Kotkapura Firing Incident News: ਹਾਈ ਕੋਰਟ ਨੇ ਸੁਖਬੀਰ ਬਾਦਲ ਨੂੰ ਦਿੱਤੀ ਵੱਡੀ ਰਾਹਤ, ਅਗਾਊਂ ਜ਼ਮਾਨਤ ਮਨਜ਼ੂਰ
Kotkapura Firing Incident News: ਕੋਟਕਪੂਰਾ ਗੋਲੀਕਾਂਡ ਮਾਮਲੇ `ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ। ਇਸ ਮਾਮਲੇ ਵਿੱਚ ਉਸ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ।
Kotkapura Firing Incident News: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਘਿਰੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਪ੍ਰਦਾਨ ਕੀਤੀ। ਹਾਈ ਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ (Bail to Sukhbir Badal) ਕਰ ਲਈ ਹੈ। ਕਾਬਿਲੇਗੌਰ ਹੈ ਕਿ ਕੋਟਕਪੂਰਾ ਗੋਲੀ ਕਾਂਡ 'ਚ ਸੰਮਨ ਮਿਲਣ ਮਗਰੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਲਈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।
ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹੇਠਲੀ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕੀਤੇ ਜਾਣ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈ ਕੋਰਟ ਨੇ ਸੁਖਬੀਰ ਬਾਦਲ ਨੂੰ ਮੰਗਲਵਾਰ ਨੂੰ ਅੰਤਰਿਮ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਸੁਖਬੀਰ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਚ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਲੰਘੇ ਵੀਰਵਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਜ਼ਿਲ੍ਹਾ ਅਦਾਲਤ ਨੇ ਮਨਜ਼ੂਰ ਕਰ ਲਈ ਸੀ।
ਅਦਾਲਤ ਨੇ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ਵਿਚ ਨਿੱਜੀ ਤੌਰ ਉਤੇ ਪੇਸ਼ ਹੋਣ ਦੀ ਹਦਾਇਤ ਦਿੱਤੀ ਸੀ। ਹਾਲਾਂਕਿ ਫ਼ਰੀਦਕੋਟ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਸੀ।
ਇਹ ਵੀ ਪੜ੍ਹੋ : Operation Amritpal Singh latest news: ਅੰਮ੍ਰਿਤਪਾਲ ਸਿੰਘ ਮਾਮਲੇ ‘ਚ NIA ਦੀਆਂ 9 ਟੀਮਾਂ ਪਹੁੰਚੀਆਂ ਪੰਜਾਬ
ਇਹ ਹੈ ਮਾਮਲਾ
2016 ਦੇ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਦੋਵੇਂ ਘਟਨਾਵਾਂ ਦੀ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ SIT ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਐਸਆਈਟੀ ਨੇ 24 ਫਰਵਰੀ ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ, ਐਸਐਸਪੀ ਫਰੀਦਕੋਟ ਸੁਖਮੰਦਰ ਸਿੰਘ ਮਾਨ, ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ, ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਖਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਸੀ।
ਇਹ ਵੀ ਪੜ੍ਹੋ : Punjab Weather Update: ਬੇਮੌਸਮੀ ਮੀਂਹ ਕਰਕੇ ਕਣਕ ਦੀ ਫਸਲ ਨੂੰ ਵੱਡਾ ਨੁਕਸਾਨ!