Monu Manesar arrest News: ਗੁਰੂਗ੍ਰਾਮ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਲੋੜੀਂਦੇ ਮੋਨੂੰ ਮਾਨੇਸਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨੂਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗੁਰੂਗ੍ਰਾਮ ਪੁਲਿਸ ਦੀ ਮਦਦ ਨਾਲ ਉਸ ਨੂੰ ਫੜ ਲਿਆ ਹੈ।
Trending Photos
Monu Manesar arrest News: ਗੁਰੂਗ੍ਰਾਮ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਲੋੜੀਂਦੇ ਮੋਨੂੰ ਮਾਨੇਸਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੋਨੂੰ ਖਿਲਾਫ਼ 31 ਜੁਲਾਈ ਨੂੰ ਨੂਹ 'ਚ ਹੋਈ ਹਿੰਸਾ ਤੋਂ ਪਹਿਲਾਂ ਭੜਕਾਊ ਵੀਡੀਓ ਵਾਇਰਲ ਕਰਨ ਦਾ ਮਾਮਲਾ ਦਰਜ ਹੈ। ਨੂਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗੁਰੂਗ੍ਰਾਮ ਪੁਲਿਸ ਦੀ ਮਦਦ ਨਾਲ ਉਸ ਨੂੰ ਫੜ ਲਿਆ।
ਮੋਨੂੰ ਨੂੰ ਉਸ ਦੇ ਪਿੰਡ ਮਾਨੇਸਰ ਦੇ ਬਾਜ਼ਾਰ ਵਿੱਚੋਂ ਫੜਿਆ ਗਿਆ। ਗ੍ਰਿਫਤਾਰੀ ਤੋਂ ਬਾਅਦ ਮੋਨੂੰ ਨੂੰ ਨੂਹ ਅਦਾਲਤ 'ਚ ਪੇਸ਼ ਕੀਤਾ ਗਿਆ। ਪੁਲਿਸ ਨੇ ਉਸ ਦਾ ਰਿਮਾਂਡ ਮੰਗਿਆ ਤਾਂ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੌਡਸੀ ਜੇਲ੍ਹ ਭੇਜ ਦਿੱਤਾ ਹੈ। ਮੋਨੂੰ ਮਾਨੇਸਰ ਉਪਰ ਰਾਜਸਥਾਨ ਦੇ ਭਿਵਾਨੀ 'ਚ ਨਾਸਿਰ-ਜੁਨੈਦ ਕਤਲ ਕਾਂਡ 'ਚ ਸ਼ਾਮਲ ਹੋਣ ਦਾ ਦੋਸ਼ ਹੈ।
ਉਹ ਇਸ ਮਾਮਲੇ ਵਿੱਚ ਪਿਛਲੇ 8 ਮਹੀਨਿਆਂ ਤੋਂ ਭਗੌੜਾ ਸੀ। ਜਿਵੇਂ ਹੀ ਉਨ੍ਹਾਂ ਨੂੰ ਮੋਨੂੰ ਦੀ ਗ੍ਰਿਫਤਾਰੀ ਦਾ ਪਤਾ ਲੱਗਾ ਤਾਂ ਰਾਜਸਥਾਨ ਪੁਲਿਸ ਵੀ ਅਦਾਲਤ ਪਹੁੰਚ ਗਈ। ਮੋਨੂੰ ਦੇ ਜੇਲ੍ਹ ਜਾਣ ਤੋਂ ਪਹਿਲਾਂ ਹੀ ਰਾਜਸਥਾਨ ਪੁਲਿਸ ਨੇ ਉਸ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਸੀ। ਜਿਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਉਸਨੂੰ ਰਾਜਸਥਾਨ ਪੁਲਿਸ ਦੇ ਹਵਾਲੇ ਕਰ ਦਿੱਤਾ।
