Bharat Bhushan Ashu News: ਢੋਆ-ਢੁਆਈ ਟੈਂਡਰ ਘਪਲੇ ਵਿੱਚ ਘਿਰੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਨੇ ਅੱਜ ਵੱਡੀ ਰਾਹਤ ਦਿੱਤੀ।
Trending Photos
Bharat Bhushan Ashu News: ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹਾਈ ਕੋਰਟ ਨੇ ਭਾਰਤ ਭੂਸ਼ਣ ਨੂੰ ਜ਼ਮਾਨਤ ਦੇ ਦਿੱਤੀ ਹੈ। ਕਾਂਗਰਸ ਨੇ ਇਸ ਗ੍ਰਿਫਤਾਰੀ ਦਾ ਵੱਡੇ ਪੱਧਰ ਉਤੇ ਵਿਰੋਧ ਕੀਤਾ ਸੀ। ਵਿਜੀਲੈਂਸ ਬਿਊਰੋ ਨੇ ਮੰਡੀਆਂ ਵਿਚੋਂ ਅਨਾਜ ਦੀ ਢੋਆ-ਢੁਆਈ ਲਈ ਕਥਿਤ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਨਾਮ ਸਾਹਮਣੇ ਆਇਆ ਸੀ।
ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਸਲ ਵਿੱਚ ਪੰਜਾਬ ਦੇ ਖ਼ੁਰਾਕ ਤੇ ਸਪਲਾਈ ਵਿਭਾਗ ਵੱਲੋਂ ਸਾਲ 2020-21 ਦੌਰਾਨ ਅਨਾਜ (ਕਣਕ ਅਤੇ ਝੋਨੇ) ਨੂੰ ਮੰਡੀਆਂ ਤੋਂ ਗੁਦਾਮਾਂ ਤੱਕ ਲੈ ਕੇ ਜਾਣ ਲਈ ਟਰਾਂਸਪੋਰਟ ਮੁਹੱਈਆ ਕਰਵਾਉਣ ਲਈ ਨਿੱਜੀ ਠੇਕੇਦਾਰਾਂ ਨੂੰ ਟੈਂਡਰ ਜਾਰੀ ਕੀਤੇ ਗਏ ਸਨ। ਹਾਈ ਕੋਰਟ 'ਚ ਇਸ ਮਾਮਲੇ ਦੀ ਸੁਣਵਾਈ ਬੀਤੀ 17 ਫਰਵਰੀ ਤੋਂ ਲਗਾਤਾਰ ਟਲਦੀ ਆ ਰਹੀ ਸੀ।
ਇਹ ਵੀ ਪੜ੍ਹੋ : ਲੰਡਨ 'ਚ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਦਾ ਮਾਮਲਾ, ਦਿੱਲੀ ਪੁਲਿਸ ਨੇ ਦਰਜ ਕੀਤਾ ਕੇਸ
ਦਰਅਸਲ ਜੇਲ੍ਹ 'ਚ ਬੰਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮਾਮਲੇ 'ਚ ਜ਼ਮਾਨਤ ਲਈ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਨੇ ਪਹਿਲਾਂ 17 ਫਰਵਰੀ ਅਤੇ ਫਿਰ 20 ਫਰਵਰੀ ਤੇ ਇਸ ਤੋਂ ਬਾਅਦ 23 ਫਰਵਰੀ ਲਈ ਸੁਣਵਾਈ ਟਾਲ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਆਸ਼ੂ ਦੇ ਖ਼ਿਲਾਫ਼ 16 ਅਗਸਤ ਨੂੰ ਕੇਸ ਦਰਜ ਕੀਤਾ ਸੀ ਅਤੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕਾਬਿਲੇਗੌਰ ਹੈ ਕਿ ਵਿਜੀਲੈਂਸ ਨੇ ਆਸ਼ੂ ਨੂੰ ਉਸ ਵੇਲੇ ਗ੍ਰਿਫਤਾਰ ਕਰ ਲਿਆ ਗਿਆ ਸੀ, ਜਦ ਉਹ ਸੈਲੂਨ ਵਿਚ ਵਾਲਾਂ ਦੀ ਕਟਿੰਗ ਕਰਵਾਉਣ ਲਈ ਆਏ ਸਨ।
ਇਹ ਵੀ ਪੜ੍ਹੋ : Amritpal Singh News: ਡਰਾਈਵਰ ਦਾ ਵੱਡਾ ਖੁਲਾਸਾ- 100 ਰੁਪਏ 'ਚ ਅੰਮ੍ਰਿਤਪਾਲ ਨੇ ਭੱਜਣਾ ਦਾ ਲਾਇਆ 'ਜੁਗਾੜ'! ਫੋਟੋ ਹੋਈ ਵਾਇਰਲ