Navjot Singh Sidhu News: ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ
Navjot Singh Sidhu News: ਜੇਲ੍ਹ ਵਿੱਚੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੋਮਵਾਰ ਨੂੰ ਸਿੱਧੂ ਮਾਨਸਾ ਵਿਖੇ ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਪੁੱਜੇ।
Navjot Singh Sidhu News: ਇੱਕ ਅਪ੍ਰੈਲ ਨੂੰ ਰੋਡਰੇਜ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿਚੋਂ ਰਿਹਾਅ ਹੋਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਜਾਣ ਲਈ ਮਾਨਸਾ ਪੁੱਜੇ। ਪੁਲਿਸ ਪ੍ਰਸ਼ਾਸਨ ਵੱਲੋਂ ਮਾਨਸਾ ਵਿੱਚ ਸੁਰੱਖਿਆ ਦੇ ਪ੍ਰਬੰਧ ਕਾਫੀ ਸਖ਼ਤ ਕੀਤੇ ਹੋਏ ਹਨ। ਨਵਜੋਤ ਸਿੱਧੂ ਇਥੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਤੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਜੇਲ੍ਹ ਤੋਂ ਬਾਹਰ ਆਏ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਸੀ ਕਿ ਉਹ ਮਰਹੂਮ ਸਿੱਧੂ ਮੂਸੇਵਾਲੇ ਦੀ ਮੌਤ ਦਾ ਦੁੱਖ ਪ੍ਰਗਟਾਉਣ ਲਈ ਉਨ੍ਹਾਂ ਦੇ ਮਾਪਿਆਂ ਨੂੰ ਮਿਲਣਗੇ। ਹਾਲਾਂਕਿ ਪਹਿਲਾਂ ਉਨ੍ਹਾਂ ਦਾ ਐਤਵਾਰ ਨੂੰ ਪਿੰਡ ਮੂਸਾ ਜਾਣ ਦਾ ਪ੍ਰੋਗਰਾਮ ਸੀ ਪਰ ਕਿਸੇ ਵਜ੍ਹਾ ਨਾਲ ਇਹ ਦੌਰਾ ਟਲ਼ ਗਿਆ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਸੂਬੇ ਦੀ ਸਿਆਸਤ ਵਿੱਚ ਪੂਰੀ ਤਰ੍ਹਾਂ ਨਾਲ ਸਰਗਰਮ ਨਜ਼ਰ ਆ ਰਹੇ ਹਨ। ਸ਼ਨਿੱਚਰਵਾਰ ਸ਼ਾਮ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਈ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਉਹ ਜਲਦ ਹੀ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਤੇ ਪੰਜਾਬ ਦੇ ਲਾਅ ਐਂਡ ਆਰਡਰ ਬਾਰੇ ਖੁੱਲ੍ਹ ਕੇ ਗੱਲ ਕਰਨਗੇ। ਇਸ ਮੌਕੇ ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਉਤੇ ਨਿਸ਼ਾਨਾ ਸਾਧਿਆ ਸੀ।
ਇਹ ਵੀ ਪੜ੍ਹੋ : Punjab Farmers Protest News: ਰੇਲ ਰੋਕੋ ਅੰਦੋਲਨ ਦੇ ਚੱਲਦੇ ਕਿਸਾਨਾਂ ਨੇ ਪਟਰੀਆਂ 'ਤੇ ਚੜਾਏ ਟ੍ਰੈਕਟਰ, ਜਾਣੋ ਕੀ ਹਨ ਮੰਗਾਂ
ਗੌਰਤਲਬ ਹੈ ਕਿ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਕਾਂਗਰਸ ਦਾ ਪੱਲਾ ਫੜਿਆ ਸੀ। ਉਨ੍ਹਾਂ ਦੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਿੱਚ ਨਵਜੋਤ ਸਿੰਘ ਸਿੱਧੂ ਦੀ ਅਹਿਮ ਭੂਮਿਕਾ ਮੰਨੀ ਜਾਂਦੀ ਰਹੀ ਹੈ।
ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਬੀਤੇ ਸਾਲ 29 ਮਈ ਦੀ ਸ਼ਾਮ ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਕਤਲ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਸਨ। ਪੁਲਿਸ ਅਤੇ ਏਜੰਸੀਆਂ ਹਾਲੇ ਵੀ ਉਨ੍ਹਾਂ ਦੇ ਕਤਲ ਦੀ ਗੁੱਥੀ ਸੁਲਝਾਉਣ ਚ ਲੱਗੀਆਂ ਹੋਈਆਂ ਹਨ। ਉਨ੍ਹਾਂ ਦੇ ਕਤਲ ਦਾ ਇਲਜ਼ਾਮ ਲਾਰੈਂਸ ਬਿਸ਼ਨੋਈ ਗਿਰੋਹ ਉਤੇ ਲੱਗੇ ਸਨ।
ਇਹ ਵੀ ਪੜ੍ਹੋ : Punjab News: ਹੁਸ਼ਿਆਰਪੁਰ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ, 8 ਜ਼ਖ਼ਮੀ