Farmers News: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਸੋਮਵਾਰ ਨੂੰ ਲੁਧਿਆਣਾ ਵਿੱਚ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਿਛਲੇ ਦਿਨ ਮੀਂਹ ਦੌਰਾਨ ਨੁਕਸਾਨੀ ਫ਼ਸਲਾਂ ਦੇ ਸਬੰਧ ਵਿੱਚ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਮੁਆਵਜ਼ਾ ਦੇਣ ਵਿੱਚ ਆਨਾਕਾਨੀ ਕਰ ਰਹੀ ਹੈ ਤੇ ਸਰਕਾਰ ਦੇ ਮੰਤਰੀਆਂ ਦੇ ਬਿਆਨ ਵੀ ਆਪਸ ਵਿੱਚ ਨਹੀਂ ਮਿਲ ਰਹੇ ਹਨ।


COMMERCIAL BREAK
SCROLL TO CONTINUE READING

ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਰਕਾਰ ਮੁਆਵਜ਼ਾ ਦੇਣ ਤੋਂ ਕਤਰਾ ਰਹੀ ਹੈ। ਏਕੜ ਦੇ ਹਿਸਾਬ ਨਾਲ ਫ਼ਸਲਾਂ ਦੀ ਗਿਰਦਾਵਰੀ ਦੀ ਜਗ੍ਹਾ ਪੂਰੇ ਪਿੰਡ ਦੀ ਗਿਰਦਾਵਰੀ ਕਰਵਾਈ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਦਾ ਕਿੰਨਾ ਨੁਕਸਾਨ ਹੋਇਆ ਇਸ ਦੀ ਸਹੀ ਸਮੀਖਿਆ ਨਹੀਂ ਕੀਤੀ ਜਾ ਸਕੇਗੀ। ਉਨ੍ਹਾਂ ਨੇ ਕਿਹਾ ਕਿ ਕਿੰਨੇ ਸਾਲਾਂ ਤੋਂ ਸਵਾਮੀਨਾਥਨ ਰਿਪੋਰਟ ਦੀ ਸਿਫਾਰਿਸ਼ ਲਾਗੂ ਕਰਨ ਦੀ ਮੰਗ ਕਰ ਰਹੇ ਹਨ ਪਰ ਉਸ ਸਮੇਂ ਦੀਆਂ ਸਰਕਾਰਾਂ ਵੱਲੋਂ ਉਸ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਪਾਕਿਸਤਾਨ ਤੇ ਅਫਗਾਨਿਸਤਾਨ ਵਿੱਚ ਕਣਕ ਲਈ ਭੱਜਦੌੜ ਮਚੀ ਪਈ ਪਰ ਸਾਡੀ ਸਰਕਾਰ ਕਣਕ ਦੀ ਕਦਰ ਨਹੀਂ ਕਰ ਰਹੀ ਹੈ।


ਇਹ ਵੀ ਪੜ੍ਹੋ : Punjab Weather News: ਕੜਾਕੇ ਦੀ ਗਰਮੀ ਲਈ ਹੋ ਜਾਓ ਤਿਆਰ, ਪੰਜਾਬ 'ਚ 35 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਪਾਰਾ


ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਨੁਕਸਾਨੀ ਹੋਈ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ। ਨਾਲ ਹੀ ਅਜਿਹਾ ਸਿਸਟਮ ਕੀਤਾ ਜਾਵੇ ਕਿ ਜੇ ਕਿਸਾਨਾਂ ਦੀ ਫ਼ਸਲ ਖ਼ਰਾਬ ਹੁੰਦੀ ਹੈ ਤਾਂ ਉਨ੍ਹਾਂ ਨੂੰ ਮੁਆਵਜ਼ਾ ਸਮੇਂ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਬੀਮੇ ਦੀ ਗੱਲ ਕੀਤੀ ਸੀ ਪਰ ਕਿਸਾਨਾਂ ਨੂੰ ਸਿਰਫ਼ 15 ਫ਼ੀਸਦੀ ਪੈਸੇ ਹੀ ਮਿਲੇ ਬਾਕੀ ਪੈਸੇ ਬੀਮਾ ਕੰਪਨੀਆਂ ਖਾ ਗਈਆਂ। ਕਿਸਾਨ ਨੇਤਾਵਾਂ ਨੇ ਮੰਗ ਕੀਤੀ ਕਿ ਘੱਟ ਤੋਂ ਘੱਟ 500 ਤੋਂ 1000 ਰੁਪਏ ਤੱਕ ਦਾ ਪ੍ਰਤੀ ਕੁਇੰਟਲ ਬੋਨਸ ਕੇਂਦਰ ਸਰਕਾਰ ਦਵੇ ਤਾਂ ਕਿ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਹੋ ਸਕੇ।


ਇਹ ਵੀ ਪੜ੍ਹੋ : Punjab News: ਸ੍ਰੀ ਹਰਿਮੰਦਰ ਸਾਹਿਬ ਪੁੱਜੇ ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