Parkash Singh Badal Passed Away News: ਜਾਣੋ ਕਦੋਂ ਹੋਵੇਗਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ, ਪਾਰਟੀ ਬੁਲਾਰੇ ਨੇ ਦਿੱਤੀ ਜਾਣਕਾਰੀ
Parkash Singh Badal Death News: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਕਾਸ਼ ਬਾਦਲ ਦਾ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋਇਆ।
Parkash Singh Badal Death News: ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪ੍ਰਕਾਸ਼ ਸਿੰਘ ਬਾਦਲ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਵੱਡੇ ਬਾਦਲ ਕਈ ਦਿਨਾਂ ਤੋਂ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਸਨ। ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਨੂੰ ਬੁੱਧਵਾਰ ਸਵੇਰੇ 10 ਤੋਂ 12 ਵਜੇ ਤੱਕ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ ਤੇ ਪਰਸੋਂ ਦੁਪਹਿਰ 1 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਕੀਤਾ ਜਾਵੇਗਾ।
ਪ੍ਰਕਾਸ਼ ਸਿੰਘ ਬਾਦਲ 95 ਸਾਲ ਦੀ ਉਮਰ ਵਿੱਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਨੇ ਮੰਗਲਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਉਥੇ ਹੀ ਉਨ੍ਹਾਂ ਨੂੰ ਚਾਹੁਣ ਵਾਲੇ ਵੀ ਇਸ ਖ਼ਬਰ ਨਾਲ ਕਾਫੀ ਦੁਖੀ ਹਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਤੇ ਹਰ ਸਿਆਸੀ ਪਾਰਟੀ ਦੇ ਲੀਡਰ ਵੱਲੋਂ ਦੁੱਖ ਜ਼ਾਹਿਰ ਕੀਤਾ ਜਾ ਰਿਹਾ ਹੈ ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਸੀਨੀਅਰ ਅਕਾਲੀ ਨੇਤਾ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਸਵੇਰੇ 10 ਵਜੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦਫਤਰ ਸੈਕਟਰ 28 ਵਿਖੇ ਅੰਤਿਮ ਦਰਸ਼ਨਾਂ ਲਈ ਲਿਆਂਦੀ ਜਾਵੇਗੀ। 10 ਤੋਂ 12 ਵਜੇ ਤੱਕ ਉਨ੍ਹਾਂ ਦੇ ਅੰਤਿਮ ਦਰਸ਼ਨ ਹੋਣਗੇ।
ਇਹ ਵੀ ਪੜ੍ਹੋ : Parkash Singh Badal Death News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਦਿਹਾਂਤ
ਉਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਪੂਰੇ ਸਨਮਾਨ ਨਾਲ ਲਿਜਾਇਆ ਜਾਵੇਗਾ ਤੇ ਪਰਸੋਂ ( 27 ਅਪ੍ਰੈਲ ) ਇੱਕ ਵਜੇ ਬਾਦਲ ਪਿੰਡ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ , ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਤੇ ਬਠਿੰਡਾ ਦੇ ਬਾਦਲ ਪਿੰਡ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : Apple Employee Package: ਐਪਲ ਦੇ ਨਵੇਂ ਸਟੋਰ 'ਚ ਮਿਲ ਰਹੀ ਹੈ ਮੋਟੀ ਤਨਖ਼ਾਹ, ਜਾਣੋ ਕੀ ਹੈ ਯੋਗਤਾ?
ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