Raid In Spa Centers: ਸਪਾ ਸੈਂਟਰ ਦੀ ਆੜ `ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਕਈ ਜੋੜੇ ਇਤਰਾਜ਼ਯੋਗ ਹਾਲਤ `ਚ ਕਾਬੂ
Raid In Spa Centers: ਪੁਲਿਸ ਨੇ ਇਲਾਕੇ ਵਿੱਚ ਸਪਾ ਸੈਂਟਰਾਂ ਦੀ ਆੜ ਵਿੱਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼ ਕਰਦੇ ਹੋਏ 30 ਦੇ ਕਰੀਬ ਲੜਕੇ-ਲੜਕੀਆਂ ਨੂੰ ਹਿਰਾਸਤ ਵਿੱਚ ਲਿਆ।
Raid In Spa Centers: ਹਰਿਆਣਾ ਦੇ ਪਲਵਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਲਵਲ 'ਚ ਪੁਲਿਸ ਨੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਹੋਟਲਾਂ ਤੇ ਸਪਾ ਸੈਂਟਰਾਂ 'ਤੇ ਛਾਪੇਮਾਰੀ ਕੀਤੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਨ੍ਹਾਂ ਹੋਟਲਾਂ ਅਤੇ ਸਪਾ ਸੈਂਟਰਾਂ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ।
ਡੇਲੀ ਸੰਵਾਦ ਦੀ ਰਿਪੋਰਟ ਅਨੁਸਾਰ ਸੂਤਰਾਂ ਦੇ ਸੂਚਨਾ ਮਗਰੋਂ ਪੁਲਿਸ ਨੇ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਸ਼ੁਰੂਆਤ 'ਚ 30 ਦੇ ਕਰੀਬ ਨੌਜਵਾਨ ਲੜਕੇ-ਲੜਕੀਆਂ ਨੂੰ ਹਿਰਾਸਤ 'ਚ ਲਿਆ ਪਰ ਇਨ੍ਹਾਂ 'ਚੋਂ ਕਈ ਪਤੀ-ਪਤਨੀ ਵੀ ਮਿਲੇ ਹਨ। ਇਸ ਤੋਂ ਬਾਅਦ ਪੁਲਿਸ ਨੇ ਜਾਂਚ-ਪੜਤਾਲ ਤੋਂ ਬਾਅਦ 8 ਲੜਕੀਆਂ ਅਤੇ 4 ਨੌਜਵਾਨਾਂ ਨੂੰ ਅਨੈਤਿਕ ਕੰਮ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ।
ਡੀਐਸਪੀ ਹੈੱਡ ਕੁਆਰਟਰ ਸਾਕਿਰ ਹੁਸੈਨ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਨੈਸ਼ਨਲ ਹਾਈਵੇ-19 ’ਤੇ ਸਥਿਤ ਮਾਲਜ਼ ਤੇ ਹੋਟਲਾਂ ਵਿੱਚ ਚੱਲ ਰਹੇ ਸਪਾ ਸੈਂਟਰਾਂ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਮਾਮਲੇ ਦੀ ਸੂਚਨਾ ਐਸਪੀ ਲੋਕੇਂਦਰ ਸਿੰਘ ਨੂੰ ਦਿੱਤੀ ਗਈ। ਇਸ ਮਗਰੋਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਤਿੰਨ ਕੇਂਦਰਾਂ ਅਮਨ ਸਟਾਰ ਹੋਟਲ ਤੇ ਡਰੀਮ ਮਾਲ ’ਤੇ ਛਾਪੇਮਾਰੀ ਕੀਤੀ।
ਇਹ ਵੀ ਪੜ੍ਹੋ : Punjab news: CM ਭਗਵੰਤ ਮਾਨ ਨੇ ਕੇਂਦਰ ਵੱਲੋਂ ਦਿੱਤੀ ਜਾ ਰਹੀ ਜ਼ੈੱਡ ਪਲੱਸ ਸੁਰੱਖਿਆ ਤੋਂ ਕੀਤਾ ਇਨਕਾਰ
ਪੁਲਿਸ ਨੇ ਜਾਅਲੀ ਗਾਹਕਾਂ ਰਾਹੀਂ ਉਥੇ ਚੱਲ ਰਹੇ ਅੱਧੀ ਦਰਜਨ ਤੋਂ ਵੱਧ ਸਪਾ ਸੈਂਟਰਾਂ ’ਤੇ ਛਾਪੇਮਾਰੀ ਕੀਤੀ। ਉਥੋਂ ਫੜੇ ਗਏ ਸਾਰੇ ਨੌਜਵਾਨ ਲੜਕੇ-ਲੜਕੀਆਂ ਨੂੰ ਇਤਰਾਜ਼ਯੋਗ ਤੇ ਸ਼ੱਕੀ ਹਾਲਤ ਵਿਚ ਫੜਿਆ ਗਿਆ ਹੈ। ਇਨ੍ਹਾਂ ਵਿੱਚ ਪੁਲਿਸ ਵੱਲੋਂ ਭੇਜੇ ਗਏ ਫਰਜ਼ੀ ਗਾਹਕ ਤੋਂ ਪੈਸੇ ਲੈਣ ਵਾਲਾ ਰਿਸੈਪਸ਼ਨਿਸਟ ਵੀ ਸ਼ਾਮਲ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਗਲਤ ਅਨਸਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਕਾਰਵਾਈ ਜਾਰੀ ਰਹੇਗੀ।
ਇਹ ਵੀ ਪੜ੍ਹੋ : Alberta election 2023 results: ਕੈਨੇਡਾ ਦੀ ਅਲਬਰਟਾ ਸਟੇਟ ਅਸੈਂਬਲੀ ਚੋਣ 'ਚ 15 ਪੰਜਾਬੀ ਉਮੀਦਵਾਰਾਂ 'ਚੋਂ ਚਾਰ ਚੁਣੇ ਗਏ