Punsup employees: ਪਨਸਪ ਮੁਲਾਜ਼ਮਾਂ ਨੂੰ 6ਵਾਂ ਤਨਖ਼ਾਹ ਕਮਿਸ਼ਨ ਦੇਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
Advertisement
Article Detail0/zeephh/zeephh1695957

Punsup employees: ਪਨਸਪ ਮੁਲਾਜ਼ਮਾਂ ਨੂੰ 6ਵਾਂ ਤਨਖ਼ਾਹ ਕਮਿਸ਼ਨ ਦੇਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

Punsup employees: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਨਸਪ ਮੁਲਾਜ਼ਮਾਂ ਨੂੰ ਵੱਡੀ ਸੌਗਾਤ ਦਿੱਤੀ ਹੈ।

Punsup employees: ਪਨਸਪ ਮੁਲਾਜ਼ਮਾਂ ਨੂੰ 6ਵਾਂ ਤਨਖ਼ਾਹ ਕਮਿਸ਼ਨ ਦੇਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

Punsup employees: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਪਨਸਪ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪਨਸਪ ਮੁਲਾਜ਼ਮਾਂ ਦੇ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ।  ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਨਸਪ ਅਦਾਰੇ ਦੇ ਮੁਲਾਜ਼ਮਾਂ ਦੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਪਨਸਪ ਦੇ ਮੁਲਾਜ਼ਮਾਂ ਸਬੰਧੀ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਲਈ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਦਿੱਤੇ ਹਨ।

ਇਹ ਵੀ ਪੜ੍ਹੋ : Raghav Chadha Parineeti Chopra Engagement: ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਹੋਈ ਮੰਗਣੀ; ਵੇੇਖੋ ਖੂਬਸੂਰਤ ਤਸਵੀਰਾਂ

ਐਤਵਾਰ ਨੂੰ ਇੱਥੇ ਜਾਰੀ ਇੱਕ ਬਿਆਨ ਵਿੱਚ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਪਹਿਲੇ ਦਿਨ ਤੋਂ ਹੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਕਿਉਂਕਿ ਮੁਲਾਜ਼ਮ ਵਰਗ ਪੰਜਾਬ ਦੇ ਪ੍ਰਸ਼ਾਸਕੀ ਢਾਂਚੇ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਨ ਤੋਂ ਕਦੇ ਵੀ ਪਿੱਛੇ ਨਹੀਂ ਹਟੇਗੀ।

ਕਾਬਿਲੇਗੌਰ ਹੈ ਕਿ ਸਾਲ 2023 ਦੀ ਸ਼ੁਰੂਆਤ ਵਿੱਚ ਪੰਜਾਬ ਸਰਕਾਰ ਵੱਲੋਂ ਪਨਸਪ ਵਿਭਾਗ 'ਚ 6ਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਾ ਕਰਨ 'ਤੇ ਸਮੂਹ ਮੁਲਾਜ਼ਮਾਂ ਵੱਲੋਂ ਅਣਮਿਥੇ ਸਮੇਂ ਲਈਂ ਹੜਤਾਲ 'ਤੇ ਜਾਣ ਤੇ ਕਣਕ ਦੀ ਖਰੀਦ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਸੀ।

ਇਸ ਤਹਿਤ ਵੱਖ ਵੱਖ ਜ਼ਿਲ੍ਹਿਆਂ ਦੇ ਪਨਸਪ ਮੁਲਾਜ਼ਮਾਂ ਵਲੋਂ ਦਫ਼ਤਰ ਤੇ ਫੀਲਡ ਦਾ ਕੰਮਕਾਜ ਬੰਦ ਕਰਕੇ ਮੁਕੰਮਲ ਹੜਤਾਲ ਕੀਤੀ ਗਈ ਸੀ ਤੇ ਰੋਸ ਪ੍ਰਗਟ ਕੀਤਾ ਗਿਆ ਸੀ। ਇਸ ਮੌਕੇ ਸਮੂਹ ਮੁਲਾਜ਼ਮਾਂ ਵਲੋਂ ਪਨਸਪ ਵਿਭਾਗ 'ਚ 6ਵਾਂ ਪੇ ਕਮਿਸ਼ਨ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਨੂੰ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਵੀ ਸੌਂਪਿਆ ਗਿਆ ਸੀ। ਇਸ ਮੰਗ ਨੂੰ ਲੈ ਕੇ ਪਨਸਪ ਮੁਲਾਜ਼ਮ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸਨ। 
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਇਹ ਵੀ ਪੜ੍ਹੋ : Punjab Weather Update: ਗਰਮੀ ਨੇ ਤੋੜੇ ਹੁਣ ਸਾਰੇ ਰਿਕਾਰਡ; ਪੰਜਾਬ 'ਚ ਤਾਪਮਾਨ 44 ਡਿਗਰੀ ਨੂੰ ਪਾਰ

Trending news