Health News: ਪਟਿਆਲਾ ਦੇ ਮੈਡੀਕਲ ਕਾਲਜ ਵਿੱਚ ਮਾਡਰਨ ਨਸ਼ਾ ਮੁਕਤ ਸੈਂਟਰ ਖੋਲ੍ਹਿਆ ਜਾਵੇਗਾ। ਮੈਡੀਕਲ ਕਾਲਜ ਵਿੱਚ ਉਸਾਰੇ ਜਾ ਰਹੇ ਮਾਡਰਨ ਨਸ਼ਾ ਮੁਕਤੀ ਸੈਂਟਰ ਜਿਸ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।
Trending Photos
Health News: ਪੰਜਾਬ ਦੇ ਸਿਹਤ ਮੰਤਰੀ ਨੇ ਪਟਿਆਲਾ ਦੇ ਮੈਡੀਕਲ ਕਾਲਜ ਵਿੱਚ ਮਾਡਰਨ ਨਸ਼ਾ ਮੁਕਤ ਸੈਂਟਰ ਖੋਲ੍ਹਣ ਦਾ ਐਲਾਨ ਕੀਤਾ ਹੈ। ਮੈਡੀਕਲ ਕਾਲਜ ਵਿੱਚ ਉਸਾਰੇ ਜਾ ਰਹੇ ਮਾਡਰਨ ਨਸ਼ਾ ਮੁਕਤੀ ਸੈਂਟਰ ਜਿਸ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਨਸ਼ਾ ਮੁਕਤੀ ਸੈਂਟਰ ਵਿੱਚ ਲਗਭਗ 50 ਬਿਸਤਰੇ ਲਗਾਏ ਗਏ ਹਨ।
ਇਸ ਨਸ਼ਾ ਮੁਕਤੀ ਸੈਂਟਰ ਵਿੱਚ ਉਨ੍ਹਾਂ ਔਰਤਾਂ ਦਾ ਖਾਸ ਧਿਆਨ ਰੱਖਿਆ ਜਾਵੇਗਾ ਜੋ ਮਹਿਲਾਵਾਂ ਨਸ਼ੇ ਦਾ ਸੇਵਨ ਕਰਦੀਆਂ ਹਨ। ਔਰਤਾਂ ਲਈ ਵੱਖਰੇ ਕੈਬਿਨ ਬਣਾਏ ਗਏ ਹਨ। ਇਸ ਨਸ਼ਾ ਮੁਕਤੀ ਸੈਂਟਰ ਦਾ ਦੌਰਾ ਕਰਨ ਲਈ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਖਾਸ ਤੌਰ ਉਤੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਜਿਹੜੇ ਨਸ਼ੇ ਦੇ ਆਦਿ ਹਨ ਉਹ ਨਸ਼ਾ ਛੱਡਣਾ ਚਾਹੁੰਦੇ ਹਨ ਸਰਕਾਰ ਉਨ੍ਹਾਂ ਦੀ ਪੂਰੀ ਮਦਦ ਕਰੇਗੀ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਦੇ ਹੁਕਮਾਂ ਮੁਤਾਬਕ ਉਨ੍ਹਾਂ ਨੇ ਇੱਕ ਨਵੀਂ ਪਹੁੰਚ ਅਪਣਾ ਕੇ ਸੂਬੇ 'ਚ ਨਸ਼ਿਆਂ ਦੀ ਕਿਸਮ ਤੇ ਇਸਤੇਮਾਲ ਬਾਰੇ, ਸਕੂਲਾਂ ਦੇ ਵਿਦਿਆਰਥੀਆਂ, ਨੌਜਵਾਨਾਂ ਦਾ ਇੱਕ ਸੈਂਪਲ ਸਰਵੇ ਕਰਵਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਦੀ ਸ਼ੁਰੂਆਤ ਪਟਿਆਲਾ ਤੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Punjab News: ਸਰਬ ਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਾਨ ਸਰਕਾਰ ਦੇਵੇਗੀ ਲੱਖਾਂ ਰੁਪਏ ਦੀ ਰਾਸ਼ੀ
ਇਸ ਸਰਵੇ ਦੌਰਾਨ ਜਿਹੜੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ, ਉਨ੍ਹਾਂ ਦੀ ਪਛਾਣ ਤੇ ਰਿਹਾਇਸ਼ ਨੂੰ ਬਿਲਕੁਲ ਗੁਪਤ ਰੱਖਿਆ ਜਾਵੇਗਾ, ਜਿਸ ਮੰਤਵ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨਾ ਹੈ। ਨਸ਼ੇ ਦੇ ਆਦੀ ਵਿਅਕਤੀਆਂ ਤੇ ਟੀਕੇ ਲਾਉਣ ਵਾਲਿਆਂ ਨੂੰ ਯੋਜਨਾਬੱਧ ਢੰਗ ਨਾਲ ਨਸ਼ਾ ਮੁਕਤੀ ਦੀਆਂ ਗੋਲੀਆਂ ਮੁਹੱਈਆ ਕਰਵਾ ਕੇ ਉਨ੍ਹਾਂ ਹਰ ਤਰ੍ਹਾਂ ਦੇ ਨਸ਼ਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣਾ ਹੈ।
ਮੰਤਰੀ ਨੇ ਕਿਹਾ ਕਿ ਰਾਜਿੰਦਰਾ ਹਸਪਤਾਲ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਨੂੰ ਸੈਂਟਰ ਆਫ਼ ਐਕਸੀਲੈਂਸ ਬਣਾ ਕੇ ਇਸਨੂੰ ਸਾਰੇ ਪੰਜਾਬ ਲਈ ਇੱਕ ਟ੍ਰੇਨਿੰਗ ਸੈਂਟਰ ਵਜੋਂ ਵੀ ਵਿਕਸਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : National Space Day: PM ਨਰਿੰਦਰ ਮੋਦੀ ਦਾ ਐਲਾਨ- ਹੁਣ ਹਰ ਸਾਲ 23 ਅਗਸਤ ਨੂੰ ਮਨਾਇਆ ਜਾਵੇਗਾ 'ਰਾਸ਼ਟਰੀ ਪੁਲਾੜ ਦਿਵਸ'