Mohalla Clinic News: ਪੰਜਾਬ ਸਰਕਾਰ ਜਲਦ ਸਥਾਪਤ ਕਰੇਗੀ 75 ਹੋਰ ਆਮ ਆਦਮੀ ਕਲੀਨਿਕ
Mohalla Clinic News: ਪੰਜਾਬ ਸਰਕਾਰ ਜਲਦ ਹੀ 75 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਜਾ ਰਹੀ ਹੈ। ਸੂਬੇ ਵਿੱਚ ਹੁਣ ਤੱਕ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ।
Mohalla Clinic News: ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨੂੰ ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਤ ਕੀਤੇ ਜਾਣ ਦੀ ਤਿਆਰੀ ਹੈ।
ਸੂਬੇ ਵਿੱਚ ਹੁਣ ਤੱਕ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰੰਸਿੰਗ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਇਹ ਗੱਲ ਕਹੀ।
ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਅਗਲੇ 10 ਦਿਨਾਂ ਤੱਕ ਨਵੇਂ ਬਣਾਏ ਜਾ ਰਹੇ 75 ਆਮ ਆਦਮੀ ਕਲੀਨਿਕਾਂ ਦਾ ਕੰਮ ਮੁਕੰਮਲ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ ਸਿਹਤ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸਰਕਾਰ ਵੱਲੋਂ ‘ਆਮ ਆਦਮੀ ਕਲੀਨਿਕ’ ਦੇ ਰੂਪ ਵਿੱਚ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।
ਕਾਬਿਲੇਗੌਰ ਹੈ ਕਿ ਆਮ ਆਦਮੀ ਕਲੀਨਿਕ ਸਿਹਤ ਖੇਤਰ 'ਚ ਇੱਕ ਵੱਡੀ ਪੁਲਾਂਘ ਸਾਬਿਤ ਹੋ ਰਹੇ ਹਨ। ਪੰਜਾਬ ਸਰਕਾਰ ਦੁਆਰਾ ਪੰਜਾਬ ਭਰ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਦਾ ਲਾਹਾ ਰੋਜ਼ਾਨਾ ਹਜ਼ਾਰਾਂ ਆਮ ਲੋਕ ਲੈ ਰਹੇ ਹਨ। ਹਰ ਤਰ੍ਹਾਂ ਦੀ ਦਵਾਈਆਂ ਤੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ।
ਆਮ ਆਦਮੀ ਕਲੀਨਿਕਾਂ ਵਿੱਚ ਐੱਚਆਈਵੀ, ਐੱਚਸੀਵੀ (ਕਾਲਾ ਪੀਲੀਆ), ਐੱਚਬੀ, ਬਲੱਡ ਸ਼ੂਗਰ, ਬਲੱਡ ਗਰੁੱਪ, ਐੱਚਬੀਐੱਸਏਜੀ (ਜਿਗਰ ਦੀਆਂ ਬਿਮਾਰੀਆਂ ਨਾਲ ਸਬੰਧਤ), ਵੀਡੀਆਰਐੱਲ (ਗਰਭ ਦੌਰਾਨ ਜਾਂਚ), ਪਿਸ਼ਾਬ ਰਾਹੀਂ ਸ਼ੂਗਰ ਦੀ ਜਾਂਚ, ਪਿਸ਼ਾਬ ਰਾਹੀਂ ਅਲਬੁਮੇਨ ਦੀ (ਪੀਲੀਆ) ਜਾਂਚ, ਪਿਸ਼ਾਬ ਰਾਹੀਂ ਗਰਭ ਦੀ ਜਾਂਚ, ਖੂਨ ਰਾਹੀਂ ਮਲੇਰੀਆ ਦੀ ਜਾਂਚ ਆਦਿ ਟੈਸਟ ਮੁਫ਼ਤ ਕੀਤੇ ਜਾਂਦੇ ਹਨ।
ਇਹ ਵੀ ਪੜ੍ਹੋ : Terrorist incidents in India: ਚੰਗੀ ਖ਼ਬਰ! ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਦਹਿਸ਼ਤਗਰਦੀ ਤੇ ਘੁਸਪੈਠ ਦੀਆਂ ਘਟਨਾਵਾਂ 'ਚ ਵੱਡੀ ਗਿਰਾਵਟ
ਹਸਪਤਾਲਾਂ 'ਚ ਇਲਾਜ ਲਈ ਲੰਬੀ ਉਡੀਕ ਕਰਨ ਦੀ ਪਰੇਸ਼ਾਨੀ ਕਾਫੀ ਘੱਟ ਗਈ ਹੈ। ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਸਰਕਾਰੀ ਹਸਪਤਾਲਾਂ 'ਚ ਓਪੀਡੀ ਦਾ ਦਬਾਅ ਪਹਿਲਾਂ ਤੋਂ ਘਟਿਆ ਹੈ, ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਦਵਾਈਆਂ ਅਤੇ ਚੈੱਕਅਪ ਦੀ ਸਹੂਲਤ ਮਿਲ ਰਹੀ ਹੈ।
ਇਹ ਵੀ ਪੜ੍ਹੋ : Punjab News: CM ਮਾਨ ਦੀ ਲੁਧਿਆਣਾ ਨੂੰ ਸੌਗਾਤ! 50 ਟਰੈਕਟਰਾਂ ਨੂੰ ਵਿਖਾਈ ਹਰੀ ਝੰਡੀ, 25,000 ਲਾਭਪਾਤਰੀਆਂ ਨੂੰ ਦਿੱਤੇ ਸਰਟੀਫਿਕੇਟ