Allu Arjun: ਤੇਲੰਗਾਨਾ ਹਾਈ ਕੋਰਟ ਨੇ ਅਭਿਨੇਤਾ ਅੱਲੂ ਅਰਜੁਨ ਨੂੰ ਚਾਰ ਹਫਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ, ਜਿਸ ਨੂੰ ਬੀਤੇ ਦਿਨ ਇੱਥੇ ਆਪਣੀ ਨਵੀਂ ਫਿਲਮ ‘ਪੁਸ਼ਪਾ 2’ ਦੀ ਸਕ੍ਰੀਨਿੰਗ ਦੌਰਾਨ ਇਕ ਔਰਤ ਦੀ ਮੌਤ ਦੇ ਮਾਮਲੇ ‘ਚ ਸਿਟੀ ਪੁਲਸ ਨੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਹੈਦਰਾਬਾਦ ਦੀ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।


COMMERCIAL BREAK
SCROLL TO CONTINUE READING

ਜ਼ਿਕਰਯੋਗ ਹੈ ਕਿ ਅੱਲੂ ਅਰਜੁਨ ਨੂੰ ਅੱਜ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ 4 ਵਜੇ ਉਨ੍ਹਾਂ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਇਸ ਤੋਂ ਬਾਅਦ ਅਦਾਕਾਰ ਨੇ ਹਾਈ ਕੋਰਟ ਵਿੱਚ ਅਪੀਲ ਕੀਤੀ। ਹਾਈਕੋਰਟ ਨੇ ਹੁਣ ਅੱਲੂ ਅਰਜੁਨ ਨੂੰ ਜ਼ਮਾਨਤ ਦੇ ਦਿੱਤੀ ਹੈ।