Punjab News: ਹੈਜ਼ੇ ਕਾਰਨ ਮੋਹਾਲੀ ਵਿੱਚ ਪੰਜ ਸਾਲਾ ਬੱਚੇ ਤੇ ਇੱਕ 95 ਸਾਲਾਂ ਬਜ਼ੁਰਗ ਦੀ ਮੌਤ ਹੋ ਗਈ। ਪੰਜਾਬ ਭਰ ਵਿੱਚ 150 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਇਸ ਵੇਲੇ ਇਨ੍ਹਾਂ ਵਿਚੋਂ 98 ਐਕਟਿਵ ਕੇਸ ਹਨ।
Trending Photos
Punjab News: ਭਾਰੀ ਮੀਂਹ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਹੈਜ਼ੇ ਦੀ ਲਪੇਟ ਵਿੱਚ ਆ ਰਹੇ ਹਨ। ਮੋਹਾਲੀ ਵਿੱਚ ਪੰਜ ਸਾਲਾ ਬੱਚੇ ਤੇ ਇੱਕ 95 ਸਾਲਾਂ ਬਜ਼ੁਰਗ ਦੀ ਮੌਤ ਹੋ ਗਈ। ਹਾਲਾਂਕਿ ਬਜ਼ੁਰਗ ਦੀ ਹੋਰ ਕਈ ਬਿਮਾਰੀਆਂ ਵੀ ਸਨ। ਪੰਜਾਬ ਭਰ ਵਿੱਚ 150 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਇਸ ਵੇਲੇ ਇਨ੍ਹਾਂ ਦੇ 98 ਐਕਟਿਵ ਕੇਸ ਹਨ ਜਿਨ੍ਹਾਂ ਵਿੱਚੋਂ 78 ਕੇਸ ਸਿਵਲ ਹਸਪਤਾਲ ਮੁਹਾਲੀ ਵਿੱਚ ਜ਼ੇਰੇ ਇਲਾਜ ਹਨ। ਡੇਰਾਬੱਸੀ ਤੋਂ 10 ਕੇਸ ਐਕਟਿਵ ਹਨ ਜਦਕਿ ਕੁਰਾਲੀ ਵਿੱਚ 5 ਅਤੇ ਢਕੋਲੀ ਵਿੱਚ 5 ਕੇਸ ਐਕਟਿਵ ਹਨ।
ਬੀਤੇ ਦਿਨੀਂ ਪਏ ਭਾਰੀ ਮੀਂਹ ਕਾਰਨ ਮੁਹਾਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਮਚੀ ਭਾਰੀ ਤਬਾਹੀ ਦੇ ਕਾਰਨ ਇਲਾਕੇ ਵਿੱਚ ਹੋਏ ਨੁਕਸਾਨ ਦੀ ਸਬੰਧੀ ਪੰਜਾਬ ਦੇ ਵੱਖ-ਵੱਖ ਮੰਤਰੀਆਂ ਵੱਲੋਂ ਸਮੀਖਿਆ ਮੀਟਿੰਗ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਜਾ ਰਹੀ ਹੈ। ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਮੁਹਾਲੀ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਵੀ ਮੌਕੇ ਉਪਰ ਪੁੱਜੇ।
ਜਿਸ ਵਿੱਚ ਮੁਹਾਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਖੜ੍ਹੇ ਬਰਸਾਤੀ ਪਾਣੀ ਕਾਰਨ ਫੈਲ ਰਹੀ ਬਿਮਾਰੀਆਂ ਸਬੰਧੀ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਆਸ਼ਾ ਵਰਕਰਾਂ ਘਰ-ਘਰ ਜਾ ਕੇ ਲੋਕਾਂ ਨੂੰ ਇਸ ਪ੍ਰਕੋਪ ਬਾਰੇ ਜਾਗਰੂਕ ਕਰ ਰਹੀਆਂ ਹਨ। ਪ੍ਰਭਾਵਿਤ ਖੇਤਰਾਂ ਵਿੱਚ ਹੁਣ ਤੱਕ 2 ਲੱਖ 26 ਹਜ਼ਾਰ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਚੁੱਕੀਆਂ ਹਨ ਤਾਂ ਜੋ ਅੱਗੇ ਤੋਂ ਫੈਲਣ ਤੋਂ ਬਚਾਇਆ ਜਾ ਸਕੇ।
ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਮੁਹਾਲੀ ਨੇ ਦੱਸਿਆ ਕੀ ਹੁਣ ਤੱਕ ਜ਼ਿਲ੍ਹਾ ਮੁਹਾਲੀ ਦੇ ਪਿੰਡ ਬੜਮਾਜਰਾ ਅਤੇ ਬਲੌਂਗੀ ਵਿੱਚ ਵਿੱਚ ਸਭ ਤੋਂ ਵੱਧ ਡਾਇਰੀਆ ਤੇ ਕੋਲਰਾਂ ਦੇ ਕੇਸ ਮਿਲੇ ਹਨ। ਜਿਨ੍ਹਾਂ ਦੀ ਗਿਣਤੀ ਤਕਰੀਬਨ 239 ਹੈ। ਇਨ੍ਹਾਂ ਵਿੱਚੋਂ ਤਕਰੀਬਨ ਦੋ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜਿਨ੍ਹਾਂ ਵਿੱਚ ਇਕ ਬੱਚਾ ਅਤੇ ਇੱਕ 95 ਸਾਲਾਂ ਬਜ਼ੁਰਗ ਸ਼ਾਮਲ ਹੈ।
ਇਹ ਵੀ ਪੜ੍ਹੋ : Punjab News: ਹੁਣ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਬਣਿਆ ਹੜ੍ਹ ਦਾ ਖਤਰਾ, ਇਸ ਇਲਾਕੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ
ਸਿਵਲ ਸਰਜਨ ਨੇ ਕਿਹਾ ਕਿ ਇਸ ਬਿਮਾਰੀ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ 39 ਰੈਪਿਡ ਟੀਮਾਂ ਬਣਾਈਆਂ ਗਈਆਂ ਹਨ ਜੋ ਮੁਹਾਲੀ ਦੇ ਵੱਖ ਵੱਖ ਸਲਾਮ ਏਰੀਏ ਵਿੱਚ ਜਾਂ ਕੈਂਪ ਲਗਾ ਰਹੀਆਂ ਹਨ ਅਤੇ ਮਰੀਜ਼ਾਂ ਨੂੰ ਮੈਡੀਕਲ ਸਹਾਇਤਾ ਉਪਲਬਧ ਕਰਵਾ ਰਹੀਆਂ ਹਨ।
ਇਹ ਵੀ ਪੜ੍ਹੋ : Beas River Water Level: ਹਾਈ ਅਲਰਟ 'ਤੇ ਬਿਆਸ ਦਰਿਆ ਨਾਲ ਲੱਗਦੇ ਇਲਾਕੇ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਹਦਾਇਤ