Punjab News: ਲੁਧਿਆਣਾ ਦੇ ਕਾਰੋਬਾਰੀਆਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਵਿਧਾਇਕ ਨੇ ਕਾਰੋਬਾਰੀਆਂ ਨੂੰ ਭਰੋਸਾ ਦਿੱਤਾ।
Trending Photos
Punjab News: ਲੁਧਿਆਣਾ ਨੂੰ ਸਨਅਤ ਦਾ ਹੱਬ ਕਿਹਾ ਜਾਂਦਾ ਹੈ। ਲੁਧਿਆਣਾ ਵਿੱਚ ਵੱਡੀ ਸਨਅਤ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਛੋਟੀ ਸਨਅਤ ਵੀ ਮੌਜੂਦ ਹੈ। ਐਮਐਸਐਮਈ ਇੰਡਸਟਰੀ ਮਿਕਸਡ ਯੂਜ ਲੈਂਡ ਵਾਲੀ ਸਨਅਤ ਵੱਡੀ ਗਿਣਤੀ ਵਿੱਚ ਮੌਜੂਦ ਹੈ। ਜਿਸਦੀ ਮਿਆਦ ਸਤੰਬਰ ਵਿਚ ਖ਼ਤਮ ਹੋ ਰਹੀ ਹੈ ਅਤੇ ਇੰਡਸਟਰੀ ਉਪਰ ਬੰਦ ਹੋਣ ਦੀ ਤਲਵਾਰ ਲਟਕ ਰਹੀ ਹੈ। ਬੇਸ਼ੱਕ ਇਸ ਨੂੰ ਲੈ ਕੇ ਕਾਰੋਬਾਰੀਆਂ ਵੱਲੋਂ ਧਰਨਾ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।
ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਤੇ ਕੁਝ ਹੀ ਸਮਾਂ ਬਾਕੀ ਬਚਿਆ ਹੈ। ਪਰ ਅਜੇ ਤੱਕ ਇਸ ਦਾ ਕੋਈ ਵੀ ਹੱਲ ਨਹੀਂ ਨਿਕਲਿਆ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਕੋਈ ਪੂਰਨ ਭਰੋਸਾ ਦਿੱਤਾ ਗਿਆ ਹੈ। ਲੱਖਾਂ ਦੀ ਗਿਣਤੀ ਵਿੱਚ ਪੰਜਾਬੀ ਅਤੇ ਪ੍ਰਵਾਸੀ ਇਸ ਇੰਡਸਟਰੀ ਨਾਲ ਜੁੜੇ ਹੋਏ ਹਨ। ਜੇ ਇਹ ਇੰਡਸਟਰੀ ਬੰਦ ਹੁੰਦੀ ਹੈ ਤਾਂ ਲੱਖਾਂ ਦੀ ਗਿਣਤੀ ਵਿੱਚ ਲੋਕ ਬੇਰੁਜ਼ਗਾਰ ਹੋ ਜਾਣਗੇ ਜਿਸ ਕਾਰਨ ਲੁਧਿਆਣਾ ਵਿੱਚ ਹੋਇਆ ਇੱਕ ਨਿੱਜੀ ਪ੍ਰੋਗਰਾਮ ਦੇ ਦੌਰਾਨ ਕਾਰੋਬਾਰੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਦੱਸੀਆਂ ਗਈਆਂ ਅਤੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਹੋਣ ਦੀ ਵੀ ਮੰਗ ਰੱਖੀ ਗਈ ਹੈ।
