Surinder Shinda Health Update: ਸੁਰਿੰਦਰ ਸ਼ਿੰਦਾ ਨੂੰ ਦੀਪ ਹਸਪਤਾਲ ਤੋਂ ਡੀਐਮਸੀ ਹਸਪਤਾਲ ਕੀਤਾ ਗਿਆ ਸ਼ਿਫਟ, ਤਬੀਅਤ `ਚ ਨਹੀਂ ਕੋਈ ਸੁਧਾਰ
Surinder Shinda Health Update: ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੀ ਤਬੀਅਤ ਵਿੱਚ ਕੋਈ ਸੁਧਾਰ ਨਾ ਹੋਣ ਮਗਰੋਂ ਅੱਜ ਪਰਿਵਾਰ ਨੇ ਉਨ੍ਹਾਂ ਨੂੰ ਦੀਪ ਹਸਪਤਾਲ ਤੋਂ ਡੀਐਮਸੀ ਹਸਪਤਾਲ ਸ਼ਿਫਟ ਕਰ ਲਿਆ।
Surinder Shinda Health Update: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਤਬੀਅਤ ਖ਼ਰਾਬ ਹੋਣ ਹੋਣ ਕਾਰਨ ਲੁਧਿਆਣਾ ਦੇ ਦੀਪ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਅੱਜ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਾ ਹੋਣ ਮਗਰੋਂ ਡੀਐਮਸੀ ਹਸਪਤਾਲ ਸ਼ਿਫਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਹਾਲਤ ਨੂੰ ਵੇਖਦਿਆਂ ਪਰਿਵਾਰ ਨੇ ਉਨ੍ਹਾਂ ਨੂੰ ਉਥੋਂ ਸ਼ਿਫਟ ਕਰਨ ਦਾ ਫ਼ੈਸਲਾ ਲਿਆ। ਦੀਪ ਹਸਪਤਾਲ ਵਿੱਚ ਜ਼ੇਰੇ ਇਲਾਜ ਪੰਜਾਬੀ ਗਾਇਕ ਦੀ ਤਬੀਅਤ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ, ਜਿਸ ਕਾਰਨ ਪਰਿਵਾਰ ਨੇ ਇਹ ਫ਼ੈਸਲਾ ਲਿਆ।
ਸੁਰਿੰਦਰ ਸ਼ਿੰਦਾ ਦੀ ਤਬੀਅਤ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ। ਉਨ੍ਹਾਂ ਨੂੰ ਹੁਣ ਲੁਧਿਆਣਾ ਦੇ ਦੀਪ ਹਸਪਤਾਲ ਤੋਂ ਡੀ ਐਮ ਸੀ ਹਸਪਤਾਲ ਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਅੱਜ ਸਵੇਰੇ ਉਨ੍ਹਾਂ ਦੇ ਪਰਿਵਾਰ ਨੇ ਸੁਰਿੰਦਰ ਸ਼ਿੰਦਾ ਨੂੰ ਡੀਐਮਸੀ ਲੈ ਕੇ ਜਾਣ ਦਾ ਫੈਸਲਾ ਕੀਤਾ ਜਿਸ ਤੋਂ ਬਾਅਦ ਉਨ੍ਹਾਂ ਨੂੰ ਡੀਐਮਸੀ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ।
ਸੁਰਿੰਦਰ ਸ਼ਿੰਦਾ ਦਾ ਬੀਤੇ ਦਿਨੀਂ ਦੀਪ ਹਸਪਤਾਲ ਵਿੱਚ ਵੀ ਇੱਕ ਆਪ੍ਰੇਸ਼ਨ ਹੋਇਆ ਸੀ। ਉਨ੍ਹਾਂ ਦਾ ਪਰਿਵਾਰ ਲਗਾਤਾਰ ਉਨ੍ਹਾਂ ਨੂੰ ਡੀਐਮਸੀ ਲੈ ਕੇ ਜਾਣ ਦੀ ਗੱਲ ਕਹਿ ਰਿਹਾ ਸੀ। ਜਿਸ ਤੋਂ ਬਾਅਦ ਅੱਜ ਐਬੂਲੈਂਸ ਰਾਹੀਂ ਡੀਐਮਸੀ ਹਸਪਤਾਲ ਲਿਜਾਇਆ ਗਿਆ।
