Sushil Rinku Join AAP News: ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ `ਆਪ` `ਚ ਹੋਏ ਸ਼ਾਮਲ
Sushil Kumar Rinku News: ਜਿਉਂ-ਜਿਉਂ ਜਲੰਧਰ ਜ਼ਿਮਨੀ ਚੋਣਾਂ ਨਜ਼ਦੀਕ ਆ ਰਹੀਆਂ ਹਨ ਪੰਜਾਬ ਦੀ ਸਿਆਸਤ ਵਿੱਚ ਵੱਡੇ ਫੇਰਬਦਲ ਦੇਖਣ ਨੂੰ ਮਿਲ ਰਹੇ ਹਨ। ਕਾਂਗਰਸ ਦੇ ਜਲੰਧਰ ਤੋਂ ਸਾਬਕਾ ਵਿਧਾਇਕ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
Sushil Rinku Join AAP News: ਜਲੰਧਰ 'ਚ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜ਼ਿਮਨੀ ਚੋਣਾਂ ਦਰਮਿਆਨ ਬੁੱਧਵਾਰ ਨੂੰ ਪੰਜਾਬ ਦੀ ਸਿਆਸਤ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ। ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਤੋਂ ਬਰਖਾਸਤ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਫਗਵਾੜਾ ਵਿਖੇ ਕਰਵਾਏ ਗਏ ਸਮਾਰੋਹ ਵਿੱਚ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ ਗਿਆ।
ਇਸ ਮੌਕੇ ਸੁਸ਼ੀਲ ਰਿੰਕੂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਕਾਜ ਤੋਂ ਪ੍ਰਭਾਵਿਤ ਹੋ ਕੇ ਹੀ 'ਆਪ' ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਚਰਚਾ ਹੈ ਕਿ ਉਨ੍ਹਾਂ ਦੀ ਜੁਆਇਨਿੰਗ ‘ਆਪ’ ਦੀ ਲੋਕ ਸਭਾ ਉਮੀਦਵਾਰੀ ਨੂੰ ਲੈ ਕੇ ਕੀਤੀ ਗਈ ਹੈ।
ਜਲੰਧਰ ਤੋਂ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਉਮੀਦਵਾਰ ਬਣਾਏ ਜਾਣ ਦੇ ਪੁੱਛੇ ਸਵਾਲ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਮੀਦਵਾਰ ਸਬੰਧੀ ਪਾਰਟੀ ਨੇ ਤੈਅ ਕਰਨਾ ਹੈ। ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੋਂ ਇਲਾਵਾ ਕਈ ਵਿਧਾਇਕ ਵੀ ਹਾਜ਼ਰ ਸਨ। ਪਾਰਟੀ ਨੇ ਜ਼ਿਮਨੀ ਚੋਣਾਂ ਨੂੰ ਲੈ ਕੇ ਆਪਣੇ ਪੱਧਰ 'ਤੇ ਸਰਵੇ ਵੀ ਕਰਵਾਇਆ ਹੈ। ਸਾਬਕਾ ਵਿਧਾਇਕ ਰਿੰਕੂ ਪਾਰਟੀ ਦੇ ਕਈ ਆਗੂਆਂ ਨਾਲ ਮੀਟਿੰਗਾਂ ਵੀ ਕਰ ਚੁੱਕੇ ਹਨ। ਸਰਵੇ ਤੋਂ ਬਾਅਦ ਪਾਰਟੀ ਨੇ ਜਲੰਧਰ ਪੱਛਮੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ।
ਇਹ ਵੀ ਪੜ੍ਹੋ : Punjab Corona Update: ਪੰਜਾਬ 'ਚ ਕੋਰੋਨਾ ਦਾ ਕਹਿਰ; 73 ਨਵੇਂ ਮਾਮਲੇ ਆਏ ਸਾਹਮਣੇ, ਜਾਣੋ ਆਪਣੇ ਸ਼ਹਿਰ ਦੇ ਅੰਕੜੇ
ਗੌਰਤਲਬ ਹੈ ਕਿ ਬੁੱਧਵਾਰ ਸਵੇਰ ਤੋਂ ਖ਼ਬਰਾਂ ਦਾ ਦੌਰ ਸਰਗਰਮ ਸੀ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਕਾਬਿਲੇਗੌਰ ਹੈ ਕਿ ਜਲੰਧਰ ਲੋਕ ਸਭਾ ਸੀਟ ਉਤੇ ਜ਼ਿਮਨੀ ਚੋਣ 10 ਮਈ ਨੂੰ ਹੋਣੀ ਹੈ ਅਤੇ 13 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। ਹਾਲਾਂਕਿ ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਜਦਕਿ ਅਕਾਲੀ ਦਲ ਤੇ ਭਾਜਪਾ ਵੱਲੋਂ ਅਜੇ ਤੱਕ ਆਪਣੇ ਉਮੀਦਵਾਰ ਨਹੀਂ ਐਲਾਨੇ ਗਏ।
ਇਹ ਵੀ ਪੜ੍ਹੋ : PSEB 5th Class Result 2023 News: ਅੱਜ ਨਹੀਂ ਆਵੇਗਾ ਪੰਜਵੀਂ ਜਮਾਤ ਦਾ ਨਤੀਜਾ, ਜਾਣੋ ਕਿਸ ਦਿਨ ਆਏਗਾ ਰਿਜਲਟ