Kangana Ranaut Slapped:  ਚੰਡੀਗੜ੍ਹ ਏਅਰਪੋਰਟ 'ਤੇ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਵਿਚਾਲੇ ਵੱਡੀ ਖ਼ਬਰ ਹੈ ਕਿ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਕਾਂਸਟੇਬਲ ਵੱਲੋਂ ਚੰਡੀਗੜ੍ਹ ਹਵਾਈ ਅੱਡੇ 'ਤੇ ਭਾਰਤੀ ਜਨਤਾ ਪਾਰਟੀ ਦੀ ਨੇਤਾ ਕੰਗਨਾ ਰਣੌਤ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਤੋਂ ਕੁਝ ਘੰਟੇ ਬਾਅਦ, ਸੀਆਈਐਸਐਫ ਹਰਕਤ ਵਿੱਚ ਆਈ ਅਤੇ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਅਤੇ ਕਿਹਾ ਕਿ ਜਾਂਚ ਚੱਲ ਰਹੀ ਹੈ।


COMMERCIAL BREAK
SCROLL TO CONTINUE READING

ਕੌਣ ਹੈ ਕੁਲਵਿੰਦਰ ਕੌਰ
ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮੰਡ ਮਹੀਵਾਲ ਦੀ ਰਹਿਣ ਵਾਲੀ ਹੈ। ਉਹ ਸੀਆਈਐਸਐਫ ਕਾਂਸਟੇਬਲ ਵਜੋਂ ਤਾਇਨਾਤ ਸੀ ਅਤੇ ਹੁਣ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਕੁਲਵਿੰਦਰ ਕੌਰ ਦਾ ਪਰਿਵਾਰ ਅਤੇ ਪੂਰਾ ਪਿੰਡ ਉਸ ਦੇ ਸਮਰਥਨ 'ਚ ਖੜ੍ਹਾ ਆ ਗਿਆ ਹੈ। 


ਇਹ ਵੀ ਪੜ੍ਹੋ: Kangana Ranaut News: ਪੰਜਾਬ 'ਚ ਪਹਿਲਾਂ ਵੀ ਵਿਰੋਧ ਦਾ ਸ਼ਿਕਾਰ ਹੋ ਚੁੱਕੀ ਕੰਗਨਾ ਰਣੌਤ; ਬੂੰਗਾ ਸਾਹਿਬ 'ਚ ਕਿਸਾਨਾਂ ਨੇ ਘੇਰੀ ਸੀ ਗੱਡੀ
 


​ਕੁਲਵਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਚੰਡੀਗੜ੍ਹ ਹਵਾਈ ਅੱਡੇ ’ਤੇ ਤਾਇਨਾਤ ਹੈ। ਕਿਸਾਨ ਆਗੂ ਸ਼ੇਰ ਸਿੰਘ ਮਹੀਵਾਲ ਨੇ ਦੱਸਿਆ ਕਿ ਕੰਗਨਾ ਰਣੌਤ ਨੂੰ ਥੱਪੜ ਮਾਰਨ (Kangana Ranaut Slapped) ਵਾਲੀ ਉਸ ਦੀ ਛੋਟੀ ਭੈਣ ਕੁਲਵਿੰਦਰ ਕੌਰ ਹੈ। ਉਸ ਦੇ ਛੇ ਭੈਣ-ਭਰਾ ਹਨ ਅਤੇ ਛੇ ਸਾਲ ਪਹਿਲਾਂ ਉਸ ਦਾ ਵਿਆਹ ਜੰਮੂ ਦੇ ਸਿਮਰਨ ਸਿੰਘ ਨਾਲ ਹੋਇਆ ਸੀ। ਉਸ ਦੇ ਦੋ ਬੱਚੇ ਹਨ, ਪੁੱਤਰ ਅਤੇ ਧੀ। 


ਉਸ ਨੇ ਦੱਸਿਆ ਕਿ ਪਤੀ-ਪਤਨੀ ਦੋਵੇਂ CISF ‘ਚ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਪਤਾ ਲੱਗਾ ਕਿ ਇਹ ਘਟਨਾ ਵਾਪਰੀ ਹੈ। ਕਿਉਂਕਿ ਉਹ ਏਅਰਪੋਰਟ ‘ਤੇ ਡਿਊਟੀ ‘ਤੇ ਸੀ ਪਰ ਹੁਣ ਪਤਾ ਲੱਗਾ ਹੈ ਕਿ ਆਪਣੀ ਸੁਰੱਖਿਆ ਡਿਊਟੀ ਦੌਰਾਨ ਸਕੈਨਰ ‘ਤੇ ਕੰਗਨਾ ਰਣੌਤ ਦਾ ਪਰਸ ਅਤੇ ਫੋਨ ਚੈੱਕ ਕਰਨ ਦੌਰਾਨ ਉਸ ਦੀ ਕੁਲਵਿੰਦਰ ਕੌਰ  (Kangana Ranaut Slapped)  ਨਾਲ ਬਹਿਸ ਹੋ ਗਈ ਸੀ। ਇਸ ਤੋਂ ਪਹਿਲਾਂ ਕੁਲਵਿੰਦਰ ਕੌਰ  ਚੇਨਈ ‘ਚ ਵੀ ਡਿਊਟੀ ਕਰ ਚੁੱਕੀ ਹੈ।


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 


ਦਰਅਸਲ ਰਣੌਤ ਨੂੰ ਸੀਆਈਐਸਐਫ ਦੇ ਇੱਕ ਕਾਂਸਟੇਬਲ ਨੇ ਕਥਿਤ ਤੌਰ 'ਤੇ ਥੱਪੜ ਮਾਰਿਆ ਸੀ ਜਦੋਂ ਉਹ ਭਲਕੇ ਹੋਣ ਵਾਲੀ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਿੱਲੀ ਜਾ ਰਹੀ ਸੀ। ਇਸ ਘਟਨਾ ਦਾ ਨੋਟਿਸ ਲੈਂਦਿਆਂ ਚੰਡੀਗੜ੍ਹ ਦੇ ਐਸਪੀ (ਡਿਟੈਕਟਿਵ) ਕੇਐਸ ਸੰਧੂ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚੇ ਅਤੇ ਕੰਗਨਾ ਰਣੌਤ ਘਟਨਾ ਸਬੰਧੀ ਸੀਆਈਐਸਐਫ ਅਧਿਕਾਰੀ ਨਾਲ ਮੀਟਿੰਗ ਕੀਤੀ।