ਚੰਡੀਗੜ੍ਹ : ਕੋਵਿਡ-19 ਦੇ ਵਧਦੇ ਪ੍ਰਕੋਪ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨੇ ਕਰਫ਼ਿਊ ਦੌਰਾਨ ਮਿਲਕਫੈਡ ਨੇ ਅਹਿਮ ਫ਼ੈਸਲਾ ਲਿਆ ਹੈ,ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਸੂਬੇ ਦੇ ਲੋਕਾਂ ਲਈ ਦੁੱਧ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ ਅਤੇ ਕਿਸੇ ਵੀ ਤਰ੍ਹਾਂ ਭੈਅਭੀਤ ਹੋਣ ਦੀ ਲੋੜ ਨਹੀਂ ਹੈ ਉਨ੍ਹਾਂ ਨਾਲ ਹੀ ਕਿਹਾ ਕਿ ਵੇਰਕਾ ਵੱਲੋਂ ਸੁੱਕੇ ਦੁੱਧ ਦੇ ਪਾਊਡਰ ਅਤੇ ਲੰਬੇ ਮਿਆਦ ਵਾਲੇ ਦੁੱਧ ਦੇ ਪੈਕਟਾਂ ਦੀ ਸਪਲਾਈ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਹੈ। ਸੂਬੇ ਦੇ ਪੇਂਡੂ ਇਲਾਕਿਆਂ ਦੇ ਦੁੱਧ ਉਤਪਾਦਕਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਉਹ ਫਿਕਰਮੰਦ ਨਾ ਹੋਣ ਅਤੇ ਉਨ੍ਹਾਂ ਦੇ ਦੁੱਧ ਦੀ ਖਰੀਦ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣਗੇ


COMMERCIAL BREAK
SCROLL TO CONTINUE READING

ਦੁੱਧ ਨੂੰ ਲੈਕੇ ਗਾਈਡ ਲਾਈਨ 


ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕਰਫਿੳਊ ਦੌਰਾਨ ਹਾਲਾਂਕਿ ਵੇਰਕਾ ਵੱਲੋਂ ਦੁੱਧ ਦੀ ਸਪਲਾਈ ਨਿਰਵਿਘਨ ਜਾਰੀ ਵੀ ਰਹੇਗੀ ਪਰ ਫੇਰ ਵੀ ਲੋਕਾਂ ਦੀ ਸਹੂਲਤ ਲਈ ਕਮਰੇ ਦੇ ਤਾਪਮਾਨ ਵਿੱਚ 100 ਤੋਂ 180 ਦਿਨਾਂ ਤੱਕ ਮਿਆਦ ਵਾਲੇ ਯੂ.ਐਚ.ਟੀ. ਦੁੱਧ ਦਾ ਉਤਪਾਦਨ ਵਧਾ ਦਿੱਤਾ ਗਿਆ ਹੈ ਜਿਸ ਨੂੰ ਲੋਕ ਆਪਣੇ ਘਰਾਂ ਵਿੱਚ ਲੰਬੇ ਸਮੇਂ ਲਈ ਸਟੋਰ ਕਰ ਸਕਦੇ ਹਨ, ਇਸ ਤੋਂ ਇਲਾਵਾ ਇੱਕ ਕਿੱਲੋ ਦੀ ਪੈਕਿੰਗ ਵਾਲੇ ਸਕਿਮ ਅਤੇ ਸੁੱਕਾ ਦੁੱਧ ਪਾਊਡਰ ਦੀ ਸਪਲਾਈ ਵੀ ਵਧਾ ਦਿੱਤੀ ਹੈ ਜਿਸ ਨੂੰ ਲੰਬੇ ਸਮੇਂ ਤੱਕ ਵਰਤਿਆਂ ਜਾ ਸਕਦਾ ਹੈ,ਮਿਲਕਫੈੱਡ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਦੁੱਧ ਦੀ ਸਪਲਾਈ ਦੀ ਘਾਟ ਆਉਂਦੀ ਹੈ ਤਾਂ ਉਹ ਵਿਭਾਗ ਦੇ ਧਿਆਨ ਵਿੱਚ ਲਿਆਉਣ ਅਤੇ ਉਹ ਇਸ ਨੂੰ ਪੂਰਾ ਕਰਨ ਲਈ ਤੁਰੰਤ ਆਦੇਸ਼ ਦੇਣਗੇ, ਉਨ੍ਹਾਂ ਕਿਹਾ ਕਿ ਵੇਰਕਾ ਗਾਹਕਾਂ ਦੀ ਹਰ ਮੰਗ ਨੂੰ ਪੂਰਾ ਕਰਨ ਦੀ ਸਮਰੱਥਾ ਰੱਖਦਾ ਹੈ,ਮਿਲਕਫੈੱਡ ਦੇ ਐਮ.ਡੀ.  ਕਮਲਦੀਪ ਸਿੰਘ ਸੰਘਾ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਦੁੱਧ ਦੀ ਪੈਕਿੰਗ ਅਤੇ ਇਸ ਦੀ ਢੋਆ-ਢੁਆਈ ਆਦਿ ਸਭ ਸਾਫ ਸੁਥਰੇ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਸਬੰਧਤ ਖੇਤਰਾਂ ਵਿੱਚ ਸੈਨੀਟਾਈਜ਼ਰ ਦੀ ਵਰਤੋਂ ਨਾਲ ਕੀਟਾਣੂ ਮੁਕਤ ਕੀਤਾ ਗਿਆ ਹੈ।