Farmers Protest News: ਕਿਸਾਨਾਂ ਦਾ ਅਣਮਿੱਥੇ ਸਮੇਂ ਲਈ ਰੇਲ ਟਰੈਕ `ਤੇ ਧਰਨਾ ਸ਼ੁਰੂ, ਅੰਮ੍ਰਿਤਸਰ-ਪਠਾਨਕੋਟ ਰੂਟ ਦੀਆਂ ਸਾਰੀਆਂ ਗੱਡੀਆਂ ਰੱਦ
Farmers Protest News: ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਅੜੇ ਹੋਏ ਕਿਸਾਨ ਮਜ਼ਦੂਰਾਂ ਨੇ ਐਤਵਾਰ ਨੂੰ ਮੁੜ ਤੋਂ ਰੇਲਵੇ ਟਰੈਕ ਉਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਕਾਰਨ ਕਈ ਰੇਲਗੱਡੀਆਂ ਪ੍ਰਭਾਵਿਤ ਹੋਈਆਂ। ਇਸ ਤੋਂ ਇਲਾਵਾ ਯਾਤਰੀ ਵੀ ਪਰੇਸ਼ਾਨ ਹੋਏ।
Farmers Protest News: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਖ-ਵੱਖ ਹੱਕੀ ਮੰਗਾਂ ਲਈ ਅੰਮ੍ਰਿਤਸਰ-ਪਠਾਨਕੋਟ ਤੇ ਬਟਾਲਾ ਵਿਖੇ ਅਣਮਿਥੇ ਸਮੇਂ ਲਈ ਰੇਲਵੇ ਟਰੈਕ ਉਤੇ ਟੈਂਟ ਲਗਾ ਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਭਾਰਤ ਮਾਲਾ ਪ੍ਰੋਜੈਕਟ ਤਹਿਤ ਨਿਕਲਣ ਵਾਲੇ ਹਾਈਵੇ ਲਈ ਕਿਸਾਨਾਂ ਦੀ ਅਧਿਗ੍ਰਹਿਣ ਕੀਤੀ ਜ਼ਮੀਨ ਲਈ ਵਾਜਿਬ ਮੁਆਵਜ਼ਾ ਨਾ ਮਿਲਣ ਅਤੇ ਗੰਨੇ ਦੇ ਬਕਾਏ ਦੀ ਅਦਾਇਗੀ, ਮੋਰਚਿਆਂ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਅਹਿਮ ਮੁੱਦਿਆਂ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਘੋਲ ਵਿੱਢਿਆ ਗਿਆ ਹੈ।
ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੇ ਗਏ ਸੰਘਰਸ਼ ਲਈ ਲੰਗਰ ਬਣਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਇਸ ਸਮੇਂ 150 ਦੇ ਕਰੀਬ ਕਿਸਾਨ ਰੇਲਵੇ ਸਟੇਸ਼ਨ 'ਤੇ ਇਕੱਠੇ ਹੋਏ ਹਨ। ਐਤਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨ ਇਸ ਧਰਨੇ ਵਿੱਚ ਸ਼ਮੂਲੀਅਤ ਕਰ ਰਹੇ ਹਨ ਜਦਕਿ ਭਲਕੇ ਅੰਮ੍ਰਿਤਸਰ ਜ਼ਿਲ੍ਹੇ ਦੀ ਡਿਊਟੀ ਲਗਾਈ ਗਈ ਹੈ।
ਰੇਲਵੇ ਟਰੈਕ ਉਪਰ ਟੈਂਟ ਲਗਾ ਕੇ ਧਰਨਾ ਦੇਣ ਕਾਰਨ ਸਵੇਰੇ 11.15 ਵਜੇ ਤੋਂ ਬਾਅਦ ਇਸ ਰੂਟ ਦੀਆਂ ਸਾਰੀਆਂ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਦੋਂਕਿ ਸਵੇਰੇ 5 ਵਜੇ ਤੋਂ ਸਵੇਰੇ 9:25 ਵਜੇ ਤੱਕ 7 ਟਰੇਨਾਂ ਇਸ ਰੂਟ ਤੋਂ ਲੰਘੀਆਂ ਸਨ। ਟਰੇਨ ਰੱਦ ਹੋਣ ਕਾਰਨ ਕੋਈ ਵੀ ਯਾਤਰੀ ਰੇਲਵੇ ਸਟੇਸ਼ਨ 'ਤੇ ਨਹੀਂ ਆਇਆ। ਜ਼ਿਆਦਾਤਰ ਯਾਤਰੀ ਬੱਸ ਰਾਹੀਂ ਆਪਣੀ ਮੰਜ਼ਿਲ ਵੱਲ ਵਧਦੇ ਨਜ਼ਰ ਆਏ।
ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਬੀਤੇ ਤਿੰਨ ਮਹੀਨੇ ਬਟਾਲਾ ਅਤੇ ਗੁਰਦਾਸਪੁਰ ਵਿਖੇ ਰੇਲਵੇ ਟਰੈਕ ਰੋਕ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੀਤਾ ਗਿਆ ਸੀ। ਉਸ 'ਚ ਜੋ ਤਿੰਨ ਨੈਸ਼ਨਲ ਹਾਈਵੇ ਬਣਨ ਜਾ ਰਹੇ ਹਨ, ਉਨ੍ਹਾਂ 'ਚ ਜੋ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਇਕਸਾਰ ਨਹੀਂ ਦਿੱਤਾ ਜਾ ਰਿਹਾ।
ਦੂਜੀ ਮੰਗ ਜ਼ਿਲ੍ਹੇ ਨਾਲ ਸਬੰਧਤ ਜੋ ਕਿਸਾਨ ਧਰਨਿਆਂ ਦੌਰਾਨ ਸ਼ਹਾਦਤਾਂ ਪਾ ਗਏ ਸਨ, ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਤੇ ਨਾ ਹੀ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਗੰਨੇ ਦੀ ਅਦਾਇਗੀ ਜੋ 15 ਦਿਨ 'ਚ ਦਿੱਤੀ ਜਾਣੀ ਸੀ, ਉਹ 40 ਦਿਨ ਬੀਤ ਜਾਣ ਮਗਰੋਂ ਵੀ ਕਿਸਾਨਾਂ ਨੂੰ ਨਹੀਂ ਦਿੱਤੀ ਗਈ। ਗੰਨੇ ਦਾ ਜੋ ਸਰਕਾਰੀ ਰੇਟ 380 ਰੁਪਏ ਪ੍ਰਤੀ ਕੁਇੰਟਲ ਰੱਖਿਆ ਗਿਆ ਹੈ, ਉਸ ਵਿਚੋਂ 330 ਰੁਪਏ ਗੰਨਾ ਮਿੱਲ ਨੇ ਦੇਣੇ ਹੁੰਦੇ ਹਨ ਤੇ ਬਾਕੀ 50 ਰੁਪਏ ਸਰਕਾਰ ਨੇ ਦੇਣੇ ਹੁੰਦੇ ਹਨ, ਉਹ ਵੀ ਅਜੇ ਤੱਕ ਨਹੀਂ ਮਿਲੇ।
ਇਹ ਵੀ ਪੜ੍ਹੋ : Navjot Singh Sidhu News: ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ
ਗੌਰਤਲਬ ਹੈ ਕਿ ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਬੀਤੇ ਤਿੰਨ ਮਹੀਨੇ ਪਹਿਲਾਂ ਬਟਾਲਾ ਤੇ ਗੁਰਦਾਸਪੁਰ ਵਿਖੇ ਕੀਤੇ ਰੇਲ ਰੋਕੋ ਅੰਦੋਲਨ ਨੂੰ ਜਥੇਬੰਦੀ ਵੱਲੋਂ ਖ਼ਤਮ ਕਰ ਦਿੱਤਾ ਗਿਆ ਸੀ ਪਰ ਸਰਕਾਰ ਵਲੋਂ ਮੰਗਾਂ ਨੂੰ ਪੂਰਾ ਨਾ ਕਰਨ ਉਤੇ ਹੁਣ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਮੁੜ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : Amritpal Singh latest News: ਪੰਜਾਬ 'ਚ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ BKU ਨੇ ਕੀਤਾ ਵੱਡਾ ਐਲਾਨ! ਕੱਲ੍ਹ ਹੋ ਸਕਦਾ ਹੈ ਇਹ...