Sidhu MooseWala New Song News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਭਾਵੇਂ ਲਗਭਗ 10 ਮਹੀਨੇ ਤੋਂ ਉਪਰ ਦਾ ਸਮਾਂ ਹੋ ਗਿਆ ਪਰ ਉਸ ਦੇ ਚਾਹੁਣ ਵਾਲਿਆਂ ਦੀ ਅੱਜ ਵੀ ਕਮੀ ਹੈ। ਲੋਕ ਅੱਜ ਵੀ ਸਿੱਧੂ ਮੂਸੇਵਾਲਾ ਦੇ ਗੀਤਾਂ ਦੀ ਬੇਸਬਰੀ ਨਾਲ ਉਡੀਕ ਕਰਦੇ ਹਨ। ਇਸ ਦਰਮਿਆਨ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦਾ ਨਵਾਂ ਗੀਤ 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ ਨਾਇਜੀਰੀਅਨ ਰੈਪਰ ਬਰਨਾ ਬੁਆਏ ਵੀ ਨਜ਼ਰ ਆਉਣਗੇ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਟੀਮ ਨੇ 'ਮੇਰਾ ਨਾਮ' ਪੋਸਟਰ ਸਾਂਝਾ ਕੀਤਾ ਹੈ। ਇਸ ਖ਼ਬਰ ਮਗਰੋਂ ਸਿੱਧੂ ਦੇ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਲੰਬੇ ਸਮੇਂ ਤੋਂ ਗੀਤ ਦੀ ਉਡੀਕ ਵਿੱਚ ਸਨ।


COMMERCIAL BREAK
SCROLL TO CONTINUE READING

ਕਾਬਿਲੇਗੌਰ ਹੈ ਕਿ ਇੰਗਲੈਂਡ ਵਿੱਚ ਹੀ ਮੂਸੇਵਾਲਾ ਦੇ ਮਾਤਾ-ਪਿਤਾ ਨੇ ਨਾਈਜੀਰੀਅਨ ਰੈਪਰ ਬਰਨਾ ਬੁਆਏ ਨਾਲ ਮੁਲਾਕਾਤ ਕੀਤੀ ਸੀ। ਬਰਨਾ ਬੁਆਏ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਹਮਦਰਦੀ ਪ੍ਰਗਟ ਕੀਤੀ ਸੀ। ਉਨ੍ਹਾਂ ਨੇ ਪਿਤਾ ਬਲਕੌਰ ਸਿੰਘ ਨਾਲ ਸਿੱਧੂ ਨਾਲ ਹੋਈ ਪਹਿਲੀ ਮੁਲਾਕਾਤ ਨੂੰ ਯਾਦ ਕੀਤਾ ਅਤੇ ਭਾਵੁਕ ਹੋ ਗਏ ਸਨ। ਗੌਰਤਲਬ ਹੈ ਕਿ ਇੱਖ ਸ਼ੋਅ ਦੌਰਾਨ ਵੀ ਗਾਇਕ ਬਰਨਾ ਸਿੱਧੂ ਮੂਸੇਵਾਲਾ ਦਾ ਨਾਂ ਲੈਂਦਿਆਂ ਭਾਵੁਕ ਹੋ ਗਏ ਸਨ। ਬਰਨਾ ਨੇ ਮੂਸੇਵਾਲਾ ਦੇ ਹਸਤਾਖ਼ਰ ਅੰਦਾਜ਼ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਜਿਸ 'ਚ ਉਸ ਨੇ ਆਪਣੇ ਪੱਟ 'ਤੇ ਹੱਥ ਮਾਰ ਕੇ ਹਵਾ 'ਚ ਲਹਿਰਾਇਆ ਸੀ। ਇਸ ਦੌਰਾਨ ਸ਼ੋਅ 'ਚ ਮੌਜੂਦ ਦਰਸ਼ਕ ਵੀ ਭਾਵੁਕ ਹੋ ਗਏ ਸਨ।


ਇਹ ਵੀ ਪੜ੍ਹੋ : Punjab Farmers Protest News: ਰੇਲ ਰੋਕੋ ਅੰਦੋਲਨ ਦੇ ਚੱਲਦੇ ਕਿਸਾਨਾਂ ਨੇ ਪਟਰੀਆਂ 'ਤੇ ਚੜਾਏ ਟ੍ਰੈਕਟਰ, ਜਾਣੋ ਕੀ ਹਨ ਮੰਗਾਂ


ਜ਼ਿਕਰਯੋਗ ਹੈਕਿ ਸਿੱਧੂ ਮੂਸੇਵਾਲਾ ਦਾ ਗੀਤ ‘ਵਾਰ’ਗੀਤ ਨੂੰ 8 ਨਵੰਬਰ ਨੂੰ ਯੂਟਿਊਬ ਉਤੇ ਰਿਲੀਜ਼ ਕੀਤਾ ਗਿਆ ਸੀ। ਇਹ ਗੀਤ ਯੂਟਿਊਬ ਦੀ ਮਿਊਜ਼ਿਕ ਕੈਟਾਗਰੀ ਵਿੱਚ ਪਹਿਲੇ ਨੰਬਰ ਉਪਰ ਟਰੈਂਡ ਕੀਤਾ ਸੀ, ਜਿਸ ਨੂੰ 23 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਸੀ।  ਇਸ ਗੀਤ ਵਿੱਚ ਸਿੱਧੂ ਮੂਸੇਵਾਲਾ ਨੇ ਹਰੀ ਸਿੰਘ ਨਲੂਆ ਦੀ ਜ਼ਿੰਦਗੀ ਨੂੰ ਦਰਸਾਇਆ ਸੀ। ਵਾਰ ਨੇ ਬਿਲਬੋਰਡ ਉਤੇ ਵੀ ਜਗ੍ਹਾ ਬਣਾਈ ਸੀ।


ਇਹ ਵੀ ਪੜ੍ਹੋ : Punjab News: ਹੁਸ਼ਿਆਰਪੁਰ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ, 8 ਜ਼ਖ਼ਮੀ