Charanjit Channi Look-out notice News : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿਨ-ਬ-ਦਿਨ ਮੁਸ਼ਕਿਲਾਂ ਵਿਚ ਘਿਰਦੇ ਨਜ਼ਰ ਆ ਰਹੇ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਚਰਨਜੀਤ ਚੰਨੀ ਖ਼ਿਲਾਫ਼ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਵਿਜੀਲੈਂਸ ਨੇ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਸੀਐਮ ਚੰਨੀ ਖ਼ਿਲਾਫ਼ ਲੁੱਕ-ਆਊਟ ਨੋਟਿਸ ਜਾਰੀ ਕੀਤਾ ਹੈ। ਲੁੱਕ-ਆਊਟ ਨੋਟਿਸ ਜਾਰੀ ਹੋਣ ਤੋਂ ਬਾਅਦ ਹੁਣ ਚੰਨੀ ਵਿਦੇਸ਼ ਨਹੀਂ ਜਾ ਸਕਣਗੇ।


COMMERCIAL BREAK
SCROLL TO CONTINUE READING

ਪੰਜਾਬ ਵਿਜੀਲੈਂਸ ਨੇ ਸਾਰੇ ਹਵਾਈ ਅੱਡਿਆਂ ਨੂੰ ਚੌਕਸ ਕਰ ਦਿੱਤਾ ਹੈ। ਹਾਲਾਂਕਿ ਅਜੇ ਤੱਕ ਇਸ ਸਬੰਧ ਵਿੱਚ ਕੋਈ ਵੀ ਕੇਸ ਦਰਜ ਨਹੀਂ ਕੀਤਾ ਗਿਆ ਹੈ। ਦਰਅਸਲ ਵਿਜੀਲੈਂਸ ਨੂੰ ਸ਼ਿਕਾਇਤ ਮਿਲੀ ਸੀ ਕਿ ਚੰਨੀ ਨੇ ਆਪਣੇ ਸਮਾਗਮਾਂ ਵਿੱਚ ਸਰਕਾਰੀ ਪੈਸੇ ਦੀ ਦੁਰਵਰਤੋਂ ਕੀਤੀ ਸੀ। ਦੱਸਣਾ ਬਣਦਾ ਹੈ ਕਿ, ਚੰਨੀ ਤੇ ਦੋਸ਼ ਹੈ ਕਿ, 19 ਦਸੰਬਰ 2021 ਨੂੰ  ਚਮਕੌਰ ਸਾਹਿਬ 'ਚ ਦਾਸਤਾਨ-ਏ-ਸ਼ਹਾਦਤ ਥੀਮ ਦੇ ਉਦਘਾਟਨ ਸਮਾਗਮ 'ਚ ਇਕ ਕਰੋੜ 47 ਲੱਖ ਰੁਪਏ ਦਾ ਖ਼ਰਚ ਕੀਤਾ ਗਿਆ, ਜਿਹੜਾ ਮਾਰਕੀਟ ਰੇਟ ਤੋਂ ਜ਼ਿਆਦਾ ਸੀ।


ਇਸ ਦੇ ਨਾਲ ਹੀ ਦੋਸ਼ ਇਹ ਵੀ ਹੈ ਕਿ, ਚੰਨੀ ਨੇ ਆਪਣੇ ਪੁੱਤ ਦੇ ਵਿਆਹ ਉਤੇ ਵੀ ਸਰਕਾਰੀ ਖ਼ਰਚਾ ਕੀਤਾ ਸੀ। ਇਸ ਸਬੰਧੀ ਬਠਿੰਡਾ ਵਸਨੀਕ ਇੱਕ ਵਿਅਕਤੀ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਮਗਰੋਂ ਵਿਜੀਲੈਂਸ ਨੇ ਚੰਨੀ ਖਿਲਾਫ਼ ਕਾਰਵਾਈ ਆਰੰਭੀ ਹੈ। ਹਾਲ ਹੀ 'ਚ ਸਾਬਕਾ ਮੁੱਖ ਮੰਤਰੀ ਦੇ ਇੱਕ ਕਰੀਬੀ ਪ੍ਰਾਪਰਟੀ ਡੀਲਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।


ਇਹ ਵੀ ਪੜ੍ਹੋ : Manisha Gulati News : ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਅਹੁਦੇ ਤੋਂ ਮੁੜ ਹਟਾਇਆ


 


ਗ਼ੌਰਤਲਬ ਹੈ ਕਿ ਦੋ ਦਿਨ ਪਹਿਲਾਂ ਹੀ ਚਰਨਜੀਤ ਚੰਨੀ ਨੇ ਮੋਰਿੰਡਾ ਖੇਤਰ ਦੇ ਪੰਚਾਂ, ਬਲਾਕ ਕਮੇਟੀ ਮੈਂਬਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਕਾਂਗਰਸੀ ਵਰਕਰਾਂ ਦੇ ਨਾਲ ਮੀਟਿੰਗ ਕੀਤੀ ਸੀ। ਸੂਤਰਾਂ ਦਾ ਕਹਿਣਾ ਹੈ ਕਿ ਉਸ ਦਿਨ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਕੈਲੇਫੋਰਨੀਆਂ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਬੁਲਾਵਾ ਆਇਆ ਹੈ। ਹਾਲਾਂਕਿ ਉਸ ਤੋਂ ਪਹਿਲਾਂ ਹੀ ਉਨ੍ਹਾਂ ਖ਼ਿਲਾਫ਼ ਲੁੱਕ-ਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਨੇ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਸੀ। ਉਹ ਸੀਐਮ ਦੇ ਅਹੁਦੇ ਉਪਰ ਲਗਭਗ 3 ਮਹੀਨੇ ਰਹੇ।


ਇਹ ਵੀ ਪੜ੍ਹੋ : Petrol-Diesel Price Hike in Punjab News: ਮਹਿੰਗਾਈ ਦੀ ਵੱਡੀ ਮਾਰ; ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਜ਼ਾਫ਼ਾ