Chorni Song Video: ਮਰਹੂਮ ਪੰਜਾਬੀ  ਗਾਇਕ ਸਿੱਧੂ ਮੂਸੇਵਾਲਾ ਤੇ ਰੈਪਰ ਡਿਵਾਈਨ ਦਾ ਨਵਾਂ ਗੀਤ 'ਚੋਰਨੀ' ਬੀਤੇ ਦਿਨ ਰਿਲੀਜ਼ ਹੋ ਗਿਆ ਸੀ ਤੇ ਇਸ ਗੀਤ ਦਾ ਲੋਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ। ਅੱਜ ਇਸ ਗੀਤ ਦੀ ਵੀਡੀਓ ਵੀ ਰਿਲੀਜ਼ ਹੋ ਗਈ ਹੈ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਇਸ ਗੀਤ ਵੀਡੀਓ ਦੇਖਣ ਲਈ ਕਾਫੀ ਉਤਸ਼ਾਹਤ ਸਨ।


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਬਾਲੀਵੁੱਡ 'ਚ ਅਤੇ ਦੁਨੀਆਂ ਭਰ 'ਚ ਕਈ ਵੱਡੇ ਗਾਇਕਾਂ ਤੇ ਰੈਪਰਜ਼ ਦੇ ਨਾਲ ਗਾਣੇ ਗਾ ਚੁੱਕੇ ਹਨ ਤੇ ਹਰ ਵਾਰ ਆਪਣੇ ਗੀਤਾਂ ਨਾਲ ਆਪਣੇ ਫੈਨਸ ਨੂੰ ਹੈਰਾਨ ਕਰਦੇ ਆਏ ਹਨ। ਉਨ੍ਹਾਂ ਦੀ ਮੌਤ ਤੋਂ ਬਾਅਦ ਸਿੱਧੂ ਮੂਸੇਵਾਲੇ ਦਾ ਇਹ ਚੌਥਾ ਗੀਤ ਰਿਲੀਜ਼ ਹੋਇਆ ਹੈ, ਜਿਸ ਦਾ ਲੋਕਾਂ ਨੂੰ ਬੜੀ ਬੇਸਬਰੀ ਨਾਲ ਇੰਤਜ਼ਾਰ ਸੀ। 


ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਇਹ ਗੀਤ ਚੋਰਨੀ ਡਿਵਾਈਨ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ। 


ਇਹ ਵੀ ਪੜ੍ਹੋ : Ludhiana Triple Murder case: ਲੁਧਿਆਣਾ ਪੁਲਿਸ ਨੇ 12 ਘੰਟਿਆਂ 'ਚ ਸੁਲਝਾਇਆ ਤੀਹਰਾ ਕਤਲ ਮਾਮਲਾ, ਜਾਣੋ ਕੌਣ ਸੀ ਕਾਤਲ


ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਤੇ ਡੀਵਾਈਨ ਦੀ ਕੋਲੇਬੋਰੇਸ਼ਨ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਫਿਲਹਾਲ ਗੀਤ 'ਚੋਰਨੀ' ਦਾ ਆਡੀਓ ਹੀ ਰਿਲੀਜ਼ ਕੀਤਾ ਗਿਆ ਹੈ। ਇਸ ਗਾਣੇ ਦਾ ਵੀਡੀਓ ਕੱਲ੍ਹ ਯਾਨੀ 8 ਜੁਲਾਈ ਨੂੰ ਸਿੱਧੂ ਮੂਸੇਵਾਲਾ ਦੇ ਯੂ ਟਿਊਬ ਚੈਨਲ 'ਤੇ ਰਿਲੀਜ਼ ਕੀਤਾ ਜਾ ਰਿਹਾ ਹੈ। 


ਹੁਣ ਦੇਖਣਾ ਹੋਵੇਗਾ ਕੀ ਸਿੱਧੂ ਤੇ ਡੀਵਾਈਨ ਦਾ ਇਹ ਗੀਤ ਕਿਹੜੇ ਨਵੇਂ ਕੀਰਤੀਮਾਨ ਬਣਾਉਂਦਾ ਹੈ ਕਿਉਂਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਹੁਣ ਵੀ ਸਿੱਧੂ ਦਾ ਹਰ ਗੀਤ ਕਈ ਰਿਕਾਰਡ ਬਣਾ ਰਿਹਾ ਹੈ।  


ਇਹ ਵੀ ਪੜ੍ਹੋ : Panipat Encounter: ਐਨਕਾਊਂਟਰ 'ਚ ਮਾਰਿਆ ਗਿਆ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਆਰੋਪੀ ਪ੍ਰਿਅਵਰਤ ਫੌਜੀ ਦਾ ਭਰਾ!