Sidhu Moose Wala last instagram live: ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ (Sidhu Moosewala) ਨੇ ਆਪਣੀ ਆਵਾਜ਼ ਨਾਲ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਸੀ।
Trending Photos
Sidhu Moose Wala last instagram live: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ (Sidhu Moose Wala) ਦੇ ਕਤਲ ਨੂੰ ਭਾਵੇਂ ਇੱਕ ਸਾਲ ਹੋ ਗਿਆ ਹੈ ਪਰ ਉਸ ਦੇ ਫੈਨਸ ਹਾਲੇ ਵੀ ਉਸ ਦੀ ਮੌਤ ਦੇ ਦੁੱਖ ਤੋਂ ਨਹੀਂ ਉਭਰੇ। ਸਿੱਧੂ ਦੀ ਲਾਈਵ ਸਟੇਜ ਨੂੰ ਫੈਨਸ ਬਹੁਤ ਜ਼ਿਆਦਾ ਪਸੰਦ ਕਰਦੇ ਸਨ। ਲਾਈਵ ਸਟੇਜ ਦੇ ਨਾਲ- ਨਾਲ ਸਿੱਧੂ ਮੂਸੇਵਾਲਾ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਸ ਨਾਲ ਜੁੜਿਆ ਰਹਿੰਦਾ ਸੀ।
ਦੱਸ ਦੇਈਏ ਕਿ ਅੱਜ ਹੀ ਦੇ ਦਿਨ ਸਿੱਧੂ ਮੂਸੇਵਾਲਾ ਨੇ ਆਪਣਾ ਆਖਰੀ ਇੰਸਟਾਗ੍ਰਾਮ ਲਾਈਵ ਕੀਤਾ ਸੀ। ਇੰਸਟਾਗ੍ਰਾਮ ਲਾਈਵ ਹੋ ਕੇ ਅਕਸਰ ਸਿੱਧੂ ਆਪਣੇ ਫੈਨਸ ਨਾਲ ਗੱਲਬਾਤ ਕਰਦੇ ਰਹਿੰਦੇ ਸਨ। ਸਿੱਧੂ ਮੂਸੇਵਾਲਾ (Sidhu Moose Wala) ਕਈ ਵਾਰ ਆਪਣੇ ਗਾਣਿਆਂ ਰਾਹੀਂ ਦੂਜੇ ਕਲਾਕਾਰਾਂ ਨੂੰ ਜਵਾਬ ਦਿੰਦਾ ਸੀ।
ਇਹ ਵੀ ਪੜ੍ਹੋ: Sonam Bajwa Movie New Song: ਫ਼ਿਲਮ ‘Godday Godday Chaa’ ਦਾ ਨਵਾਂ ਗਾਣਾ ‘Nazaare’ ਹੋਇਆ ਰਿਲੀਜ਼, ਵੇਖੋ ਵੀਡੀਓ
ਦੱਸਣਯੋਗ ਹੈ ਕਿ ਬੀਤੇ ਦਿਨੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਜਨਮ ਦਿਨ ਸੀ। ਉਨ੍ਹਾਂ ਦੇ ਜਨਮ ਦਿਨ ਦੇ ਮੌਕੇ 'ਤੇ ਮਾਂ ਚਰਨ ਕੌਰ ਨੇ ਆਪਣੇ ਬੇਟੇ ਨੂੰ ਯਾਦ ਕਰਦੇ ਹੋਏ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਸੀ। ਪੋਸਟ ਵਿੱਚ ਲਿਖਿਆ ਸੀ, ਪਹਿਲਾਂ ਮੈਂ ਤੁਹਾਡੇ ਨਾਨਕੇ ਘਰ ਧੀ ਦੇ ਰੂਪ ਵਿੱਚ ਪੈਦਾ ਹੋਈ, ਫਿਰ ਤੁਹਾਡੇ ਪਿਤਾ ਨਾਲ ਵਿਆਹ ਕਰਵਾ ਕੇ ਮੈਂ ਕਿਸੇ ਦੀ ਮਾਸੀ, ਸੱਸ, ਨਨਾਣ ਅਤੇ ਨੂੰਹ ਬਣ ਗਈ ਅਤੇ ਬਹੁਤ ਸਾਰੇ ਰਿਸ਼ਤੇ ਮਿਲੇ... ਪਰ ਜਦੋਂ ਮੈਂ ਤੇਰੀ ਮਾਂ ਬਣੀ, ਅਸਲ ਵਿੱਚ ਮੈਨੂੰ ਇੱਕ ਸੰਪੂਰਨ ਔਰਤ ਦਾ ਦਰਜਾ ਦਿੱਤਾ..।"
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ (Sidhu Moosewala) ਨੇ ਆਪਣੀ ਆਵਾਜ਼ ਨਾਲ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਸੀ। ਭਾਵੇਂ ਉਹ ਅੱਜ ਇਸ ਦੁਨੀਆ 'ਚ ਨਹੀਂ ਹੈ ਪਰ ਲੋਕ ਅੱਜ ਵੀ ਉਨ੍ਹਾਂ ਨੂੰ ਇੱਕ ਤੋਂ ਵੱਧ ਕੇ ਇੱਕ ਹਿੱਟ ਗੀਤਾਂ ਕਰਕੇ ਯਾਦ ਕਰਦੇ ਹਨ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾ' ਰਿਲੀਜ਼ ਹੋਇਆ ਸੀ। ਇਸ ਤੋਂ ਪਹਿਲਾਂ ਮੂਸੇਵਾਲਾ ਦੇ ਕਤਲ ਤੋਂ 26 ਦਿਨ ਬਾਅਦ SYL ਗੀਤ ਰਿਲੀਜ਼ ਹੋਇਆ ਸੀ। ਇਹ ਗੀਤ ਵੀ ਛੇ ਮਿੰਟਾਂ ਵਿੱਚ ਹੀ ਹਿੱਟ ਹੋ ਗਿਆ ਸੀ।