31 ਜੁਲਾਈ ਨੂੰ ਨੂਹ 'ਚ ਬ੍ਰਜਮੰਡਲ ਯਾਤਰਾ ਦੌਰਾਨ ਹੋਈ ਹਿੰਸਾ ਤੋਂ ਪਹਿਲਾਂ ਦੋ ਵੀਡੀਓ ਵਾਇਰਲ ਹੋਈਆਂ ਸਨ। ਪਹਿਲੇ ਵੀਡੀਓ 'ਚ ਮੋਨੂੰ ਮਾਨੇਸਰ ਨੇ ਕਿਹਾ ਸੀ ਕਿ ਉਹ 31 ਜੁਲਾਈ ਨੂੰ ਬ੍ਰਜਮੰਡਲ ਯਾਤਰਾ 'ਚ ਹਿੱਸਾ ਲੈਣਗੇ। ਉਨ੍ਹਾਂ ਲੋਕਾਂ ਨੂੰ ਇਸ ਯਾਤਰਾ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਇਸ ਤੋਂ ਬਾਅਦ ਨੂਹ ਤੋਂ ਇੱਕ ਹੋਰ ਭਾਈਚਾਰੇ ਦੇ ਮੋਨੂੰ ਮਾਨੇਸਰ ਨੂੰ ਵੀ ਸੋਸ਼ਲ ਮੀਡੀਆ 'ਤੇ ਚੁਣੌਤੀ ਦਿੱਤੀ ਗਈ ਸੀ।
ਇਸ ਤੋਂ ਬਾਅਦ ਮੋਨੂੰ ਮਾਨੇਸਰ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਤੁਹਾਨੂੰ ਦੱਸ ਦਿੱਤਾ ਹੈ ਤਾਂ ਤੁਹਾਨੂੰ ਆਉਣਾ ਪਵੇਗਾ। ਕਥਿਤ ਤੌਰ 'ਤੇ, ਇਸ ਨਾਲ ਦੰਗਾਕਾਰੀਆਂ ਨੂੰ ਸ਼ੱਕ ਹੋਇਆ ਕਿ ਮੋਨੂੰ ਯਾਤਰਾ 'ਤੇ ਆਇਆ ਹੈ। ਮੋਨੂੰ ਮਾਨੇਸਰ ਦੀ ਗ੍ਰਿਫਤਾਰੀ ਦਾ ਪਤਾ ਲੱਗਦੇ ਹੀ ਉਨ੍ਹਾਂ ਦੇ ਸਮਰਥਕਾਂ ਨੇ ਗੁਰੂਗ੍ਰਾਮ 'ਚ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਪੰਚਾਇਤ ਬੁਲਾ ਕੇ ਵੱਡਾ ਫੈਸਲਾ ਲੈਣ ਦੀ ਚਿਤਾਵਨੀ ਦਿੱਤੀ ਹੈ।
ਪਿੰਡ ਮਾਨੇਸਰ ਦੇ ਪਿੰਡ ਵਾਸੀਆਂ ਨੇ ਵੀ ਇਸ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੰਦਿਆਂ ਸੰਘਰਸ਼ ਦਾ ਸੱਦਾ ਦਿੱਤਾ ਹੈ। ਵਿਹਿਪ ਦੇ ਜ਼ਿਲ੍ਹਾ ਕਨਵੀਨਰ ਦਵਿੰਦਰ ਸਿੰਘ ਨੇ ਕਿਹਾ ਕਿ ਨੂਹ ਪੁਲਿਸ ਨੇ ਕਾਂਗਰਸੀ ਵਿਧਾਇਕ ਮਾਮਨ ਖ਼ਾਨ ਨੂੰ ਗ੍ਰਿਫਤਾਰ ਨਹੀਂ ਕੀਤਾ, ਸਗੋਂ ਮੋਨੂੰ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : Punjab News: ਪੰਜਾਬ ਸਰਕਾਰ ਦਾ 'ਮਿਸ਼ਨ ਰੁਜ਼ਗਾਰ'- CM ਮਾਨ ਨੇ 249 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਮੋਨੂੰ ਮਾਨੇਸਰ ਦੀ ਗ੍ਰਿਫਤਾਰੀ ਤੋਂ ਬਾਅਦ ਗੁਰੂਗ੍ਰਾਮ ਪੁਲਸ ਨੂੰ ਵੀ ਇਨਪੁਟ ਮਿਲੇ ਹਨ ਕਿ ਮਾਨੇਸਰ ਤੇ ਆਸ-ਪਾਸ ਦੇ ਇਲਾਕਿਆਂ ਦੇ ਗੁੱਸੇ 'ਚ ਆਏ ਪਿੰਡ ਵਾਸੀ ਨੈਸ਼ਨਲ ਹਾਈਵੇ-48 ਨੂੰ ਜਾਮ ਕਰ ਸਕਦੇ ਹਨ। ਜਿਸ ਤੋਂ ਬਾਅਦ ਅਹਿਤਿਆਤ ਵਜੋਂ ਭੀਸ਼ਮ ਮੰਦਰ ਨੇੜੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Fazilka News: ਜਦੋਂ ਵਿਧਾਇਕ ਨਾਲ ਘੁੰਮ ਰਿਹਾ ਸੀ ਮੁਲਜ਼ਮ ਤਾਂ ਵਿਧਾਇਕ ਨੇ ਮੌਕੇ ’ਤੇ ਕੀਤਾ ਪੁਲਿਸ ਦੇ ਹਵਾਲੇ