Shah Rukh Khan Death Threat: PM ਨਰਿੰਦਰ ਮੋਦੀ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਵੀ ਮਿਲੀ ਜਾਨੋਂ ਮਾਰਨ ਦੀ ਧਮਕੀ
Advertisement
Article Detail0/zeephh/zeephh1906620

Shah Rukh Khan Death Threat: PM ਨਰਿੰਦਰ ਮੋਦੀ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਵੀ ਮਿਲੀ ਜਾਨੋਂ ਮਾਰਨ ਦੀ ਧਮਕੀ

Shah Rukh Khan Death Threat News: ਮਹਾਰਾਸ਼ਟਰ ਸਰਕਾਰ ਵੱਲੋਂ ਕਥਿਤ ਤੌਰ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਅਭਿਨੇਤਾ ਸ਼ਾਹਰੁਖ ਖਾਨ ਦੀ ਸੁਰੱਖਿਆ ਵਧਾ ਕੇ Y+ ਕਰ ਦਿੱਤੀ ਗਈ ਹੈ। 

Shah Rukh Khan Death Threat: PM ਨਰਿੰਦਰ ਮੋਦੀ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਵੀ ਮਿਲੀ ਜਾਨੋਂ ਮਾਰਨ ਦੀ ਧਮਕੀ

Shah Rukh Khan Death Threat News Today: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਈ ਵੱਡੀ ਸਖਸ਼ੀਅਤਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਹੁਣ ਇੱਕ ਵਾਰ ਮੁੜ ਧਮਕੀਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।  ਜਿੱਥੇ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਨਕੀ ਦਿੱਤੀ ਗਈ ਸੀ ਉੱਥੇ ਹੁਣ ਬਾਲੀਵੁੱਡ ਦੇ ਸੁਪਰਸਟਾਰ ਸ਼ਾਹਰੁੱਖ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।  

ਇਸ ਦੌਰਾਨ ਮਹਾਰਾਸ਼ਟਰ ਪੁਲਿਸ ਵੱਲੋਂ ਦੱਸਿਆ ਗਿਆ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਕਥਿਤ ਤੌਰ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਅਭਿਨੇਤਾ ਸ਼ਾਹਰੁਖ ਖਾਨ ਦੀ ਸੁਰੱਖਿਆ ਵਧਾ ਕੇ Y+ ਕਰ ਦਿੱਤੀ ਗਈ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਸ਼ਾਹਰੁਖ ਖਾਨ ਵੱਲੋਂ ਸੂਬਾ ਸਰਕਾਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਕਿ ਫਿਲਮ 'ਪਠਾਨ' ਅਤੇ 'ਜਵਾਨ' ਤੋਂ ਬਾਅਦ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।" 

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ ਅਤੇ ਨਾਲ ਹੀ ਅਹਿਮਦਾਬਾਦ ਸਥਿਤ ਨਰਿੰਦਰ ਮੋਦੀ ਸਟੇਡੀਅਮ ਨੂੰ ਬੰਬ ਤੋਂ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਸੀ। ਇੰਨਾ ਹੀ ਨਹੀਂ ਬਲਕਿ ਨਰਿੰਦਰ ਮੋਦੀ ਨੂੰ ਦਿੱਤੀ ਧਮਕੀ ਦੇ ਨਾਲ-ਨਾਲ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਰਿਹਾਈ ਦੀ ਵੀ ਮੰਗ ਕੀਤੀ ਗਈ।  

ਇਸੇ ਤਰ੍ਹਾਂ ਭਾਰਤੀ ਮੂਲ ਦੀ ਅੰਤਰਰਾਸ਼ਟਰੀ ਪੰਜਾਬੀ ਗਾਇਕਾ ਤੇ ਅਮਰੀਕਾ 'ਚ ਰਹਿ ਰਹੀ ਜੈਸਮੀਨ ਸੈਂਡਲਸ ਨੂੰ ਵੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਇੱਕ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। 

ਜਿਵੇਂ ਹੀ ਜੈਸਮੀਨ ਦਿੱਲੀ ਏਅਰਪੋਰਟ 'ਤੇ ਪਹੁੰਚੀ ਤਾਂ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ। ਦੱਸ ਦਈਏ ਕਿ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਉਸ ਦਾ ਇੱਕ ਲਾਈਵ ਪ੍ਰੋਗਰਾਮ ਵੀ ਸੀ। ਉਸਨੂੰ ਕਿਹਾ ਗਿਆ ਸੀ ਕਿ ਉਸਨੂੰ ਮਿਲੀ ਧਮਕੀ ਵਿੱਚ ਕਿਹਾ ਗਿਆ ਸੀ ਕਿ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਉਸ ਦੀ ਹੱਤਿਆ ਕਰ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ: Jasmine Sandlas Threats: ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਮਿਲੀ ਜਾਨੋਂ ਮਾਰਨ ਦੀ ਧਮਕੀ; ਦਿੱਲੀ ਪੁਲਿਸ ਨੇ ਸੁਰੱਖਿਆ ਵਧਾਈ

Trending news