Raj Kundra ED Summons: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅਸ਼ਲੀਲਤਾ ਮਾਮਲੇ 'ਚ ਸ਼ਿਲਪਾ ਸ਼ੈੱਟੀ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਨੂੰ 4 ਦਸੰਬਰ ਨੂੰ ਪੁੱਛਗਿੱਛ ਲਈ ਤਾਜ਼ਾ ਸੰਮਨ ਜਾਰੀ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਸ ਨੂੰ ਸੋਮਵਾਰ ਨੂੰ ਇੱਥੇ ਮਾਮਲੇ ਦੇ ਜਾਂਚ ਅਧਿਕਾਰੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਸਮਝਿਆ ਜਾਂਦਾ ਹੈ ਕਿ ਉਸ ਨੇ ਨਵੀਂ ਤਰੀਕ ਮੰਗ ਲਈ ਹੈ। ਸੂਤਰਾਂ ਨੇ ਦੱਸਿਆ ਕਿ ਕੁੰਦਰਾ ਨੂੰ ਹੁਣ 4 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।


COMMERCIAL BREAK
SCROLL TO CONTINUE READING

4 ਦਸੰਬਰ ਨੂੰ ਕੀਤਾ ਤਲਬ 
ਰਿਪੋਰਟਾਂ ਦੀ ਮੰਨੀਏ ਤਾਂ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਦੇ ਇੱਕ ਵਪਾਰੀ ਅਤੇ ਇਸ ਮਾਮਲੇ ਵਿੱਚ ਸ਼ਾਮਲ ਕੁਝ ਹੋਰ ਲੋਕਾਂ ਨੂੰ ਵੀ 4 ਦਸੰਬਰ ਨੂੰ ਤਲਬ ਕੀਤਾ ਗਿਆ ਹੈ। ਜਦੋਂਕਿ ਅਦਾਕਾਰਾ ਗਹਿਨਾ ਵਸ਼ਿਸ਼ਟ ਨੂੰ 9 ਦਸੰਬਰ ਨੂੰ ਗਵਾਹੀ ਦੇਣ ਲਈ ਕਿਹਾ ਗਿਆ ਹੈ। ਕੇਂਦਰੀ ਏਜੰਸੀ ਨੇ 29 ਦਸੰਬਰ ਨੂੰ ਮੁੰਬਈ ਦੇ ਕੁੰਦਰਾ ਅਤੇ ਉੱਤਰ ਪ੍ਰਦੇਸ਼ ਦੇ ਕੁਝ ਸ਼ਹਿਰਾਂ ਵਿੱਚ ਸਥਿਤ ਹੋਰ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ।


ਇਹ ਵੀ ਪੜ੍ਹੋ: PM Modi Chandigarh Visit: ਅੱਜ ਚੰਡੀਗੜ੍ਹ ਆਉਣਗੇ PM ਨਰਿੰਦਰ ਮੋਦੀ, 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਕਰਨਗੇ ਸਮੀਖਿਆ 


ਕੁੰਦਰਾ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਹ ਪਿਛਲੇ 4 ਸਾਲਾਂ ਤੋਂ ਚੱਲ ਰਹੀ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਹੇ ਹਨ। ਸ਼ਿਲਪਾ ਸ਼ੈੱਟੀ ਦੇ ਵਕੀਲ ਨੇ ਏਜੰਸੀ ਨੂੰ ਦੱਸਿਆ ਕਿ ਕਾਰਵਾਈ ਅਭਿਨੇਤਰੀ ਦੇ ਖਿਲਾਫ ਨਹੀਂ ਸੀ ਅਤੇ ਕੁੰਦਰਾ 'ਸੱਚਾਈ ਸਾਹਮਣੇ ਲਿਆਉਣ ਲਈ ਜਾਂਚ 'ਚ ਸਹਿਯੋਗ ਕਰ ਰਹੇ ਸਨ।'