ਕਿਸਾਨਾਂ ਦੇ ਹੱਕ 'ਚ ਦਿਲਜੀਤ ਦੋਸਾਂਝ, ਕਿਹਾ- ਪੰਜਾਬ ਬੰਦ ਸੱਦੇ ‘ਤੇ ਅਸੀਂ ਸਾਰੇ ਨਾਲ ਹਾਂ
Advertisement
Article Detail0/zeephh/zeephh753610

ਕਿਸਾਨਾਂ ਦੇ ਹੱਕ 'ਚ ਦਿਲਜੀਤ ਦੋਸਾਂਝ, ਕਿਹਾ- ਪੰਜਾਬ ਬੰਦ ਸੱਦੇ ‘ਤੇ ਅਸੀਂ ਸਾਰੇ ਨਾਲ ਹਾਂ

 ਇਸ ਸੱਚਾਈ ਤੋਂ ਪਾਸਾ ਵੱਟਣ ਦੀ ਬਜਾਏ ਉਨ੍ਹਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। 

ਫਾਈਲ ਫੋਟੋ

ਚੰਡੀਗੜ੍ਹ: ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ, ਜਿਸ ਦਾ ਸਮਰਥਨ ਪੰਜਾਬੀ ਗਾਇਕ ਤੇ ਅਦਾਕਾਰ ਵੀ ਕਰ ਰਹੇ ਹਨ। ਹੁਣ ਕਲਾਕਾਰ ਕਿਸਾਨਾਂ ਦੇ ਦਰਦ ਅਤੇ ਇਸ ਸੱਚਾਈ ਤੋਂ ਪਾਸਾ ਵੱਟਣ ਦੀ ਬਜਾਏ ਉਨ੍ਹਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। 

ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਖੇਤੀ ਬਿੱਲਾਂ ਉਤੇ ਕਿਸਾਨਾਂ ਦੇ ਸਮਰਥਨ ਵਿਚ ਉਤਰੇ ਹਨ। ਉਹਨਾਂ ਨੇ ਆਪਣੇ ਸੋਸ਼ਲ ਮੀਡੀਆ  ਪਲੇਟਫਾਰਮ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਹੈ। 

ਇਸ ਤੋਂ ਪਹਿਲਾਂ ਦਲਜੀਤ ਦੋਸਾਂਝ ਨੇ ਟਵੀਟ ਕਰਕੇ ਬਿੱਲ ਦਾ ਵਿਰੋਧ ਪ੍ਰਗਟ ਕਰਦੇ ਹੋਏ ਲਿਖਿਆ ਹੈ ਕਿ ਅਸੀਂ ਕਿਸਾਨਾਂ ਤੋਂ ਦੇਸ਼ ਦਾ ਢਿੱਡ ਭਰਨ ਦੀ ਉਮੀਦ ਰੱਖਦੇ ਹਾਂ।

“ ਕਿਸਾਨ ਬਚਾਓ ਦੇਸ਼ ਬਚਾਓ “

Posted by Diljit Dosanjh on Wednesday, 23 September 2020

 

ਕਿਸਾਨਾਂ ਵੱਲੋ ਰੇਲ ਰੋਕੋ ਅੰਦੋਲਨ-

ਰਾਜਸਭਾ 'ਚ 3 ਖੇਤੀ ਬਿੱਲ ਪਾਸ ਹੋਣ ਮਗਰੋਂ ਪੰਜਾਬ ਦੇ ਕਿਸਾਨਾਂ ਦਾ ਗੁੱਸਾ ਹੋਰ ਵੱਧ ਗਿਆ ਹੈ। ਲਗਾਤਾਰ ਕਿਸਾਨ ਸੂਬੇ ਭਰ 'ਚ ਕੇਂਦਰ ਸਰਕਾਰ ਖਿਲਾਫ ਧਰਨੇ ਪ੍ਰਦਰਸ਼ਨ ਕਰ ਕਿਸਾਨ ਮਾਰੂ ਨੀਤੀਆਂ ਨੂੰ ਉਜਾਗਰ ਕਰ ਰਹੇ ਹਨ ਅਤੇ ਮੰਗ ਕਰ ਰਹੇ ਹਨ ਕਿ ਇਹਨਾਂ ਆਰਡੀਨੈਸ ਨੂੰ ਰੱਦ ਕੀਤਾ ਜਾਵੇ।  

ਅੱਜ ਕਿਸਾਨਾਂ ਵੱਲੋਂ 24 ਤੋਂ 26 ਤਾਰੀਕ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦੇਵੀਦਾਸਪੁਰਾ 'ਚ ਰੇਲਵੇ ਟਰੈਕ ਰੋਕ ਲਿਆ ਗਿਆ ਹੈ। ਕਿਸਾਨ ਟਰੈਕ 'ਤੇ ਬੈਠ ਕੇ ਲਗਾਤਾਰ ਕੇਂਦਰ ਸਰਕਾਰ ਅਤੇ ਖੇਤੀ ਬਿਲਾਂ ਦਾ ਵਿਰੋਧ ਕਰ ਰਹੇ ਹਨ।

Watch Live Tv-

Trending news