਾਂ ਨੇ ਲਿਖਿਆ- ਮੈਂ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਨੂੰ ਦਿਲੋਂ ਵਧਾਈ ਦਿੰਦਾ ਹਾਂ ਕਿ ਉਨ੍ਹਾਂ ਦਾ ਮਿਲਾਪ ਬਹੁਤ ਸਾਰੇ ਪਿਆਰ, ਖੁਸ਼ੀਆਂ ਅਤੇ ਆਪਸੀ ਸਾਂਝ ਨਾਲ ਭਰਪੂਰ ਹੋਵੇ। ਮੇਰੀਆਂ ਸ਼ੁਭ ਕਾਮਨਾਵਾਂ!
ਇਹ ਵੀ ਪੜ੍ਹੋ : Babbu Maan news: ਹੁਣ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਲੱਗੀ ਪਾਬੰਦੀ, ਭਾਰਤ ‘ਚ ਹੋਇਆ ਬੰਦ