Sultanpur Lodhi Clash News: ਸੁਲਤਾਨਪੁਰ ਲੋਧੀ ਦੇ ਪਿੰਡ ਮੀਰਪੁਰ ਵਿੱਚ ਅੱਜ ਸਵੇਰੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ 2 ਧਿਰਾਂ ਵਿਚਾਲੇ ਰਸਤੇ ਨੂੰ ਲੈ ਹਿੰਸਕ ਝੜਪ ਹੋ ਗਈ। ਇਸ ਮੌਕੇ 2 ਔਰਤਾਂ ਤੇ 2 ਪੁਰਸ਼ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਇਸ ਝੜਪ ਦੀ ਸੀਸੀਟੀਵੀ  ਵੀਡੀਓ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਹੀ ਹੈ।


COMMERCIAL BREAK
SCROLL TO CONTINUE READING

ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਫੁੰਮਣ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਮੀਰਪੁਰ ਨੇ ਦੱਸਿਆ ਕਿ ਉਹ ਸਵੇਰੇ ਖੂਹ ਤੋਂ ਪਰਤ ਰਿਹਾ ਸੀ । ਜਦੋਂ ਉਹ ਆਪਣੇ ਘਰ ਦੇ ਬਾਹਰ ਪਹੁੰਚਿਆ ਤਾਂ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਮਲਕੀਤ ਸਿੰਘ ਅਤੇ ਹੋਰ ਵਿਅਕਤੀਆਂ ਨੇ ਉਸ ਉਪਰ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਇਸ ਦੌਰਾਨ ਜਦੋਂ ਉਸ ਦੀ ਪਤਨੀ ਛੁਡਾਉਣ ਲਈ ਪਹੁੰਚੀ ਤਾਂ ਸੁਰਜੀਤ ਕੌਰ ਨਾਲ ਵੀ ਉਕਤ ਵਿਅਕਤੀਆਂ ਨੇ ਕੁੱਟਮਾਰ ਕੀਤੀ। ਜਿਸ ਦੌਰਾਨ ਉਸ ਨੂੰ ਤੇ ਉਸ ਦੀ ਪਤਨੀ ਨੂੰ ਕਾਫੀ ਸੱਟਾਂ ਲੱਗੀਆਂ ਹਨ।


ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਾਲਕੀ ਵਾਲੀ ਜਗ੍ਹਾ ਉਤੇ ਮਲਕੀਤ ਸਿੰਘ ਨਾਜਾਇਜ਼ ਤੌਰ ਉਤੇ ਰਸਤਾ ਕੱਢਣਾ ਚਾਹੁੰਦਾ ਹੈ। ਇਸ ਕਾਰਨ ਅਕਸਰ ਹੀ ਮਲਕੀਤ ਸਿੰਘ ਉਨ੍ਹਾਂ ਨਾਲ ਗਾਲੀ-ਗਲੋਚ ਕਰਦਾ ਰਹਿੰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਦੀ ਸਿਆਸੀ ਪਹੁੰਚ ਹੋਣ ਕਾਰਨ ਉਨ੍ਹਾਂ ਦੀ ਕਿਤੇ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ।


ਦੂਜੇ ਪਾਸੇ ਮਲਕੀਤ ਸਿੰਘ ਉਸ ਦੀ ਪਤਨੀ ਕੁਲਵੰਤ ਕੌਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਫੁੰਮਣ ਸਿੰਘ ਅਤੇ ਉਨ੍ਹਾਂ ਨਾਲ ਹੋਰ ਵਿਅਕਤੀਆਂ ਨੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਹੈ। ਉਨ੍ਹਾਂ ਨੇ ਕਿਹਾ ਉਹ ਗੁਰਦੁਆਰਾ ਸਾਹਿਬ ਤੋਂ ਘਰ ਨੂੰ ਜਾ ਰਹੇ ਸਨ ਤਾਂ ਫੁੰਮਣ ਸਿੰਘ ਨੇ ਮੋਟਰਸਾਈਕਲ ਲਿਆ ਕੇ ਉਨ੍ਹਾਂ ਦੀਆਂ ਲੱਤਾਂ ਵਿੱਚ ਮਾਰਿਆ। ਜਿਸ ਦੌਰਾਨ ਉਹ ਥੱਲੇ ਡਿੱਗ ਪਏ ਜਿਸ ਤੋਂ ਬਾਅਦ ਕਈ ਨੌਜਵਾਨ ਆਏ ਅਤੇ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰ ਦਿੱਤਾ।


ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਰਸਤੇ ਉਤੇ ਫੁੰਮਣ ਸਿੰਘ ਦਾ ਨਾਜਾਇਜ਼ ਕਬਜ਼ਾ ਹੈ, ਕਾਫੀ ਸਾਲਾਂ ਤੋਂ ਜਿਥੇ ਹੁਣ ਸੜਕ ਦੀ ਉਸਾਰੀ ਹੋਣ ਜਾ ਰਹੀ ਹੈ, ਜਿਸ ਕਾਰਨ ਫੁੰਮਣ ਸਿੰਘ ਨੇ ਤਲਖੀ ਵਿੱਚ ਆ ਕੇ ਉਨ੍ਹਾਂ ਨਾਲਲ ਕੁੱਟਮਾਰ ਕੀਤੀ ਹੈ। ਉਨ੍ਹਾਂ ਨੇ ਆਪਣੇ ਉਤੇ ਲੱਗੇ ਦੋਸ਼ ਝੂਠੇ ਤੇ ਬੇਬੁਨਿਆਦ ਦੱਸੇ। ਉਨ੍ਹਾਂ ਨੇ ਵੀ ਦੋਸ਼ੀਆਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।


ਇਹ ਵੀ ਪੜ੍ਹੋ : Punjab News: ਬੀਬੀ ਜਗੀਰ ਕੌਰ ਨੇ 'ਸ਼੍ਰੋਮਣੀ ਅਕਾਲੀ ਪੰਥ' ਬਣਾਉਣ ਦਾ ਕੀਤਾ ਐਲਾਨ, ਸੰਗਤਾਂ ਨੇ ਵੀ ਭਰੀ ਹਾਮੀ


ਕਪੂਰਥਲਾ ਤੋਂ ਚੰਦਰ ਮੜੀਆ ਦੀ ਰਿਪੋਰਟ