Miss Pooja News: `ਅਲਵਿਦਾ` ... ਮਿਸ ਪੂਜਾ ਨੇ ਪੋਸਟ ਸ਼ੇਅਰ ਕਰ ਕੀਤਾ ਸੋਸ਼ਲ ਮੀਡੀਆ ਛੱਡਣ ਦਾ ਐਲਾਨ
Punjabi Singer Miss Pooja News: ਇਸ ਦੇ ਨਾਲ ਹੀ ਮਿਸ ਪੂਜਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ `ਤੇ ਇੱਕ ਬਲੈਕ ਪੋਸਟ ਪੋਸਟ ਵੀ ਸ਼ੇਅਰ ਕੀਤੀ ਹੈ ਅਤੇ ਇਸ ਸੋਸ਼ਲ ਮੀਡੀਆ ਛੱਡਣ ਦਾ ਐਲਾਨ ਕੀਤਾ।
Punjabi Singer Miss Pooja News: ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਪੰਜਾਬੀ ਗਾਇਕ ਮਿਸ ਪੂਜਾ (Miss Pooja) ਆਪਣੇ ਗੀਤਾਂ ਰਾਹੀਂ ਜਾਣੀ ਜਾਂਦੀ ਹੈ। ਹਰ ਕੋਈ ਗਾਇਕ ਦੇ ਗੀਤਾਂ ਦਾ ਫੈਨ ਹੈ। ਸੋਸ਼ਲ ਮੀਡੀਆ ‘ਤੇ ਗਾਇਕ ਮਿਸ ਪੂਜਾ (Miss Pooja) ਬਹੁਤ ਜ਼ਿਆਦਾ ਐਕਟਿਵ ਰਹਿੰਦੀ ਹੈ ਅਤੇ ਉਸ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
ਹੁਣ ਅੱਜ ਫੈਨਸ ਨੂੰ ਗਾਇਕਾ ਮਿਸ ਪੂਜਾ (Miss Pooja) ਨੇ ਵੱਡਾ ਝਟਕਾ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਮਿਸ ਪੂਜਾ ਨੇ ਹਾਲ ਹੀ ਵਿੱਚ ਇੰਸਟ੍ਰਾਗਾਮ ਉੱਤੇ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਉਸਨੇ ਲਿਖਿਆ ਹੈ 'ਅਲਵਿਦਾ ਸੋਸ਼ਲ ਮੀਡੀਆ 'Miss Pooja Bye Bye social media...'' ਅਤੇ ਪੋਸਟ ਰਾਹੀਂ ਸੋਸ਼ਲ ਮੀਡੀਆ ਛੱਡਣ ਦਾ ਐਲਾਨ ਵੀ ਕੀਤਾ ਹੈ।
ਇਸ ਦੇ ਨਾਲ ਹੀ ਮਿਸ ਪੂਜਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ 'ਤੇ ਇੱਕ ਬਲੈਕ ਪੋਸਟ ਪੋਸਟ ਵੀ ਸ਼ੇਅਰ ਕੀਤੀ ਹੈ ਅਤੇ ਇਸ ਸੋਸ਼ਲ ਮੀਡੀਆ ਛੱਡਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ: Adipurush Ban News: 'ਆਦਿਪੁਰਸ਼' ਨੂੰ ਲੈ ਕੇ ਦੇਸ਼ ਭਰ 'ਚ ਹੰਗਾਮਾ; ਹੁਣ ਨੇਪਾਲ ਨੇ ਸਾਰੀਆਂ ਹਿੰਦੀ ਫਿਲਮਾਂ 'ਤੇ ਲਗਾਈ ਪਾਬੰਦੀ
ਦੱਸਣਯੋਗ ਹੈ ਕਿ ਹਾਲ ਹੀ ਵਿੱਚ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਸੀ। ਜਿਸ ‘ਚ ਉਹ ਪੰਜਾਬੀ ਗੀਤ ‘ਤੇ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ‘ਬਾਬਾ ਮਾਰ ਨਾ ਦਾਬਾ’ ਗੀਤ ‘ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆ ਰਹੀ ਸੀ।
ਗੌਰਤਲਬ ਹੈ ਕਿ ਮਿਸ ਪੂਜਾ (Miss Pooja) ਦੇ ਨਾਮ ਸਭ ਤੋਂ ਜ਼ਿਆਦਾ ਗੀਤ ਗਾਉਣ ਦਾ ਰਿਕਾਰਡ ਦਰਜ ਹੈ । ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਜਿਸ ‘ਚ ਪਾਣੀ ਹੋ ਗਏ ਡੂੰਘੇ ਝੋਨਾ ਲਾਉਣਾ ਹੀ ਛੱਡ ਦੇਣਾ, ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਗੱਭਰੂ, ਪੈਟਰੋਲ ਸਣੇ ਕਈ ਹਿੱਟ ਗੀਤ ਇਸ ਲਿਸਟ ‘ਚ ਸ਼ਾਮਿਲ ਹਨ। ਇੰਨ੍ਹਾਂ ਹੀ ਨਹੀਂ ਮਿਸ ਪੂਜਾ ਨੇ ਗੀਤਾਂ ਦੇ ਨਾਲ-ਨਾਲ ਫ਼ਿਲਮਾਂ ‘ਚ ਵੀ ਅਦਾਕਾਰੀ ਕੀਤੀ ਹੈ । ਪੰਜਾਬੀ ਗਾਇਕ ਸਿੰਗਾ (Singga) ਅਤੇ ਮਿਸ ਪੂਜਾ (Miss Pooja) ਦਾ ਗੀਤ ਦਿਲ ਨਈ ਲੱਗਣਾ (DIL NAI LAGNA) ਰਿਲੀਜ਼ ਹੋਇਆ ਸੀ। ਇਸ ਗੀਤ ਵਿੱਚ ਦੋਵਾਂ ਦੀ ਰੋਮਾਂਟਿਕ ਕੇਮਿਸਟ੍ਰੀ ਪ੍ਰਸ਼ੰਸ਼ਕਾਂ ਨੂੰ ਆਪਣਾ ਦੀਵਾਨਾ ਬਣਾ ਰਹੀ ਸੀ।