Patran Dengue News: ਪਾਤੜਾਂ ਦੇ ਸ਼ਹਿਰੀ ਇਲਾਕੇ ਵਿੱਚ ਡੇਂਗੂ ਦੀ ਦਸਤਕ ਨਾਲ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀ ਸਰਗਰਮ ਹੋ ਗਏ ਹਨ। ਸ਼ਹਿਰ ਦੀ ਬਸਤੀ ਵਿਚੋਂ ਇੱਕ ਇੱਕ ਸ਼ੱਕੀ ਮਰੀਜ਼ ਦੀ ਡੇਂਗੂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਬਾਅਦ ਅਧਿਕਾਰੀਆਂ ਨੇ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਲਈ ਫਰਿੱਜ਼ ਤੇ ਕੂਲਰਾਂ ਤੇ ਹੋਰ ਮੱਛਣ ਪਾਲਣ ਵਾਲੀਆਂ ਥਾਵਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ।


COMMERCIAL BREAK
SCROLL TO CONTINUE READING

ਭਾਵੇਂ ਪਾਤੜਾਂ ਦੇ ਸ਼ਹਿਰੀ ਖੇਤਰ ਵਿੱਚ ਇੱਕ ਡੇਂਗੂ ਮਰੀਜ਼ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ ਪਰ ਸ਼ਹਿਰ ਦੇ ਦੂਰ-ਦੁਰਾਡੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖ਼ਲ ਮਰੀਜ਼ਾਂ ਬਾਰੇ ਕੋਈ ਰਿਕਾਰਡ ਨਹੀਂ ਹੈ। ਇਸ ਤੋਂ ਇਲਾਵਾ ਕਮਿਊਨਿਟੀ ਹੈਲਥ ਸੈਂਟਰ ਪਾਤੜਾਂ ਵਿੱਚ ਬਣਾਏ ਗਏ ਡੇਂਗੂ ਵਾਰਡ ਵਿੱਚ ਇੱਕ ਵੀ ਮਰੀਜ਼ ਦੇ ਦਾਖ਼ਲ ਹੋਣ ਸਬੰਧੀ ਕੋਈ ਜਾਣਕਾਰੀ ਨਹੀਂ ਹੈ। 


ਸ਼ਹਿਰੀ ਖੇਤਰ ਵਿੱਚ ਇੱਕ ਡੇਂਗੂ ਮਰੀਜ਼ ਦੀ ਹੋਈ ਪੁਸ਼ਟੀ ਤੋਂ ਬਾਅਦ ਸਿਹਤ ਵਿਭਾਗ ਤੇ ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਇਸ ਕੇਸ ਦੀ ਪੁਸ਼ਟੀ ਕਰਦਿਆ ਨਾਲ ਲੱਗਦੇ ਕੁਝ ਘਰਾਂ ਵਿੱਚ ਜਾ ਕੇ ਡੇਂਗੁ ਲਾਰਵੇ ਦੀ ਜਾਂਚ ਸ਼ੁਰੂ ਕੀਤੀ ਗਈ ਪਰੰਤੂ ਕਿਸੇ ਵੀ ਘਰ ਤੋਂ ਡੇਂਗੂ ਮੱਛਰ ਦਾ ਲਾਰਵਾ ਨਹੀਂ ਮਿਲਿਆ ਹੈ।


ਸਿਹਤ ਵਿਭਾਗ ਦੀ ਟੀਮ ਵੱਲੋਂ ਉਸ ਮੁਹੱਲੇ ਵਿੱਚ ਡੇਂਗੂ ਮੱਛਰ ਮਾਰਨ ਦੀ ਦਵਾਈ ਦਾ ਛਿੜਕਾ ਕਰਵਾ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਣ ਦਾ ਐਸਐਮਓ ਲਵਕੇਸ ਕੁਮਾਰ ਨੇ ਦਾਅਵਾ ਕੀਤਾ ਹੈ। ਦੂਜੇ ਪਾਸੇ ਨਗਰ ਕੌਂਸਲ ਪ੍ਰਧਾਨ ਰਨਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਸਿਹਤ ਵਿਭਾਗ ਨਾਲ ਮਿਲ ਕੇ ਹਰ ਸ਼ੁੱਕਰਵਾਰ ਨੂੰ ਘਰ-ਘਰ ਜਾ ਕੇ ਕੂਲਰ ਤੇ ਫਰਿੱਜ਼ਾਂ ਦੀਆਂ ਟਰੇਅ ਆਦਿ ਦੀ ਚੈਕਿੰਗ ਕੀਤੀ ਜਾਂਦੀ ਹੈ ਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ।


ਇਹ ਵੀ ਪੜ੍ਹੋ : Raghav Chadha News: ਫਰਜ਼ੀ ਦਸਤਖ਼ਤ ਕਰਨ ਦੇ ਇਲਜ਼ਾਮ 'ਤੇ ਰਾਘਵ ਚੱਢਾ ਨੇ ਭਾਜਪਾ ਨੂੰ ਦਿੱਤੀ ਕਾਗਜਾਤ ਪੇਸ਼ ਕਰਨ ਦੀ ਚੁਣੌਤੀ


ਇਸ ਤੋਂ ਇਲਾਵਾ ਸ਼ਾਮ ਸਮੇਂ ਵਾਰਡਾਂ ਵਿੱਚ ਫੌਗਿਗ ਵੀ ਕੀਤੀ ਜਾਂਦੀ ਹੈ। ਐਸਡੀਐਮ ਪਾਤੜਾਂ ਨਵਦੀਪ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਮੇਂ-ਸਮੇਂ ਉਪਰ ਐਸਐਮਓ ਪਾਤੜਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਸਬੰਧੀ ਪਾਲਣਾ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਜਾਂਦੇ ਹਨ।


ਇਹ ਵੀ ਪੜ੍ਹੋ : Sidhu Moosewala Murder case: ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜਿਆ ਅਮਰੀਕਾ ਸਥਿਤ ਹਥਿਆਰਾਂ ਦਾ ਸਪਲਾਇਰ ਗ੍ਰਿਫਤਾਰ