Salman Khan Firing Case: ਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲੇ `ਚ ਪੰਜਾਬ ਤੋਂ ਦੋ ਮੁਲਜ਼ਮ ਗ੍ਰਿਫ਼ਤਾਰ, ਹੋ ਸਕਦਾ ਵੱਡਾ ਖੁਲਾਸਾ
Salman Khan house firing: ਸਲਮਾਨ ਖਾਨ ਦੇ ਘਰ `ਤੇ ਹੋਈ ਗੋਲੀਬਾਰੀ ਨੇ ਮੁੰਬਈ `ਚ ਸੈਲੇਬਸ ਦੀ ਸੁਰੱਖਿਆ `ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਦੂਜੇ ਪਾਸੇ ਮੁੰਬਈ ਕ੍ਰਾਈਮ ਬ੍ਰਾਂਚ ਨੇ ਦੋ ਹੋਰ ਨੂੰ ਗ੍ਰਿਫਤਾਰ ਕੀਤਾ ਹੈ।
Salman Khan Firing Case: ਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲੇ 'ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦਰਆਸਲ ਹਾਲ ਹੀ ਵਿੱਚ ਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲੇ 'ਚ ਮੁੰਬਈ ਕ੍ਰਾਈਮ ਬ੍ਰਾਂਚ ਨੂੰ ਵੱਡੀ ਸਫਲਤਾ ਮਿਲੀ ਹੈ ਅਤੇ ਪੰਜਾਬ ਤੋਂ ਦੋ ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ।
ਦਰਅਸਲ ਬੀਤੇ ਦਿਨੀ 14 ਅਪ੍ਰੈਲ ਨੂੰ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਇਸ ਦੌਰਾਨ, ਮੁੰਬਈ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਬਾਂਦਰਾ ਵਿੱਚ ਇੱਕ ਬਾਲੀਵੁੱਡ ਅਦਾਕਾਰ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਦੋ ਲੋਕਾਂ ਦੀ ਪੁਲਿਸ ਹਿਰਾਸਤ 29 ਅਪ੍ਰੈਲ ਤੱਕ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ: Salman Khan Residence Firing Case: ਸਲਮਾਨ ਖ਼ਾਨ ਦੀ ਰਿਹਾਇਸ਼ ਬਾਹਰ ਫਾਇਰਿੰਗ ਮਾਮਲੇ 'ਚ ਤਾਪੀ ਨਦੀ 'ਚੋਂ ਦੂਜਾ ਪਿਸਤੌਲ ਬਰਾਮਦ
ਹੁਣ ਇਸ ਮਾਮਲੇ ਵਿੱਚ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਮੁੰਬਈ ਪੁਲਿਸ ਨੇ ਵੀਰਵਾਰ ਨੂੰ ਗੋਲੀਬਾਰੀ ਦੇ ਮਾਮਲੇ 'ਚ ਪੰਜਾਬ ਤੋਂ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ 'ਚ ਵੀ ਵੱਡਾ ਖੁਲਾਸਾ ਹੋਇਆ ਹੈ। ਸਲਮਾਨ ਖਾਨ ਦੀ ਰਿਹਾਇਸ਼ 'ਤੇ ਗੋਲੀਬਾਰੀ ਮਾਮਲੇ ਵਿੱਚ ਹੁਣ ਐਨਆਈਏ ਨੇ ਗ੍ਰਿਫ਼ਤਾਰ ਸ਼ੂਟਰ ਵਿੱਕੀ ਗੁਪਤਾ ਅਤੇ ਸਾਗਰ ਪਾਲ ਤੋਂ ਪੁੱਛਗਿੱਛ ਕੀਤੀ ਹੈ।
ਇਸ ਤੋਂ ਪਹਿਲਾਂ ਸੋਮਵਾਰ, 22 ਅਪ੍ਰੈਲ ਨੂੰ, ਮੁੰਬਈ ਕ੍ਰਾਈਮ ਬ੍ਰਾਂਚ ਨੇ ਖੁਲਾਸਾ ਕੀਤਾ ਸੀ ਕਿ ਬਾਂਦਰਾ ਦੇ ਗਲੈਕਸੀ ਅਪਾਰਟਮੈਂਟ ਵਿੱਚ 58 ਸਾਲਾ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਕਥਿਤ ਤੌਰ 'ਤੇ ਗੋਲੀਬਾਰੀ ਕਰਨ ਵਾਲੇ ਸ਼ੂਟਰਾਂ ਨੂੰ 10 ਰਾਊਂਡ ਫਾਇਰ ਕਰਨ ਦਾ ਹੁਕਮ ਦਿੱਤਾ ਗਿਆ ਸੀ। ਜਾਂਚ ਏਜੰਸੀ ਮੁਤਾਬਕ ਸ਼ੱਕੀਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਨ੍ਹਾਂ ਨੇ ਸੂਰਤ ਦੀ ਤਾਪੀ ਨਦੀ 'ਚ ਬੰਦੂਕ ਸੁੱਟ ਦਿੱਤੀ ਸੀ।
ਘਟਨਾ ਤੋਂ ਬਾਅਦ ਅਦਾਕਾਰ ਦਾ ਪਰਿਵਾਰ, ਬਾਲੀਵੁੱਡ ਇੰਡਸਟਰੀ ਤੇ ਪ੍ਰਸ਼ੰਸਕ ਉਸ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੋ ਗਏ। ਬਾਅਦ ਵਿੱਚ ਇੱਕ ਮੇਲ ਰਾਹੀਂ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ। ਪੁਲਿਸ ਨੂੰ ਵਾਰਦਾਤ ਵਾਲੀ ਥਾਂ ਤੋਂ ਕੁਝ ਦੂਰੀ ’ਤੇ ਵਾਰਦਾਤ ’ਚ ਵਰਤੀ ਗਈ ਬਾਈਕ ਮਿਲੀ ਸੀ। ਦੋ ਦਿਨ ਬਾਅਦ, ਮੁੰਬਈ ਪੁਲਿਸ ਨੇ ਗੁਜਰਾਤ ਦੇ ਕੱਛ ਤੋਂ ਦੋਵਾਂ ਬਾਈਕ ਸਵਾਰਾਂ ਨੂੰ ਗ੍ਰਿਫਤਾਰ ਕੀਤਾ ਸੀ।