Surinder Shinda Bhog and Antim Ardas Date and Venue News: ਮਰਹੂਮ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ 26 ਜੁਲਾਈ 2023 ਨੂੰ ਦੇਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਸੀ।  ਇਸ ਦੌਰਾਨ ਬੀਤੇ ਦਿਨੀਂ ਸੁਰਿੰਦਰ ਛਿੰਦਾ ਦੇ ਫੁੱਲ ਚੁੱਗਣ ਤੋਂ ਬਾਅਦ ਉਨ੍ਹਾਂ ਦੀਆਂ ਅਸਥੀਆਂ ਨੂੰ ਪ੍ਰਵਾਹਿਤ ਕੀਤਾ ਗਿਆ ਅਤੇ ਨਾਲ ਹੀ ਭੋਗ ਅਤੇ ਅੰਤਿਮ ਅਰਦਾਸ ਦੀ ਤਾਰੀਕ ਦਾ ਐਲਾਨ ਕੀਤਾ ਗਿਆ। 


COMMERCIAL BREAK
SCROLL TO CONTINUE READING

20 ਮਈ 1953 ਨੂੰ ਪੈਦਾ ਹੋਏ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ 26 ਜੁਲਾਈ 2023 ਨੂੰ ਦੇਹਾਂਤ ਹੋ ਗਿਆ। ਆਪਣੇ 70 ਸਾਲ ਦੇ ਸਫਰ ਵਿੱਚ ਉਨ੍ਹਾਂ ਬਹੁਤ ਕੁਝ ਦੇਖਿਆ ਤੇ ਇੱਕ ਬਹੁਤ ਵੱਡਾ ਨਾਮ ਕਮਾਇਆ। ਉਨ੍ਹਾਂ ਦੀ ਮੌਤ ਤੋਂ ਬਾਅਦ ਮਿਊਜ਼ਿਕ ਇੰਡਸਟਰੀ ਦੇ ਕਈ ਵੱਡੇ ਸਿਤਾਰਿਆਂ ਵੱਲੋਂ ਵੀ ਉਨ੍ਹਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਸੀ।  


ਸੁਰਿੰਦਰ ਛਿੰਦਾ ਦੇ ਭੋਗ ਅਤੇ ਅੰਤਿਮ ਅਰਦਾਸ ਦੀ ਤਾਰੀਕ ਦਾ ਐਲਾਨ ਕਰਦੇ ਹੋਏ ਕਿਹਾ ਗਿਆ ਕਿ "ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਪਿਤਾ ਜੀ ਸ਼੍ਰੋਮਣੀ ਗਾਇਕ ਸ਼੍ਰੀ ਸੁਰਿੰਦਰ ਛਿੰਦਾ ਜੀ ਮਿਤੀ 26 ਜੁਲਾਈ, 2023 ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 4 ਅਗਸਤ, 2023 ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਈ-ਬਲਾਕ, ਭਾਈ ਰਣਧੀਰ ਸਿੰਘ ਨਗਰ (ਨਜ਼ਦੀਕ ਓਰੀਐਂਟ ਸਿਨੇਮਾ), ਲੁਧਿਆਣਾ ਵਿਖੇ ਹੋਵੇਗੀ। ਆਪ ਜੀ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ |"


ਦੱਸ ਦਈਏ ਕਿ ਸੁਰਿੰਦਰ ਛਿੰਦਾ ਦੇ ਭੋਗ ਅਤੇ ਅੰਤਿਮ ਅਰਦਾਸ ਦੀ ਜਾਣਕਾਰੀ ਉਨ੍ਹਾਂ ਦੀ ਧਰਮ ਪਤਨੀ ਜੋਗਿੰਦਰ ਕੌਰ ਤੇ ਬੱਚਿਆਂ — ਮਨਿੰਦਰ ਛਿੰਦਾ, ਸਿਮਰਨ ਛਿੰਦਾ, ਮੀਨਾ ਅਤੇ ਨੀਨੂ — ਵੱਲੋਂ ਸਾਂਝੀ ਕੀਤੀ ਗਈ ਹੈ।  


ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸੁਰਿੰਦਰ ਛਿੰਦਾ 26 ਜੁਲਾਈ ਨੂੰ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋ ਗਏ। ਹਾਲ ਹੀ ਵਿੱਚ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਕਰਕੇ ਉਨ੍ਹਾਂ ਨੂੰ ਲੁਧਿਆਣਾ ਦੇ ਦੀਪ ਹਸਪਤਾਲ ਤੋਂ ਡੀਐਮਸੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।  


ਇਹ ਵੀ ਪੜ੍ਹੋ: Shaheed Udham Singh news: ਬਦਲਾ 21 ਸਾਲ ਬਾਅਦ! ਮਹਾਨ ਯੋਧੇ ਸ਼ਹੀਦ ਊਧਮ ਸਿੰਘ ਨੂੰ ਨਿੱਘੀ ਸ਼ਰਧਾਜ਼ਲੀ


(For more news apart from Surinder Shinda Bhog and Antim Ardas Date and Venue News, stay tuned to Zee PHH)