ਹਾਲਾਂਕਿ ਦੀਪ ਹਸਪਤਾਲ ਦੇ ਮੁਖੀ ਡਾਕਟਰ ਬਲਦੀਪ ਸਿੰਘ ਨਾਲ ਜਦੋਂ ਅਸੀਂ ਫੋਨ ਉਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਪਰਿਵਾਰ ਆਪਣੀ ਮਰਜ਼ੀ ਨਾਲ ਡੀਐਮਸੀ ਹਸਪਤਾਲ ਲੈ ਕੇ ਗਿਆ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਬੀਅਤ ਵਿੱਚ ਕੋਈ ਸੁਧਾਰ ਆ ਰਿਹਾ ਹੈ, ਇਸ ਸਬੰਧੀ ਅਸੀਂ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਹੈ। ਡਾਕਟਰ ਬਲਦੀਪ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਇਲਾਜ ਸੀਨੀਅਰ ਡਾਕਟਰ ਗੁਰਪ੍ਰੀਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਰਿਵਾਰ ਕਾਫੀ ਦਿਨਾਂ ਤੋਂ ਕਹਿ ਰਿਹਾ ਸੀ ਕਿ ਉਹ ਸੁਰਿੰਦਰ ਸ਼ਿੰਦਾ ਨੂੰ ਡੀਐਮਸੀ ਹਸਪਤਾਲ ਲੈ ਕੇ ਜਾਣਾ ਚਾਹੁੰਦੇ ਹਨ ਅਤੇ ਅੱਜ ਉਹ ਆਪਣੀ ਮਰਜ਼ੀ ਦੇ ਨਾਲ ਉਨ੍ਹਾਂ ਨੂੰ ਇੱਥੋਂ ਲੈ ਕੇ ਗਏ ਹਨ।
ਇਸ ਤੋਂ ਪਹਿਲਾਂ ਸੁਰਿੰਦਰ ਸ਼ਿੰਦਾ ਦਾ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਚ ਆਪ੍ਰੇਸ਼ਨ ਹੋਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਦੀਪ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਹ ਕਈ ਦਿਨ ਹਸਪਤਾਲ ਵਿੱਚ ਰਹੇ ਅਤੇ ਅੱਜ ਉਨ੍ਹਾਂ ਦੇ ਪਰਿਵਾਰ ਦੇ ਫੈਸਲੇ ਤੋਂ ਬਾਅਦ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਲਿਜਾਇਆ ਗਿਆ ਹੈ। ਦੀਪ ਹਸਪਤਾਲ ਵਿੱਚ ਵੀ ਸੁਰਿੰਦਰ ਸ਼ਿੰਦਾ ਦਾ ਇੱਕ ਆਪ੍ਰੇਸ਼ਨ ਕੀਤਾ ਗਿਆ ਸੀ ਪਰ ਉਨ੍ਹਾਂ ਦੀ ਹਾਲਤ ਵਿੱਚ ਕਿਸੇ ਵੀ ਤਰ੍ਹਾਂ ਦਾ ਸੁਧਾਰ ਨਹੀਂ ਆ ਰਿਹਾ ਸੀ।
ਸੁਰਿੰਦਰ ਛਿੰਦਾ ਦੇ ਪੁੱਤਰ ਮਨਿੰਦਰ ਛਿੰਦਾ ਨੇ ਕਿਹਾ ਕਿ ਪਿਤਾ ਦੀ ਸਿਹਤ ਖ਼ਰਾਬ ਹੋਣ ਕਰਕੇ ਪਿਛਲੇ ਦਿਨੀਂ ਉਨ੍ਹਾਂ ਨੂੰ ਲੁਧਿਆਣਾ ਦੇ ਮਾਡਲ ਟਾਊਨ ਵਿੱਚ ਸਥਿਤ ਦੀਪ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ। ਇਸ ਤੋਂ ਬਾਅਦ ਪਰਿਵਾਰ ਦੇ ਜੀਆਂ ਦੀ ਸਲਾਹ ਤੋਂ ਬਾਅਦ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਪਿਤਾ ਚੜ੍ਹਦੀ ਕਲਾ ਵਿੱਚ ਹਨ ਅਤੇ ਉਹ ਛੇਤੀ ਤੰਦਰੁਸਤ ਹੋ ਕੇ ਘਰ ਪਰਤਣਗੇ।
ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ
ਇਹ ਵੀ ਪੜ੍ਹੋ : Punjab News: ਫਰੀਦਕੋਟ ਹਸਪਤਾਲ ਤੋਂ ਭੱਜਿਆ ਬੰਬੀਹਾ ਗਰੁੱਪ ਦਾ ਗੁਰਗਾ, ਲਾਰੈਂਸ ਬਿਸ਼ਨੋਈ ਵੀ ਇੱਥੇ ਜੇਰੇ ਇਲਾਜ