Rupinder Handa Health Update: ਰੁਪਿੰਦਰ ਹਾਂਡਾ ਨੇ ਸਿਹਤ `ਚ ਸੁਧਾਰ ਹੋਣ ਤੋਂ ਬਾਅਦ ਪਹਿਲੀ ਤਸਵੀਰ ਕੀਤੀ ਸ਼ੇਅਰ, ਲਿਖੀ ਇਹ ਕੈਪਸ਼ਨ
Rupinder Handa Health Update: ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਦੀ ਸਿਹਤ ਵਿੱਚ ਸੁਧਾਰ ਆਇਆ ਹੈ। ਉਸਨੇ ਇਕ ਪੋਸਟ ਸ਼ੇਅਰ ਕਰੇਦ ਲਿਖਿਆ ਹੈ ਕਿ ਹੁਣ ਸਭ ਠੀਕ ਹੈ।
Rupinder Handa Health Update: ਮਕਬੂਲ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਦੇ ਪ੍ਰਸ਼ੰਸਕਾਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਉਤੇ ਰੁਪਿੰਦਰ ਹਾਂਡਾ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਹੁਣ ਗਾਇਕਾ ਹਸਪਤਾਲ ਵਿੱਚ ਭਰਤੀ ਹੋਈ ਸੀ। ਇਸ ਦੌਰਾਨ ਗਾਇਕਾ ਨੇ ਹੁਣ ਇੱਕ ਵੀਡੀਓ ਸਾਂਝੀ ਕਰ ਆਪਣੀ ਸਿਹਤ ਬਾਰੇ ਜਾਣਕਾਰੀ ਦਿੱਤੀ ਹੈ।
ਇਸ ਦੇ ਨਾਲ ਹੀ ਕੈਪਸ਼ਨ ਦਿੰਦੇ ਹੋਏ ਲਿਖਿਆ, 'ਤੁਹਾਡੇ ਸਭ ਦੀਆਂ ਸ਼ੁੱਭਕਾਮਨਾਵਾਂ ਲਈ ਸ਼ੁਕਰੀਆ। ਹੁਣ ਸਭ ਠੀਕ ਹੈ। ਇਸ ਵਿਚਕਾਰ ਗਾਇਕਾ ਦੀ ਇੱਕ ਹੋਰ ਤਸਵੀਰ ਸਾਹਮਣੇ ਆਈ ਹੈ ਜਿਸ ਵਿੱਚ ਉਸਦੇ ਤੰਦਰੁਸਤ ਹੋਣ ਦਾ ਸਾਫ ਪਤਾ ਲੱਗ ਰਿਹਾ ਹੈ। ਇਹ ਤਸਵੀਰਾਂ ਹਸਪਤਾਲ ਵਿੱਚ ਬੈੱਡ ਉਤੇ ਲੇਟੇ ਦੀਆਂ ਹਨ।
ਇਹ ਵੀ ਪੜ੍ਹੋ: Punjab Weather Update: ਅੱਤ ਦੀ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਮਿਲਣ ਵਾਲੀ ਹੈ ਰਾਹਤ! ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ
ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਰੁਪਿੰਦਰ ਹਾਂਡਾ ਨੇ ਸੋਸ਼ਲ ਮੀਡੀਆ ਤੇ ਗਾਇਕੀ ਤੋਂ ਬਰੇਕ ਲੈਣ ਦਾ ਐਲਾਨ ਕੀਤਾ ਸੀ, ਨਾਲ ਉਨ੍ਹਾਂ ਨੇ ਦੱਸਿਆ ਸੀ ਕਿ ਉਸ ਨੂੰ ਸਿਹਤ ਸੰਬੰਧੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਉਹ ਬ੍ਰੇਕ ਲੈ ਰਹੀ ਹੈ।
ਇਸ ਤੋਂ ਪਹਿਲਾਂ ਰੁਪਿੰਦਰ ਹਾਂਡਾ ਦੇ ਅਕਾਊਂਟ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਉਹ ਹਸਪਤਾਲ ਦੇ ਬੈੱਡ 'ਤੇ ਲੇਟੀ ਹੋਈ ਸੀ ਅਤੇ ਉਸ ਦੇ ਹੱਥਾਂ 'ਤੇ ਡਰਿੱਪ ਲੱਗੀ ਹੋਈ ਹੈ। ਪੰਜਾਬੀ ਗਾਇਕਾ ਦੀ ਇਸ ਵੀਡੀਓ ਨੂੰ ਵੇਖ ਕੇ ਪ੍ਰਸ਼ੰਸਕ ਕਾਫ਼ੀ ਪਰੇਸ਼ਾਨ ਹੋ ਗਏ ਹਨ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀਆਂ ਅਰਦਾਸਾਂ ਕਰ ਰਹੇ ਹਨ।
ਦੱਸਣਯੋਗ ਹੈ ਕਿ ਰੁਪਿੰਦਰ ਹਾਂਡਾ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਆਪਣੀ ਬਿਮਾਰੀ ਬਾਰੇ ਦੱਸਿਆ ਸੀ। ਹਾਲਾਂਕਿ ਉਸ ਨੇ ਇਹ ਜ਼ਿਕਰ ਨਹੀਂ ਕੀਤਾ ਸੀ ਕਿ ਉਸ ਨੂੰ ਕਿਹੜੀ ਬਿਮਾਰੀ ਹੈ। ਰੁਪਿੰਦਰ ਹਾਂਡਾ ਨੇ ਗਾਇਕੀ ਦੇ ਲੋਹਾ ਮਨਵਾ ਕੇ ਵੱਖਰੀ ਪਛਾਣ ਬਣਾਈ ਸੀ। ਉਹ ਆਪਣੇ ਗੀਤਾਂ ਦੇ ਨਾਲ-ਨਾਲ ਆਪਣੇ ਵੱਖਰੇ ਅੰਦਾਜ਼ ਕਾਰਨ ਵੀ ਸੁਰਖੀਆਂ 'ਚ ਰਹਿੰਦੀ ਹੈ।
ਇਸ ਤੋਂ ਇਲਾਵਾ ਉਹ ਸੋਸ਼ਲ ਮੀਡੀਆ ਉਤੇ ਕਾਫੀ ਸਰਗਰਮ ਸੀ। ਇਸਦੇ ਨਾਲ ਹੀ ਹਾਂਡਾ ਦੀ ਚੰਗੀ ਸਿਹਤ ਲਈ ਪ੍ਰਸ਼ੰਸਕ ਅਰਦਾਸ ਕਰ ਰਹੇ ਹਨ। ਹੁਣ ਰੁਪਿੰਦਰ ਹਾਂਡਾ ਦਰਸ਼ਕਾਂ ਵਿੱਚ ਕਦੋਂ ਤੱਕ ਵਾਪਸੀ ਕਰੇਗੀ ਇਸ ਬਾਰੇ ਉਨ੍ਹਾਂ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।