Gold Price Today News:  ਪੀਲੀ ਧਾਤੂ ਦੀ ਕੀਮਤ ਰਿਕਾਰਡ ਉੱਚਾਈ ਉਤੇ ਪੁੱਜਣ ਮਗਰੋਂ ਇੱਕ ਵਾਰ ਫਿਰ ਹੇਠਾਂ ਆ ਗਈ ਹੈ। ਬੀਤੇ ਦਿਨ ਸੋਨੇ ਦੀ ਕੀਮਤ 60,000 ਦੇ ਉੱਚ ਪੱਧਰ ਨੂੰ ਪਾਰ ਕਰ ਗਈ ਸੀ। ਅੱਜ ਯਾਨੀ 21 ਮਾਰਚ ਨੂੰ ਸੋਨੇ ਦੀ ਕੀਮਤ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਉਥੇ ਹੀ ਅੱਜ ਚਾਂਦੀ ਦੀ ਕੀਮਤ ਵੀ ਥੱਲੇ ਆ ਗਈ ਹੈ। ਅਜਿਹੀ ਸਥਿਤੀ ਵਿੱਚ ਜੇਕਰ ਤੁਸੀਂ ਸੋਨਾ ਜਾਂ ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਇਹ ਤੁਹਾਡੇ ਲਈ ਇੱਕ ਸੁਨਹਿਰੀ ਮੌਕਾ ਸਾਬਿਤ ਹੋ ਸਕਦਾ ਹੈ।


COMMERCIAL BREAK
SCROLL TO CONTINUE READING

ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਣਨਾ ਜ਼ਰੂਰੀ ਹੈ ਕਿ ਅੱਜ ਸੋਨੇ-ਚਾਂਦੀ ਕਿਸ ਰੇਟ 'ਤੇ ਉਪਲਬਧ ਹਨ। ਜਿਸ ਕਾਰਨ ਤੁਹਾਨੂੰ ਅੰਦਾਜ਼ਾ ਹੋ ਜਾਵੇਗਾ ਕਿ ਅੱਜ ਸੋਨੇ ਜਾਂ ਚਾਂਦੀ ਦੀ ਖ਼ਰੀਦਦਾਰੀ ਤੁਹਾਡੇ ਲਈ ਕਿੰਨੀ ਲਾਭਕਾਰੀ ਰਹੇਗੀ। ਮੰਗਲਵਾਰ ਨੂੰ ਦੇਸ਼ 'ਚ 24 ਕੈਰੇਟ ਸੋਨੇ ਦੀ ਕੀਮਤ 180 ਰੁਪਏ ਯਾਨੀ 0.30 ਫ਼ੀਸਦੀ ਦੀ ਕਮੀ ਨਾਲ 59,490 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ ਹੈ।


ਜਦਕਿ 22 ਕੈਰੇਟ ਸੋਨੇ ਦੀ ਕੀਮਤ (ਸੋਨੇ ਦੀ ਕੀਮਤ ਅੱਜ) 54,490 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ। ਇਸ ਦੇ ਨਾਲ ਹੀ ਅੱਜ ਚਾਂਦੀ ਦੀ ਕੀਮਤ 'ਚ ਵੀ ਗਿਰਾਵਟ ਆਈ ਹੈ। ਇਸ ਦੀ ਕੀਮਤ 100 ਰੁਪਏ ਪ੍ਰਤੀ ਕਿਲੋਗ੍ਰਾਮ ਘੱਟ ਕੇ 68400 ਰੁਪਏ ਪ੍ਰਤੀ ਕਿਲੋ ਦੇ ਨੇੜੇ ਪਹੁੰਚ ਗਈ ਹੈ। ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਅੱਗੇ ਵੀ ਜਾਰੀ ਰਹਿਣ ਦੀ ਉਮੀਦ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸਾਲ 2023 'ਚ ਸੋਨੇ ਦੀ ਕੀਮਤ 61,111 ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦੀ ਹੈ, ਕਿਉਂਕਿ ਦੁਨੀਆ ਭਰ ਦੇ ਕੇਂਦਰੀ ਬੈਂਕ ਸੋਨੇ 'ਚ ਲਗਾਤਾਰ ਨਿਵੇਸ਼ ਕਰ ਰਹੇ ਹਨ।


ਇਹ ਵੀ ਪੜ੍ਹੋ : Operation Amritpal Singh latest news: ਅੰਮ੍ਰਿਤਪਾਲ ਸਿੰਘ ਮਾਮਲੇ ‘ਚ NIA ਦੀਆਂ 9 ਟੀਮਾਂ ਪਹੁੰਚੀਆਂ ਪੰਜਾਬ


ਦੇਸ਼ ਦੇ ਮਹਾਨਗਰਾਂ 'ਚ ਅੱਜ ਸੋਨੇ ਦੇ ਰੇਟ
1.ਦਿੱਲੀ 'ਚ 24 ਕੈਰੇਟ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 60,150 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨੇ ਦੀ ਕੀਮਤ 55,150 ਰੁਪਏ ਪ੍ਰਤੀ 10 ਗ੍ਰਾਮ ਹੈ।
2.ਮੁੰਬਈ 'ਚ 24 ਕੈਰੇਟ ਸੋਨਾ 60,000 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 55,000 ਰੁਪਏ ਪ੍ਰਤੀ 10 ਗ੍ਰਾਮ 'ਤੇ ਵਿਕ ਰਿਹਾ ਹੈ।
3.ਕੋਲਕਾਤਾ 'ਚ 24 ਕੈਰੇਟ ਸੋਨਾ 60,000 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 55,000 ਰੁਪਏ ਪ੍ਰਤੀ 10 ਗ੍ਰਾਮ 'ਤੇ ਉਪਲਬਧ ਹੈ।
4.ਚੇਨਈ ਵਿੱਚ 24 ਕੈਰੇਟ ਸੋਨੇ ਦੀ ਕੀਮਤ 52,285 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨੇ ਦੀ ਕੀਮਤ 47,927 ਰੁਪਏ ਪ੍ਰਤੀ 10 ਗ੍ਰਾਮ ਹੈ।


ਇਹ ਵੀ ਪੜ੍ਹੋ : High Court News: ਅੰਮ੍ਰਿਤਪਾਲ ਸਿੰਘ ਮਾਮਲੇ 'ਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ ਖੂਫੀਆ ਤੰਤਰ ਹੋਇਆ ਫੇਲ੍ਹ