PSEB Syllabus News: ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਖਿਡਾਰੀਆਂ ਦੇ ਜੀਵਨ ਤੋਂ ਪ੍ਰੇਰਨਾ ਦੇਣ ਲਈ ਪੰਜਾਬ ਸਰਕਾਰ ਵੱਡਾ ਯਤਨ ਕਰਨ ਜਾ ਰਹੀ ਹੈ। ਸਿੱਖਿਆ ਮੰਤਰੀ ਨੇ ਪੰਜਾਬ ਸਕੂਲ ਬੋਰਡ ਦੀ ਵੱਖ-ਵੱਖ ਜਮਾਤਾਂ ਦੇ ਸਿਲਬੇਸ ਵਿੱਚ ਚਾਰ ਮਹਾਨ ਖਿਡਾਰੀਆਂ ਦੇ ਜੀਵਨ ਬਾਰੇ ਪੜ੍ਹਾਉਣ ਦਾ ਫ਼ੈਸਲਾ ਲਿਆ ਹੈ।
Trending Photos
PSEB Syllabus News: ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਆਪਣੀ ਤਾਕਤ ਨੂੰ ਸਾਬਿਤ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਪੰਜਾਬ ਰਾਜ ਨਾਲ ਸਬੰਧਤ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ।
ਬੈਂਸ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਮਹਾਨ ਖਿਡਾਰੀਆਂ ਦੀ ਜੀਵਨੀ ਨੂੰ ਸਕੂਲੀ ਪੜ੍ਹਾਈ ਦਾ ਸਿਲੇਬਸ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀ ਸੰਖੇਪ ਜੀਵਨੀ ਸਰੀਰਕ ਸਿੱਖਿਆ ਵਿਸ਼ੇ ਦੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਕੀਤੀ ਗਈ ਹੈ ਜਿਨ੍ਹਾਂ ਖਿਡਾਰੀਆਂ ਦੀ ਜੀਵਨੀ ਸਕੂਲ ਸਿਲੇਬਸ ਵਿੱਚ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਨੇ ਪੰਜਾਬੀਆਂ ਦਾ ਝੰਡਾ ਪੂਰੀ ਦੁਨੀਆ ਵਿਚ ਬੁਲੰਦ ਕੀਤਾ।
ਇਹ ਵੀ ਪੜ੍ਹੋ : Atiq Ahmad Murder News: ਅਤੀਕ-ਅਸ਼ਰਫ ਨੂੰ ਮਾਰਨ ਵਾਲੇ ਹਮਲਾਵਰ ਦੇ ਪਿਤਾ ਦਾ ਬਿਆਨ ਆਇਆ ਸਾਹਮਣੇ, ਕਹੀ ਇਹ ਵੱਡੀ ਗੱਲ
ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰੀਰਕ ਵਿਸ਼ੇ ਦੀ ਨੌਵੀਂ ਕਿਤਾਬ ਦੀ ਪਾਠ-ਪੁਸਤਕ ਵਿੱਚ ਤਿੰਨ ਵਾਰ ਦੇ ਓਲੰਪਿਕਸ ਗੋਲਡ ਮੈਡਲ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਉਡਣ ਸਿੱਖ ਵਜੋਂ ਮਸ਼ਹੂਰ ਹੋਏ ਮਹਾਨ ਅਥਲੀਟ ਮਿਲਖਾ ਸਿੰਘ ਤੇ ਏਸ਼ੀਅਨ ਚੈਂਪੀਅਨ ਮੁੱਕੇਬਾਜ਼ ਕੌਰ ਸਿੰਘ ਅਤੇ ਸਰੀਰਕ ਸਿੱਖਿਆ ਦੀ ਦਸਵੀਂ ਕਿਤਾਬ ਦੀ ਪਾਠ-ਪੁਸਤਕ ਵਿੱਚ ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਓਲੰਪੀਅਨ ਅਥਲੀਟ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ਸ਼ਾਮਲ ਕੀਤੀ ਗਈ ਹੈ।
ਇਹ ਵੀ ਪੜ੍ਹੋ : Atique and Ashraf Ahmed Murder: ਜਾਣੋ ਕਿਵੇਂ ਹੋਇਆ ਅਤੀਕ ਅਹਿਮਦ ਤੇ ਅਸ਼ਰਫ ਦਾ ਕਤਲ; ਪੂਰੇ ਯੂਪੀ 'ਚ ਧਾਰਾ 144 ਲਾਗੂ