Parkash Singh Badal: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਐਤਵਾਰ ਨੂੰ ਬਾਦਲ ਪਿੰਡ ਪੁੱਜੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਉਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਲੱਖ ਸਿਆਸੀ ਵਖਰੇਵੇਂ ਹੋ ਸਕਦੇ ਹਨ, ਸਿਆਸੀ ਮਤਭੇਦ ਹੋ ਸਕਦੇ ਹਨ ਪਰ ਇਨ੍ਹਾਂ ਸਾਰਿਆਂ ਗੱਲਾਂ ਨੂੰ ਪਿੱਛੇ ਛੱਡ ਕੇ ਅੱਜ ਸਿਆਸੀ ਤੌਰ ਉਤੇ ਨਹੀਂ ਬਲਕਿ ਨਿੱਜੀ ਤੌਰ ਉਤੇ ਨਵਜੋਤ ਸਿੰਘ ਸਿੱਧੂ ਕਈ ਹੋਰ ਕਾਂਗਰਸੀ ਆਗੂਆਂ ਨਾਲ ਪਿੰਡ ਬਾਦਲ ਪੁੱਜੇ ਹਨ।


COMMERCIAL BREAK
SCROLL TO CONTINUE READING

ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਿੰਡ ਬਾਦਲ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਤੇ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ 95 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ। ਦੇਸ਼ ਦੇ ਵੱਡੇ ਆਗੂ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਪਿੱਛੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪਿੰਡ ਬਾਦਲ ਪੁੱਜ ਰਹੇ ਹਨ। 


ਨਵਜੋਤ ਸਿੱਧੂ ਨੇ ਕਿਹਾ ਕਿ ਪਿਤਾ ਦਾ ਦੁਨੀਆ ਤੋਂ ਜਾਣਾ ਵੱਡਾ ਦੁੱਖ ਹੈ ਅਤੇ ਉਹ ਇਹ ਦੁੱਖ ਹੰਢਾ ਚੁੱਕੇ ਹਨ। ਪ੍ਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਦੇ ਜਿਹੜੇ ਵੀ ਮਨ-ਮੁਟਾਵ ਸਨ ਉਹ ਉਨ੍ਹਾਂ ਦੇ ਨਾਲ ਹੀ ਦਫ਼ਨ ਹੋ ਗਏ ਹਨ। ਨਵਜੋਤ ਸਿੱਧੂ ਨੇ ਸਰਦਾਰ ਬਾਦਲ ਨਾਲ ਆਪਣੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਮੈਂ ਉਨ੍ਹਾਂ ਤੋਂ ਕਾਫੀ ਚੀਜ਼ਾਂ ਸਿੱਖੀਆਂ। ਉਨ੍ਹਾਂ ਦੀ ਖਾਸੀਅਤ ਸੀ ਕਿ ਉਹ ਆਪਣੀ ਵਿਊਂਤਬੰਦੀ ਕਿਸੇ ਨੂੰ ਨਹੀਂ ਦੱਸਦੇ ਸਨ।


ਇਹ ਵੀ ਪੜ੍ਹੋ : Ludhiana Gas Leak: ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ; ਗੈਸ ਲੀਕ ਹੋਣ ਕਰਕੇ ਕਈ ਲੋਕਾਂ ਦੀ ਮੌਤ, ਕਈ ਜ਼ਖ਼ਮੀ


ਬਾਦਲ ਕਹਿੰਦੇ ਸੀ ਜੇ ਤੁਹਾਡੇ ਅੰਦਰ ਕੋਈ ਵੱਡੀ ਵਿਊਂਤ ਹੈ ਤਾਂ ਇਸ ਬਾਰੇ ਆਪਣੀ ਪਤਨੀ ਨੂੰ ਵੀ ਨਾ ਦੱਸੋ, ਬਾਦਲ ਸੁਣਦੇ ਸਭ ਦੀ ਸੀ ਪਰ ਬੋਲਦੇ ਨਹੀਂ ਸੀ। ਇੱਕ ਹੋਰ ਯਾਦ ਸਾਂਝੀ ਕਰਦਿਆਂ ਸਿੱਧੂ ਨੇ ਕਿਹਾ ਕਿ ਸਰਹੰਦ 'ਚ ਇੱਕ ਵਾਰ ਜਦੋਂ ਬਾਦਲ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਬਚਪਨ ਦਾ ਦੋਸਤ ਮਿਲਿਆ ਤੇ ਬਹੁਤ ਬੁਰਾ ਭਲਾ ਕਿਹਾ। ਇਸ ਮੌਕੇ ਬਾਦਲ ਨਾਲ ਮੌਜੂਦ ਇੰਸਪੈਕਟਰ ਉਸ ਨੂੰ ਫੜਨ ਲੱਗਾ ਤਾਂ ਬਾਦਲ ਨੇ ਉਸ ਨੂੰ ਰੋਕ ਦਿੱਤਾ ਅਤੇ ਕਿਹਾ ਕਿ ਇਹ ਮੇਰਾ ਦੋਸਤ ਹੈ ਇਸ ਨੂੰ ਬੋਲਣ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਇਸ ਪਰਿਵਾਰ ਨੂੰ ਦੁੱਖ ਸਹਿਣ ਦੀ ਤਾਕਤ ਦੇਵੇ ਤੇ ਪ੍ਰਕਾਸ਼ ਸਿੰਘ ਬਾਦਲ ਦੀ ਆਤਮਾ ਨੂੰ ਚਰਨਾ ’ਚ ਨਿਵਾਸ ਬਖਸ਼ੇ।


ਇਹ ਵੀ ਪੜ੍ਹੋ : CRPF Recruitment 2023: CRPF 'ਚ ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇਸ ਤਰੀਕ ਤੋਂ ਸ਼ੁਰੂ ਹੋਵੇਗੀ ਅਰਜ਼ੀ ਦੀ ਪ੍ਰਕਿਰਿਆ