ਕਿਸਾਨਾਂ ਦੇ ਹੱਕਾਂ ਲਈ ਡਟੇ ਪੰਜਾਬੀ ਗਾਇਕ, ਰਣਜੀਤ ਬਾਵਾ ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਇਸ ਤੋਂ ਬਾਅਦ ਅੱਜ ਨਾਭਾ ਚ ਕਿਸਾਨਾਂ ਦੇ ਧਰਨੇ ਵਿੱਚ ਸਮਰਥਨ ਦੇਣ ਲਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ।

ਕਿਸਾਨਾਂ ਦੇ ਹੱਕਾਂ ਲਈ ਡਟੇ ਪੰਜਾਬੀ ਗਾਇਕ, ਰਣਜੀਤ ਬਾਵਾ ਨੇ ਲੋਕਾਂ ਨੂੰ ਕੀਤੀ ਇਹ ਅਪੀਲ
ਕਿਸਾਨਾਂ ਦੇ ਹੱਕਾਂ ਲਈ ਡਟੇ ਪੰਜਾਬੀ ਗਾਇਕ, ਰਣਜੀਤ ਬਾਵਾ ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ: ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦੌਰਾਨ ਕਿਸਾਨਾਂ ਦਾ ਸਮਰਥਨ ਦੇਣ ਲਈ ਪੰਜਾਬੀ ਗਾਇਕ ਵੀ ਪਹੁੰਚ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਜ਼ਰੀਏ ਪੰਜਾਬੀ ਗਾਇਕ ਤੇ ਕਲਾਕਾਰ ਕਿਸਾਨਾਂ ਦਾ ਡਟ ਕੇ ਸਾਥ ਦੇ ਰਹੇ ਹਨ। ਇਸ ਤੋਂ ਬਾਅਦ ਅੱਜ ਨਾਭਾ ਚ ਕਿਸਾਨਾਂ ਦੇ ਧਰਨੇ ਵਿੱਚ ਸਮਰਥਨ ਦੇਣ ਲਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ।

ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਗਾਇਕ ਕਿਸਾਨਾਂ ਦਾ ਸਾਥ ਦੇਣ ਜਾ ਰਹੇ ਹਨ। ਉਥੇ ਹੀ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਆਪਣੇ ਫੇਸਬੁੱਕ ਪੇਜ਼ 'ਤੇ ਇਕ ਪੋਸਟ ਸ਼ੇਅਰ ਕਰ ਨਾਭਾ ਪਹੁੰਚਣ ਦੀ ਅਪੀਲ ਕੀਤੀ ਹੈ । 

ਪਹੁੰਚੋਂ ਨਾਭਾ ਸਾਰੇ  ਕਿਸਾਨ ਮਜਦੂਰ ਏਕਤਾ ਜਿੰਦਾਬਾਦ

Posted by ਰਣਜੀਤ ਬਾਵਾ on Thursday, 24 September 2020

ਇਸ ਤੋਂ ਇਲਾਵ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਆਰ ਨੇਤ, ਅੰਮ੍ਰਿਤ ਮਾਨ, ਗੁਰਵਿੰਦਰ ਬਰਾੜ, ਬਲਕਾਰ ਅਣਖੀਲਾ ਸਮੇਤ ਸਮੇਤ ਕਈ ਗਾਇਕ ਮਾਨਸਾ 'ਚ ਕਿਸਾਨਾਂ ਦੇ ਨਾਲ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ।  ਸਿੱਧੂ ਮੂਸੇਵਾਲਾ ਦੇ ਘਰ ਤੋਂ ਕਿਸਾਨਾਂ ਦੇ ਹੱਕ 'ਚ ਰੈਲੀ ਕੱਢੀ ਜਾ ਰਹੀ ਹੈ,ਜਿਸ ਦਾ ਕਾਫਲਾ ਰਵਾਨਾ ਹੋ ਗਿਆ ਹੈ। 

Watch Live Tv-