Babbu Maan FB Account Hacked: ਪੰਜਾਬੀ ਗਾਇਕ ਬੱਬੂ ਮਾਨ ਦਾ ਫੇਸਬੁੱਕ ਅਕਾਊਂਟ ਹੈਕ
Babbu Maan FB Account Hacked: ਹੈਕਰਾਂ ਨੇ ਪੰਜਾਬੀ ਗਾਇਕ ਬੱਬੂ ਮਾਨ ਨੂੰ ਆਪਣਾ ਨਿਸ਼ਾਨਾ ਬਣਾਇਆ। ਬੱਬੂ ਮਾਨ ਦਾ ਫੇਸਬੁੱਕ ਅਕਾਊਂਟ ਹੈਕ ਕਰਕੇ ਲਾਕ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬੀ ਗਾਇਕ ਦੀ ਟੀਮ ਕੰਮ ਕਰ ਰਹੀ ਹੈ।
Babbu Maan FB Account Hacked: ਸਾਈਬਰ ਕ੍ਰਾਈਮ ਕਾਫੀ ਵੱਧ ਰਿਹਾ ਹੈ ਤੇ ਆਮ ਤੋਂ ਲੈ ਕੇ ਖਾਸ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਪੰਜਾਬ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਦੇ ਜਾਣੇ-ਪਛਾਣੇ ਬੱਬੂ ਮਾਨ ਦਾ ਫੇਸਬੁੱਕ ਅਕਾਊਂਟ ਹੈਕ ਹੋ ਗਿਆ ਹੈ। ਫੇਸਬੁੱਕ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਉਹ ਇਸ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਬੱਬੂ ਮਾਨ ਨੇ ਇਹ ਜਾਣਕਾਰੀ ਇੰਸਟਾਗ੍ਰਾਮ 'ਤੇ ਇੱਕ ਸਟੋਰੀ 'ਚ ਪਾਈ ਹੈ ਤਾਂ ਜੋ ਫੈਨਜ਼ ਨੂੰ ਵੀ ਇਸ ਬਾਰੇ ਜਾਣਕਾਰੀ ਮਿਲ ਸਕੇ।
ਘਟਨਾ ਬੀਤੀ ਸ਼ਾਮ ਦੀ ਹੈ। ਬੱਬੂ ਮਾਨ ਦਾ ਫੇਸਬੁੱਕ ਅਕਾਊਂਟ ਅਚਾਨਕ ਲਾਕ ਹੋ ਗਿਆ ਅਤੇ ਉਸ ਨੇ ਫੇਸਬੁੱਕ 'ਤੇ ਆਉਣਾ ਵੀ ਬੰਦ ਕਰ ਦਿੱਤਾ। ਜਿਸ ਤੋਂ ਬਾਅਦ ਬੱਬੂ ਮਾਨ ਦੀ ਸੋਸ਼ਲ ਮੀਡੀਆ ਟੀਮ ਨੇ ਫੇਸਬੁੱਕ ਨਾਲ ਸੰਪਰਕ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਫੇਸਬੁੱਕ ਨੇ ਫਿਲਹਾਲ ਬੱਬੂ ਮਾਨ ਦੇ ਪੇਜ ਨੂੰ ਲਾਕ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਕਾਊਂਟ ਦੇ ਹੈਕ ਹੋਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਬੱਬੂ ਮਾਨ ਆਪਣੇ ਹੋਰ ਸੋਸ਼ਲ ਮੀਡੀਆ ਅਕਾਊਂਟਸ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਸੰਪਰਕ ਵਿੱਚ ਹਨ।
ਗੌਰਤਲਬ ਹੈ ਕਿ ਬੱਬੂ ਮਾਨ ਪੰਜਾਬੀ ਸੰਗੀਤ ਇੰਡਸਟਰੀ ਦੇ ਮਕਬੂਲ ਸਿਤਾਰਿਆਂ ਵਿੱਚੋਂ ਇੱਕ ਹਨ। ਜੋ ਲੰਬੇ ਸਮੇਂ ਤੋਂ ਪੰਜਾਬੀ ਸੰਗੀਤ ਜਗਤ ਵਿੱਚ ਆਪਣੇ ਸੁਪਰਹਿੱਟ ਗੀਤ ਰਿਲੀਜ਼ ਕਰਦੇ ਆ ਰਹੇ ਹਨ। ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਹੈ। ਕਾਬਿਲੇਗੌਰ ਹੈ ਕਿ ਬੱਬੂ ਮਾਨ ਨੇ ਏਸ਼ੀਆ, ਆਸਟ੍ਰੇਲੀਆ, ਯੂਰਪ, ਉੱਤਰੀ ਅਮਰੀਕਾ ਅਤੇ ਮੱਧ ਪੂਰਬ ਵਿੱਚ ਬਹੁਤ ਵੱਡੇ ਪੱਧਰ ਦੇ ਸ਼ੋਅ ਕੀਤੇ ਤੇ ਨਾਮ ਰੁਸ਼ਨਾਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਚਾਰ ਵਿਸ਼ਵ ਸੰਗੀਤ ਪੁਰਸਕਾਰ ਵੀ ਆਪਣੇ ਨਾਂਅ ਕੀਤਾ ਹਨ।
ਇਹ ਵੀ ਪੜ੍ਹੋ : Kanwar Chahal death news: ਪੰਜਾਬੀ ਇੰਡਸਟਰੀ ਤੋਂ ਆਈ ਮੰਦਭਾਗੀ ਖ਼ਬਰ! ਨਹੀਂ ਰਿਹਾ ਗਾਇਕ ਕੰਵਰ ਚਾਹਲ
ਗਾਇਕੀ ਦੇ ਨਾਲ-ਨਾਲ ਬੱਬੂ ਮਾਨ ਅਦਾਕਾਰੀ ਦੇ ਖੇਤਰ ਵਿੱਚ ਵੀ ਜਲਵਾ ਦਿਖਾ ਚੁੱਕੇ ਹਨ। ਉਨ੍ਹਾਂ ਦੀ ਗਾਇਕੀ ਹੀ ਨਹੀਂ ਸਗੋਂ ਅਦਾਕਾਰੀ ਨੂੰ ਵੀ ਦਰਸ਼ਕ ਭਰਵਾਂ ਹੁੰਗਾਰਾ ਦਿੰਦੇ ਹਨ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਗਾਇਕ ਦੇ ਜਨਮਦਿਨ ਦੇ ਮੌਕੇ ਉਨ੍ਹਾਂ ਦਾ ਟਵਿੱਟਰ ਅਕਾਊਂਟ ਵੀ ਬੰਦ ਕਰ ਦਿੱਤਾ ਗਿਆ ਸੀ, ਜਿਸ ਕਾਰਨ ਗਾਇਕ ਦੇ ਫੈਨਜ਼ ਵਿੱਚ ਭਾਰੀ ਰੋਸ ਸੀ। ਹੁਣ ਗਾਇਕ ਦਾ ਫੇਸਬੁੱਕ ਅਕਾਊਂਟ ਕਿਉਂ ਤੇ ਕਿਵੇਂ ਹੈਕ ਹੋਇਆ ਫੈਨਜ਼ ਇਸ ਬਾਰੇ ਜਾਣ ਕੇ ਹੈਰਾਨ ਹਨ।
ਇਹ ਵੀ ਪੜ੍ਹੋ : Parkash Singh Badal Antim Ardas: ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਲਈ ਪਹੁੰਚੇ ਅਮਿਤ ਸ਼ਾਹ!