Surinder Shinda Health Update News Today: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ, ਜੋ ਕਿ ਕਈ ਦਿਨਾਂ ਤੋਂ ਲੁਧਿਆਣਾ ਦੇ ਨਿਜੀ ਹਸਪਤਾਲ ਵਿਖੇ ਜੇਰੇ ਇਲਾਜ ਹਨ, ਅੱਜ ਯਾਨੀ ਵੀਰਵਾਰ ਨੂੰ ਉਨ੍ਹਾਂ ਦਾ ਮੁੜ ਆਪ੍ਰੇਸ਼ਨ ਹੋਇਆ ਹੈ ਤੇ ਫਿਲਹਾਲ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਉਨ੍ਹਾਂ ਦੇ ਪੁਰਾਣੇ ਸਾਥੀ ਅਤੇ ਪਰਿਵਾਰ ਵੱਲੋਂ ਲਗਾਤਾਰ ਲੋਕਾਂ ਨੂੰ ਅਰਦਾਸ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਲੁਧਿਆਣਾ ਦੇ ਦੀਪ ਹਸਪਤਾਲ ਦੇ ਵਿੱਚ ਜੇਰੇ ਇਲਾਜ ਹਨ, ਜਿੱਥੇ ਉਨ੍ਹਾਂ ਦੀ ਹਾਲਤ ਕਾਫ਼ੀ ਨਾਜ਼ੁਕ ਬਣੀ ਹੋਈ ਹੈ। 


ਹਸਪਤਾਲ ਦੇ ਡਾਕਟਰਾਂ ਵੱਲੋਂ ਉਹਨਾਂ ਦਾ ਇੱਕ ਹੋਰ ਓਪਰੇਸ਼ਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਫੂਡ ਪਾਈਪ ਕਰਕੇ ਇਨਫੈਕਸ਼ਨ ਹੋ ਗਿਆ ਸੀ। ਉਨ੍ਹਾਂ ਦੀ ਹਾਲਤ ਹਾਲੇ ਵੀ ਨਜ਼ੁਕ ਹੈ। ਉਹਨਾਂ ਦੇ ਪੁਰਾਣੇ ਸਾਥੀ ਅਮਰਜੀਤ ਸਿੰਘ ਟਿੱਕਾ ਨੇ ਦੱਸਿਆ ਕਿ ਜਦੋਂ ਹੰਸ ਰਾਜ ਉਹਨਾਂ ਨੂੰ ਮਿਲਣ ਆਏ ਸਨ ਤਾਂ ਉਦੋਂ ਉਨ੍ਹਾਂ ਦੀ ਹਾਲਤ ਠੀਕ ਸੀ, ਪਰ ਹੁਣ ਉਹਨਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। 


ਉਨ੍ਹਾਂ ਸੁਰਿੰਦਰ ਸ਼ਿੰਦਾ ਦੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੀ ਸਿਹਤਯਾਬੀ ਲਈ ਰੱਬ ਅੱਗੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ ਪਰ ਉਨ੍ਹਾਂ ਨੂੰ ਇਲਾਜ ਦੇ ਨਾਲ ਅਰਦਾਸ ਦੀ ਬੇਹੱਦ ਲੋੜ ਹੈ।


ਇਹ ਵੀ ਪੜ੍ਹੋ: Punjab School Holiday News: ਕੁਦਰਤੀ ਆਫ਼ਤ ਦੇ ਚਲਦਿਆਂ ਪੰਜਾਬ ਦੇ ਸਾਰੇ ਸਕੂਲ ਹੁਣ ਇੰਨੇ ਦਿਨ ਹੋਰ ਰਹਿਣਗੇ ਬੰਦ!


ਬੀਤੇ ਦਿਨੀਂ ਪੰਜਾਬੀ ਗਾਇਕ ਬੱਬੂ ਮਾਨ ਸੁਰਿੰਦਰ ਛਿੰਦਾ ਦੀ ਤਬੀਅਤ ਬਾਰੇ ਜਾਨਣ ਪੁੱਜੇ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਸੁਰਿੰਦਰ ਛਿੰਦਾ ਦੀ ਜਲਦੀ ਸਿਹਤਯਾਬੀ ਦੀ ਅਰਦਾਸ ਕੀਤੀ।


ਦੱਸਣਯੋਗ ਹੈ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਸੁਰਿੰਦਰ ਛਿੰਦਾ ਦੀ ਮੌਤ ਦੀ ਅਫਵਾਹ ਫੈਲ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਬੇਟੇ ਨੇ ਫੇਸਬੁੱਕ ਉਤੇ ਲਾਈਵ ਹੋ ਕੇ ਮੌਤ ਦੀ ਖਬਰ ਨੂੰ ਫੇਕ ਕਰਾਰ ਦਿੰਦੇ ਹੋਏ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਸੀ।


ਇਹ ਵੀ ਪੜ੍ਹੋ: Tomato Price Latest News: ਲੋਕਾਂ ਲਈ ਰਾਹਤ ਭਰੀ ਖ਼ਬਰ! ਸਸਤਾ ਹੋਇਆ ਟਮਾਟਰ...


(For more news apart from Surinder Shinda Health Update News Today, stay tuned to Zee PHH)