Chamba Road Accident News: ਹਿਮਾਚਲ ਦੇ ਚੰਬਾ ਨੇੜੇ ਸੜਕ ਹਾਦਸੇ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ (25) ਆਪਣੀ ਕਾਰ ਤੇ ਹਿਮਾਚਲ ਘੁੰਮਣ ਗਿਆ ਸੀ ਕਿ ਉਸਦੀ ਕਾਰ ਖੱਡ ਵਿੱਚ ਡਿੱਗ ਪਈ। ਪਰਿਵਾਰਕ ਮੈਂਬਰਾਂ ਅਨੁਸਾਰ ਉਹਨਾਂ ਨੂੰ ਇਸ ਸਬੰਧੀ ਅੱਜ ਫੋਨ ਉੱਤੇ ਸੂਚਨਾ ਮਿਲੀ ਸੀ।  ਨੌਜਵਾਨ ਅਤੇ ਲੜਕੀ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੀਆਂ ਲਾਸ਼ਾਂ ਨੂੰ ਲੈਣ ਲਈ ਹਿਮਾਚਲ ਲਈ ਰਵਾਨਾ ਹੋ ਗਏ ਹਨ।


COMMERCIAL BREAK
SCROLL TO CONTINUE READING

ਗੁਰਵਿੰਦਰ ਦੇ ਨਾਲ ਹੋਰ ਕੌਣ ਸੀ ਅਤੇ ਘਟਨਾ ਕਿਸ ਤਰਾਂ ਵਾਪਰੀ ਇਸ ਸਬੰਧੀ ਉਹਨਾਂ ਨੂੰ ਫਿਲਹਾਲ ਕੋਈ ਜਾਣਕਾਰੀ ਨਹੀਂ। ਪ੍ਰਾਪਤ ਸੂਚਨਾ ਅਨੁਸਾਰ ਚੰਬਾ ਨੇੜੇ ਹੋਈ ਘਟਨਾ ਵਿੱਚ ਦੋ ਦੀ ਮੌਤ ਹੋਈ ਹੈ। ਕਾਰ 'ਵਿੱਚ ਗੁਰਵਿੰਦਰ ਤੋਂ ਇਲਾਵਾ ਇੱਕ ਲੜਕੀ ਸੀ। ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਅਤੇ ਉਸ ਦੇ 2 ਭੈਣਾਂ ਅਤੇ 2 ਭਰਾਵਾਂ ਸਮੇਤ 4 ਭੈਣ-ਭਰਾ ਹਨ। ਗੁਰਵਿੰਦਰ ਸਭ ਤੋਂ ਛੋਟਾ ਸੀ, ਜੋ ਅਣਵਿਆਹਿਆ ਸੀ।


ਇਹ ਵੀ ਪੜ੍ਹੋ: Punjab News: 'ਗਊ ਮਾਸ' ਦਾ ਕੰਮ ਕਰਨ ਵਾਲੀ ਫੈਕਟਰੀ ਦਾ ਪਰਦਾਫਾਸ਼, ਮਾਲਕ ਫਰਾਰ, 13 ਨੌਜਵਾਨ ਕਾਬੂ

ਮਿਲੀ ਜਾਣਕਾਰੀ ਦੇ ਮੁਤਾਬਿਕ ਚੰਬਾ-ਕੋਲਕਾ ਰੋਡ 'ਤੇ ਭਨੇਰਾ ਮੋਡ ਨੇੜੇ ਬੀਤੀ ਦੇਰ ਰਾਤ ਇੱਕ ਆਲਟੋ ਕਾਰ ਦੇ 300 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਸੀ। ਕਾਰ ਵਿੱਚ ਦੋ ਹੋਰ ਵਿਅਕਤੀ ਸਵਾਰ ਸਨ। ਹਾਦਸੇ ਵਿੱਚ ਗੰਭੀਰ ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਚੰਬਾ ਵਿਖੇ ਮੁੱਢਲੀ ਸਹਾਇਤਾ ਤੋਂ ਬਾਅਦ ਟਾਂਡਾ ਰੈਫ਼ਰ ਕਰ ਦਿੱਤਾ ਗਿਆ ਹੈ ।


ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੈਡੀਕਲ ਕਾਲਜ ਦੀ ਮੌਰਚਰੀ 'ਚ ਰਖਵਾਇਆ ਹੈ। ਲਾਸ਼ ਦਾ ਪੋਸਟਮਾਰਟਮ ਸੋਮਵਾਰ ਨੂੰ ਕੀਤਾ ਜਾਵੇਗਾ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੋਲਕਾ ਵਾਸੀ ਸ਼ਿਵ ਕੁਮਾਰ ਪੁੱਤਰ ਜੀਤ ਸਿੰਘ ਅਤੇ ਰਾਜੇਸ਼ ਕੁਮਾਰ ਪੁੱਤਰ ਕਮਲ ਕਿਸ਼ੋਰ ਦੋਵੇਂ ਵਾਸੀ ਕੋਲਕਾ ਬੀਤੀ ਰਾਤ ਕਾਰ ਵਿੱਚ ਸਵਾਰ ਹੋ ਕੇ ਵਾਪਸ ਘਰ ਆ ਰਹੇ ਸਨ।


ਇਹ ਵੀ ਪੜ੍ਹੋ: Punjab News:  ਗੁਆਂਢੀਆਂ ਨੇ ਕੀਤਾ 27 ਸਾਲਾ ਕਿਸਾਨ ਦਾ ਕਤਲ; ਚਾਰ ਮੈਂਬਰਾਂ ਦੇ ਖਿਲਾਫ਼ ਮਾਮਲਾ ਦਰਜ


ਇਸੇ ਦੌਰਾਨ ਰਸਤੇ ਵਿੱਚ ਭਨੇਰਾ ਮੋਡ ਨੇੜੇ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਦੇਰ ਰਾਤ ਵਾਪਰੇ ਇਸ ਹਾਦਸੇ ਦਾ ਪਤਾ ਐਤਵਾਰ ਦੁਪਹਿਰ ਤੋਂ ਬਾਅਦ ਹੀ ਲੱਗਾ ਜਦੋਂ ਉਹ ਘਰ ਨਾ ਪੁੱਜਣ 'ਤੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਤਲਾਸ਼ੀ ਦੌਰਾਨ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਕਾਰ ਨੂੰ ਭਨੇਰਾ ਮੋਡ ਨੇੜੇ ਇੱਕ ਟੋਏ ਵਿੱਚ ਡਿੱਗਿਆ ਪਾਇਆ। ਇਸ ਤੋਂ ਬਾਅਦ ਸਰਚ ਆਪਰੇਸ਼ਨ ਦੌਰਾਨ ਪਿੰਡ ਵਾਸੀਆਂ ਨੇ ਰਾਜੇਸ਼ ਕੁਮਾਰ ਨੂੰ ਮ੍ਰਿਤਕ ਅਤੇ ਸ਼ਿਵ ਕੁਮਾਰ ਨੂੰ ਜ਼ਖਮੀ ਪਾਇਆ। ਉਸ ਨੇ ਤੁਰੰਤ ਪੁਲਸ ਨੂੰ ਸੂਚਨਾ ਦੇ ਕੇ ਜ਼ਖਮੀ ਨੂੰ ਚੁੱਕ ਕੇ ਇਲਾਜ ਲਈ ਮੈਡੀਕਲ ਲਈ ਭੇਜਿਆ।


ਸੂਚਨਾ ਮਿਲਦੇ ਹੀ ਸੁਲਤਾਨਪੁਰ ਪੁਲਸ ਚੌਕੀ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਮ੍ਰਿਤਕ ਰਾਜੇਸ਼ ਕੁਮਾਰ ਦੀ ਲਾਸ਼ ਨੂੰ ਚੁੱਕ ਕੇ ਸੜਕ 'ਤੇ ਪਹੁੰਚਾਇਆ। ਇਸ ਸਬੰਧੀ ਥਾਣਾ ਸਦਰ 'ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਪਾਸੇ ਡੀਐਸਪੀ ਹੈੱਡਕੁਆਰਟਰ ਜਤਿੰਦਰ ਚੌਧਰੀ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਨਿਯਮਾਂ ਅਨੁਸਾਰ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

(ਅਨਮੋਲ ਸਿੰਘ ਵੜਿੰਗ ਦੀ ਰਿਪੋਰਟ)