ਇਸ ਮੌਕੇ ਬੋਲਦੇ ਹੋਏ ਕਾਰੋਬਾਰੀਆਂ ਨੇ ਦੱਸਿਆ ਕਿ ਮਿਕਸਡ ਯੂਜ ਲੈਂਡ ਵਾਲੀ ਐਮਐਸਐਮਈ ਇੰਡਸਟਰੀ ਉਪਰ ਤਲਵਾਰ ਲਟਕ ਰਹੀ ਹੈ ਤੇ ਸਤੰਬਰ ਮਹੀਨੇ ਵਿੱਚ ਆਖਰੀ ਸਮਾਂ ਹੈ। ਉਨ੍ਹਾਂ ਨੇ ਦੱਸਿਆ ਕਿ 4 ਤੋਂ 5 ਲੱਖ ਦੇ ਕਰੀਬ ਲੋਕਾਂ ਦਾ ਰੁਜ਼ਗਾਰ ਐਸਐਮਐਸਐਮਈ ਤੋਂ ਚੱਲਦਾ ਹੈ। ਕਿਤੇ ਨਾ ਕਿਤੇ ਵੱਡੇ ਕਾਰੋਬਾਰ ਵੀ ਛੋਟੀ ਇੰਡਸਟਰੀ ਉਪਰ ਨਿਰਭਰ ਹਨ ਜਿੱਥੇ ਉਨ੍ਹਾਂ ਨੇ ਇਸ ਦੇ ਸਬੰਧ ਵਿੱਚ ਹੱਲ ਕਰਨ ਤੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਦੀ ਮੰਗ ਕੀਤੀ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਇੰਡਸਟਰੀ ਨੂੰ ਧਨਾਸੂ ਵਿੱਚ ਪਲਾਟ ਦਿੱਤੇ ਗਏ ਹਨ ਪਰ ਦੂਰ ਹੋਣ ਦੇ ਚੱਲਦਿਆਂ ਲੋਕ ਉੱਥੇ ਇੰਡਸਟਰੀ ਨਹੀਂ ਲਗਾ ਰਹੇ। ਉਥੇ ਹੀ ਕਾਰੋਬਾਰੀਆਂ ਨੇ ਪੰਜਾਬ ਸਰਕਾਰ ਤੋਂ ਵਾਅਦੇ ਅਨੁਸਾਰ ਸਸਤੀ ਬਿਜਲੀ ਅਤੇ 24 ਘੰਟੇ ਬਿਜਲੀ ਦੀ ਮੰਗ ਪੂਰੀ ਕਰਨ ਦੀ ਵੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : Weather Update Today: ਫਿਰ ਬਦਲ ਜਾਵੇਗਾ ਮੌਸਮ! ਹਿਮਾਚਲ 'ਚ ਬਰਫ਼ਬਾਰੀ ਹੋਣ ਕਰਕੇ ਸੂਬਿਆਂ 'ਚ ਬਾਰਿਸ਼ ਦਾ ਅਲਰਟ ਜਾਰੀ
ਇਸ ਮੌਕੇ ਬੋਲਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਾਰੋਬਾਰੀ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅੱਗੇ ਉਨ੍ਹਾਂ ਦੀਆਂ ਮੰਗਾਂ ਰੱਖੀਆਂ ਗਈਆਂ ਹਨ ਅਤੇ ਜਲਦੀ ਹੀ ਕਾਰੋਬਾਰੀਆਂ ਦੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾ ਕੇ ਇਨ੍ਹਾਂ ਦਾ ਹੱਲ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਕਾਰੋਬਾਰੀਆਂ ਨੂੰ 24 ਘੰਟੇ ਬਿਜਲੀ ਉਪਲੱਬਧ ਕਰਵਾਈ ਜਾਵੇਗੀ ਅਤੇ ਜਲਦ ਹੀ ਪੰਜਾਬ ਸਰਕਾਰ ਬਾਕੀ ਵਾਅਦਿਆਂ ਦੀ ਤਰ੍ਹਾਂ ਪੰਜ ਰੁਪਏ ਬਿਜਲੀ ਵਾਲਾ ਵਾਅਦਾ ਵੀ ਪੂਰਾ ਕਰੇਗੀ।
ਇਹ ਵੀ ਪੜ੍ਹੋ : Punjab News: ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰ ਕੀਤਾ ਇਹ ਕਾਰਾ... ਜਾਣੋ ਪੂਰਾ ਮਾਮਲਾ
ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